
ਪੰਜਾਬ ਦੇ ਮੁੱਖ ਮੰਤਰੀ ਨੇ ਅਦਾਕਾਰ ਦਿਲੀਪ ਕੁਮਾਰ ਦੇ ਦੇਹਾਂਤ ’ਤੇ ਜਤਾਇਆ ਦੁੱਖ। ਕਿਹਾ ਬਾਲੀਵੁੱਡ ਵਿਚ ਉਨ੍ਹਾਂ ਦੇ ਅਥਾਹ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Capt. Amarinder Singh) ਨੇ ਹਿੰਦੀ ਸਿਨੇਮਾ ਦੇ ਪ੍ਰਸਿੱਧ ਅਦਾਕਾਰ ਦਿਲੀਪ ਕੁਮਾਰ (Dilip Kumar) ਦੇ ਦੇਹਾਂਤ (Death) ’ਤੇ ਦੁੱਖ ਦਾ ਪ੍ਰਗਟਾਵਾ ਕੀਤਾ (Expressed Grief) ਹੈ ਜੋ ਲੰਮੇ ਸਮੇਂ ਤੋਂ ਬਿਮਾਰ ਹੋਣ ਉਪਰੰਤ ਅੱਜ ਸਵੇਰੇ ਮੁਬੰਈ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਦਾਕਾਰਾ ਸਾਇਰਾ ਬਾਨੋ (Saira Banu) ਛੱਡ ਗਏ ਹਨ।
ਹੋਰ ਪੜ੍ਹੋ: ਅਧੂਰੀ ਰਹਿ ਗਈ ਦਿਲੀਪ ਕੁਮਾਰ ਦੀ ਇੱਛਾ! ਜੱਦੀ ਘਰ ਨੂੰ Museum ਬਣਦੇ ਦੇਖਣਾ ਚਾਹੁੰਦੇ ਸਨ Tragedy King
Dilip Kumar and Saira Banu
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਦਿਲੀਪ ਕੁਮਾਰ ਨੂੰ ਹਿੰਦੀ ਸਿਨੇਮਾ (Hindi Cinema) ਦਾ ਮਹਾਂਨਾਇਕ ਕਰਾਰ ਦਿੱਤਾ ਜੋ ਦੇਸ਼ ਵਿਚ ਹੀ ਨਹੀਂ ਸਗੋਂ ਵਿਸ਼ਵ ਭਰ ਵਿਚ ਲੱਖਾਂ ਲੋਕਾਂ ਦੇ ਦਿਲਾਂ ਦੀ ਧੜਕਨ ਹਨ। ਬਾਲੀਵੁੱਡ ਵਿਚ ਉਨ੍ਹਾਂ ਦੇ ਅਥਾਹ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਹ ਭਾਰਤੀ ਫ਼ਿਲਮ ਜਗਤ ਦੇ ਉੱਭਰਦੇ ਅਦਾਕਾਰਾਂ ਨੂੰ ਸਦਾ ਹੀ ਪ੍ਰੇਰਿਤ ਕਰਦੇ ਰਹਿਣਗੇ।
ਹੋਰ ਪੜ੍ਹੋ: ਸੱਟ ਲੱਗਣ ਕਾਰਨ ਟੋਕਿਓ ਓਲੰਪਿਕ ਵਿਚੋਂ ਬਾਹਰ ਹੋਈ ਹਿਮਾ ਦਾਸ, ਕਿਹਾ-ਕਰਾਂਗੀ ਮਜ਼ਬੂਤ ਵਾਪਸੀ
Capt. Amarinder Singh
ਮੁੱਖ ਮੰਤਰੀ ਨੇ ਕਿਹਾ ਕਿ, “ਨਾਮਵਰ ਅਦਾਕਾਰ ਦਿਲੀਪ ਕੁਮਾਰ ਦੀ ਮੌਤ ਹੋ ਜਾਣ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਪੂਰਨਾ ਬਹੁਤ ਮੁਸ਼ਕਲ ਹੈ।” ਦੁਖੀ ਪਰਿਵਾਰਕ ਮੈਂਬਰਾਂ, ਸਾਕ-ਸਬੰਧੀਆਂ ਅਤੇ ਪ੍ਰਸ਼ੰਸਕਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਹੋਰ ਪੜ੍ਹੋ: ਅਦਾਕਾਰ ਦਿਲੀਪ ਕੁਮਾਰ ਦੀ ਮੌਤ 'ਤੇ PM ਮੋਦੀ ਨੇ ਜਤਾਇਆ ਦੁੱਖ
Dilip Kumar
ਜ਼ਿਕਰਯੋਗ ਹੈ ਕਿ ਦਿਲੀਪ ਕੁਮਾਰ ਨੇ ਨਯਾ ਦੌਰ, ਮੁਗਲ-ਏ-ਆਜ਼ਮ, ਰਾਮ ਔਰ ਸ਼ਾਮ, ਦੇਵਦਾਸ, ਸੌਦਾਗਰ, ਕਰਮਾ ਅਤੇ ਸ਼ਕਤੀ ਵਰਗੀਆਂ ਯਾਦਗਾਰੀ ਫਿਲਮਾਂ ਕੀਤੀਆਂ ਜਿਨ੍ਹਾਂ ਰਾਹੀਂ ਉਹ ਭਾਰਤੀ ਸਿਨੇਮਾ ਉਤੇ ਗਹਿਰੀ ਛਾਪ ਛੱਡ ਗਏ ਹਨ।