ਆਈ.ਐਸ.ਆਈ. ਲਈ ਜਾਸੂਸੀ ਕਰਨ ਵਾਲੇ ਦੋ ਫ਼ੌਜੀ ਗਿ੍ਫ਼ਤਾਰ, ਪਾਕਿ ਨੂੰ  ਭੇਜੇ 900 ਖ਼ੁਫ਼ੀਆ ਦਸਤਾਵੇਜ਼
Published : Jul 7, 2021, 7:22 am IST
Updated : Jul 7, 2021, 7:22 am IST
SHARE ARTICLE
image
image

ਆਈ.ਐਸ.ਆਈ. ਲਈ ਜਾਸੂਸੀ ਕਰਨ ਵਾਲੇ ਦੋ ਫ਼ੌਜੀ ਗਿ੍ਫ਼ਤਾਰ, ਪਾਕਿ ਨੂੰ  ਭੇਜੇ 900 ਖ਼ੁਫ਼ੀਆ ਦਸਤਾਵੇਜ਼

ਚੰਡੀਗੜ੍ਹ/ਜਲੰਧਰ, 6 ਜੁਲਾਈ (ਸ.ਸ.ਸ.) : ਪੰਜਾਬ ਪੁਲਿਸ ਨੇ ਮੰਗਲਵਾਰ ਨੂੰ  ਪਾਕਿਸਤਾਨ ਦੇ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਕਲਾਸੀਫਾਈਡ ਦਸਤਾਵੇਜ ਮੁਹੱਈਆ ਕਰਾਉਣ ਦੇ ਦੋਸ਼ ਵਿੱਚ ਫੌਜ ਦੇ ਦੋ ਜਵਾਨਾਂ ਦੀ ਗਿ੍ਫਤਾਰੀ ਨਾਲ ਕ੍ਰੌਸ-ਬਾਰਡਰ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ |
ਗਿ੍ਫਤਾਰ ਕੀਤੇ  ਵਿਅਕਤੀਆਂ ਦੀ ਪਛਾਣ ਸਿਪਾਹੀ ਹਰਪ੍ਰੀਤ ਸਿੰਘ (23), ਜੋ  ਅੰਮਿ੍ਤਸਰ ਦੇ .ਪਿੰਡ ਚੀਚਾ ਦਾ ਰਹਿਣ ਵਾਲਾ ਹੈ ਅਤੇ ਅਨੰਤਨਾਗ ਵਿੱਚ ਤਾਇਨਾਤ ਸੀ, ਵਜੋਂ ਹੋਈ ਹੈ  | ਉਹ 2017 ਵਿਚ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ ਅਤੇ 19 ਰਾਸ਼ਟਰੀ ਰਾਈਫਲਜ਼ ਨਾਲ ਸਬੰਧਤ ਹੈ | ਸਿਪਾਹੀ ਗੁਰਭੇਜ ਸਿੰਘ (23), ਤਰਨਤਾਰਨ ਦੇ ਪਿੰਡ ਪੂਨੀਆਂ ਦਾ ਵਸਨੀਕ ਹੈ, ਜੋ 18 ਸਿੱਖ ਲਾਈਟ ਇਨਫੈਂਟਰੀ ਨਾਲ ਸਬੰਧਤ ਹੈ ਅਤੇ ਕਾਰਗਿਲ ਵਿਚ ਕਲਰਕ ਵਜੋਂ ਕੰਮ ਕਰਦਾ ਸੀ | ਉਹ ਸਾਲ 2015 ਵਿਚ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ |
ਇਹ ਜਾਣਕਾਰੀ ਸਾਂਝੀ ਕਰਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦਸਿਆ ਕਿ ਐਸ.ਐਸ.ਪੀ. ਨਵੀਨ ਸਿੰਗਲਾ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਐਨ.ਡੀ.ਪੀ.ਐਸ. ਕੇਸ ਦੀ ਜਾਂਚ ਕਰਦਿਆਂ, ਸਰਹੱਦ ਪਾਰ ਦੇ ਨਸ਼ਾ ਤਸਕਰ ਰਣਵੀਰ ਸਿੰਘ, ਜਿਸ ਨੂੰ  24 ਮਈ, 2021 ਨੂੰ  70 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਤੋਂ ਭਾਰਤੀ ਫ਼ੌਜ ਦੀ ਕਾਰਜ ਪ੍ਰਣਾਲੀ ਅਤੇ ਤਾਇਨਾਤੀ ਸਬੰਧੀ ਗੁਪਤ ਦਸਤਾਵੇਜ਼ ਬਰਾਮਦ ਕੀਤੇ ਸਨ | 
ਉਨ੍ਹਾਂ ਦਸਿਆ ਕਿ ਪੁਛਗਿੱਛ ਦੌਰਾਨ ਰਣਵੀਰ ਨੇ ਖੁਲਾਸਾ ਕੀਤਾ ਕਿ ਉਸ ਨੂੰ  ਇਹ ਦਸਤਾਵੇਜ ਸਿਪਾਹੀ ਹਰਪ੍ਰੀਤ ਸਿੰਘ, ਜੋ ਉਸ ਦਾ ਦੋਸਤ ਹੈ ਅਤੇ ਉਹ ਦੋਵੇਂ ਇਕੋ ਪਿੰਡ ਦੇ ਵਸਨੀਕ ਹਨ, ਤੋਂ ਮਿਲੇ ਹਨ | 
ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਰਣਵੀਰ ਨੇ ਸਿਪਾਹੀ ਹਰਪ੍ਰੀਤ ਸਿੰਘ ਨੂੰ  ਫ਼ੌਜ ਨਾਲ ਸਬੰਧਤ ਕਲਾਸੀਫਾਈਡ ਦਸਤਾਵੇਜ਼ ਸਾਂਝੇ ਕਰਨ ਲਈ ਵਿੱਤੀ ਲਾਭ ਦੇਣ ਲਈ ਪ੍ਰੇਰਿਤ ਕੀਤਾ, ਜਿਸ ਤੋਂ ਬਾਅਦ ਉਸ ਨੇ ਅਪਣੇ ਦੋਸਤ ਸਿਪਾਹੀ ਗੁਰਭੇਜ ਨੂੰ  ਇਨ੍ਹਾਂ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਕਰ ਲਿਆ | ਸ੍ਰੀ ਗੁਪਤਾ ਨੇ ਦਸਿਆ ਕਿਉਂਕਿ ਗੁਰਭੇਜ 121 ਇਨਫੈਂਟਰੀ ਬਿ੍ਗੇਡ ਹੈੱਡਕੁਆਰਟਰ , ਕਾਰਗਿਲ ਵਿਚ ਬਤੌਰ ਕਲਰਕ ਕੰਮ ਕਰ ਰਿਹਾ ਸੀ ਇਸ ਲਈ ਉਸ ਨੂੰ  ਭਾਰਤੀ ਫ਼ੌਜ ਨਾਲ ਜੁੜੇ ਰਣਨੀਤਕ ਅਤੇ ਜੰਗੀ ਨੀਤੀਆਂ ਸਬੰਧੀ ਜਾਣਕਾਰੀ ਵਾਲੇ ਇਨ੍ਹਾਂ ਕਲਾਸੀਫਾਈਡ ਦਸਤਾਵੇਜਾਂ ਤਕ ਪਹੁੰਚ ਕਰਨੀ ਸੁਖਾਲੀ  ਸੀ |
ਉਨ੍ਹਾਂ ਕਿਹਾ ਕਿ ਦੋਵੇਂ ਦੋਸ਼ੀ ਫ਼ੌਜੀਆਂ ਨੇ ਫ਼ਰਵਰੀ ਤੋਂ ਮਈ 2021 ਦਰਮਿਆਨ 4 ਮਹੀਨਿਆਂ ਵਿਚ ਦੇਸ਼ ਦੀ ਫ਼ੌਜ ਅਤੇ ਕੌਮੀ ਸੁਰੱਖਿਆ ਨਾਲ ਸਬੰਧਤ 900 ਤੋਂ ਵੱਧ ਕਲਾਸੀਫਾਈਡ ਦਸਤਾਵੇਜ਼ਾਂ ਦੀਆਂ ਫੋਟੋਆਂ ਸਾਂਝੀਆਂ  ਕੀਤੀਆਂ, ਜਿਨ੍ਹਾਂ ਨੂੰ  ਦੋਸ਼ੀਆਂ ਨੇ ਅੱਗੇ ਪਾਕਿਸਤਾਨੀ ਖੁਫ਼ੀਆ ਜਾਣਕਾਰੀ  ਅਧਿਕਾਰੀ ਹਵਾਲੇ ਕਰ ਦਿਤਾ ਸੀ | 
ਡੀਜੀਪੀ ਨੇ ਖੁਲਾਸਾ ਕੀਤਾ ਕਿ ਰਣਵੀਰ ਅੱਗੇ ਇਹ ਕਲਾਸੀਫਾਈਡ ਦਸਤਾਵੇਜ ਜਾਂ ਤਾਂ ਪਾਕਿਸਤਾਨ ਆਈ.ਐਸ.ਆਈ. ਦੇ ਕਾਰਕੁਨਾਂ ਨੂੰ  ਸਿੱਧੇ ਤੌਰ 'ਤੇ ਜਾਂ ਅਮਿ੍ਤਸਰ ਦੇ ਪਿੰਡ ਡੌਕੇ ਦੇ ਮੁੱਖ ਨਸ਼ਾ ਤਸਕਰ ਗੋਪੀ ਰਾਹੀਂ ਭੇਜਦਾ ਸੀ | ਦੱਸਣਯੋਗ ਹੈ ਕਿ ਗੋਪੀ, ਪਾਕਿਸਤਾਨ ਸਥਿਤ ਨਸ਼ਾ ਤਸਕਰੀ ਕਰਨ ਵਾਲੇ ਸਿੰਡੀਕੇਟ ਅਤੇ ਆਈ.ਐਸ.ਆਈ. ਅਧਿਕਾਰੀਆਂ ਦੇ ਸੰਪਰਕ ਵਿਚ ਸੀ ਅਤੇ ਉਨ੍ਹਾਂ ਨਾਲ ਮਿਲ ਕੇ ਕੰਮ ਕਰਦਾ ਸੀ |
ਡੀਜੀਪੀ ਨੇ ਅੱਗੇ ਦਸਿਆ ਕਿ ਰਣਵੀਰ ਦੇ ਖੁਲਾਸਿਆਂ ਤੋਂ ਬਾਅਦ, ਪੁਲਿਸ ਨੇ ਗੋਪੀ ਨੂੰ  ਵੀ ਗਿ੍ਫ਼ਤਾਰ ਕਰ ਲਿਆ ਹੈ, ਜਿਸ ਨੇ ਕਬੂਲਿਆ ਕਿ ਉਸ ਨੇ ਹੈਰੋਇਨ ਦੀ ਸਪਲਾਈ ਅਤੇ ਵਿੱਤੀ ਲਾਭ ਦੇ ਬਦਲੇ ਕਲਾਸੀਫਾਈਡ ਦਸਤਾਵੇਜ ਪਾਕਿਸਤਾਨ ਆਧਾਰਤ ਨਸ਼ਾ ਤਸਕਰ ਕੋਠਾਰ ਅਤੇ ਇਕ ਕਥਿਤ ਪਾਕਿ ਆਈ.ਐਸ.ਆਈ. ਕਾਰਕੁਨ ਸਿਕੰਦਰ ਨੂੰ  ਉਪਲਬਧ ਕਰਵਾਏ ਸਨ, ਵਜੋਂ ਹੋਈ ਹੈ | ਉਨ੍ਹਾਂ ਅੱਗੇ ਦਸਿਆ ਕਿ ਇਹ ਸਾਰੀਆਂ ਤਸਵੀਰਾਂ ਇਨਕਿ੍ਪਟਡ ਐਪਸ ਰਾਹੀਂ ਭੇਜੀਆਂ ਗਈਆਂ ਸਨ | 
ਐਸ.ਐਸ.ਪੀ. ਨਵੀਨ ਸਿੰਗਲਾ ਨੇ ਦਸਿਆ ਕਿ ਫ਼ੌਜ ਦੇ ਅਧਿਕਾਰੀਆਂ ਨੇ ਦੋਵਾਂ ਦੋਸ਼ੀ ਫ਼ੌਜੀਆਂ ਨੂੰ  ਜਲੰਧਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿਤਾ ਹੈ ਅਤੇ ਹੋਰ ਦੋਸ਼ੀ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ  ਜਾਰੀ ਹੈ |
ਇਸ ਦੌਰਾਨ ਐਫਆਈਆਰ ਨੰ. 73 ਮਿਤੀ 24 ਮਈ, 2021 ਜੋ ਕਿ ਪਹਿਲਾਂ ਹੀ ਰਣਵੀਰ ਵਿਰੁਧ ਐਨਡੀਪੀਐਸ ਐਕਟ ਦੀ ਧਾਰਾ 21 (ਬੀ) / 61/85 ਤਹਿਤ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਵਿਚ ਦਰਜ ਕੀਤਾ ਗਿਆ ਸੀ, ਵਿਚ ਇਨ੍ਹਾਂ ਦੋਵੇਂ ਫ਼ੌਜੀ ਜਵਾਨਾਂ ਅਤੇ ਗੋਪੀ ਦਾ ਨਾਮ ਨਾਮਜ਼ਦ ਕਰਨ ਤੋਂ ਬਾਅਦ ਆਈਪੀਸੀ ਦੀ ਧਾਰਾ 124-ਏ ਅਤੇ 120-ਬੀ ਅਤੇ ਔਫੀਸ਼ੀਅਲ ਸੀਕ੍ਰਟਸ ਐਕਟ ਦੀ ਧਾਰਾ 3, 5 ਅਤੇ 9 ਦਾ ਵਾਧਾ ਕੀਤਾ ਗਿਆ ਹੈ |

SHARE ARTICLE

ਏਜੰਸੀ

Advertisement

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM

Fortis ਦੇ Doctor ਤੋਂ ਸੁਣੋ COVID Vaccines ਲਵਾਉਣ ਵਾਲਿਆਂ ਦੀ ਜਾਨ ਨੂੰ ਕਿਵੇਂ ਖਤਰਾ ?" ਹਾਰਟ ਅਟੈਕ ਕਿਉਂ ਆਉਣ...

01 May 2024 10:55 AM

Bhagwant Mann ਦਾ ਕਿਹੜਾ ਪਾਸਵਰਡ ਸ਼ੈਰੀ Shery Kalsi? ਚੀਮਾ ਜੀ ਨੂੰ ਕੋਰੋਨਾ ਵੇਲੇ ਕਿਉਂ ਨਹੀਂ ਯਾਦ ਆਇਆ ਗੁਰਦਾਸਪੁਰ?

01 May 2024 9:56 AM
Advertisement