ਸਿੱਖ ਪ੍ਰਵਾਰ ਦੇ ਘਰੋਂ ਜਬਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਲਿਜਾਣ ਦਾ ਮਾਮਲਾ
Published : Jul 7, 2021, 12:02 am IST
Updated : Jul 7, 2021, 12:02 am IST
SHARE ARTICLE
image
image

ਸਿੱਖ ਪ੍ਰਵਾਰ ਦੇ ਘਰੋਂ ਜਬਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਲਿਜਾਣ ਦਾ ਮਾਮਲਾ

ਬੀਬੀ ਕਿਰਨਜੋਤ ਕੌਰ ਦੀ ਅਗਵਾਈ ’ਚ ਵਫ਼ਦ ਨੇ ਪੁਲਿਸ ਕਮਿਸ਼ਨਰ ਨੂੰ ਦਿਤਾ ਮੰਗ ਪੱਤਰ

ਅੰਮ੍ਰਿਤਸਰ, 6 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਰਣਜੀਤ ਐਵੀਨਿਊ ਇਲਾਕੇ ਦੇ ਇਕ ਸਿੱਖ ਪ੍ਰਵਾਰ ਦੇ ਘਰ ਵਿਚੋਂ ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰਾਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਜਬਰੀ ਚੁੱਕ ਕੇ ਲਿਜਾਣ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਦਿਤਾ। 
ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਬੀਤੀ 2 ਜੂਨ ਨੂੰ ਅਖੌਤੀ ਸਤਿਕਾਰ ਕਮੇਟੀ ਦੇ 15-20 ਮੈਂਬਰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਦੇ ਇਕ ਸਿੱਖ ਪ੍ਰਵਾਰ ਦੇ ਘਰ ਜਬਰੀ ਦਾਖ਼ਲ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਪਣੇ ਨਾਲ ਲੈ ਗਏ। ਇਹ ਪਾਵਨ ਸਰੂਪ ਨਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਨਾ ਹੀ ਗੁਰਦੁਆਰਾ ਰਾਮਸਰ ਸਾਹਿਬ ਪਹੁੰਚਾਇਆ ਗਿਆ। 
ਸ਼੍ਰੋਮਣੀ ਕਮੇਟੀ ਵਲੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਪੜਤਾਲ ਕਰਵਾਈ ਗਈ ਜਿਸ ਵਿਚ ਇਹ ਤੱਥ ਸਾਹਮਣੇ ਆਏ ਕਿ ਪ੍ਰਵਾਰ ਗੁਰਸਿੱਖ ਹੈ ਅਤੇ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਕਰ ਰਹੇ ਸਨ। ਅਖੌਤੀ ਸਤਿਕਾਰ ਕਮੇਟੀ ਦੇ ਆਗੂ ਤੇਜਬੀਰ ਸਿੰਘ ਨੂੰ ਪੁਛਣ ’ਤੇ ਉਸ ਨੇ ਦਸਿਆ ਕਿ ਉਹ ਰਣਜੀਤ ਐਵੀਨਿਊ ਥਾਣੇ ਦੇ ਐਸਐਚਓ ਰਾਬਨ ਹੰਸ ਦੀ ਸਹਿਮਤੀ ਨਾਲ ਉਕਤ ਘਰ ਵਿਚ ਦਾਖ਼ਲ ਹੋਏ ਸਨ। 
ਸ਼੍ਰੋਮਣੀ ਕਮੇਟੀ ਵਲੋਂ ਪੁਲਿਸ ਕਮਿਸ਼ਨਰ ਨੂੰ ਤੇਜਬੀਰ ਸਿੰਘ, ਉਸ ਦੇ ਸਾਥੀਆਂ ਅਤੇ ਸਹਿਯੋਗੀ ਪੁਲਿਸ ਕਰਮੀਆਂ ਵਿਰੁਧ ਕਾਰਵਾਈ ਕਰਨ ਲਈ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਸੀ। ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਪੁਲਿਸ ਕਮਿਸ਼ਨਰ ਕੋਲ ਇਤਰਾਜ਼ ਜਤਾਇਆ ਕਿ ਅਖੌਤੀ ਸਤਿਕਾਰ ਕਮੇਟੀ ’ਤੇ ਕਾਰਵਾਈ ਕਰਨ ਦੀ ਬਜਾਏ ਵੱਖੋ-ਵੱਖ ਪੁਲਿਸ ਕਰਮੀ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਦਾ ਪਾਠ ਪੜ੍ਹਾਉਂਦੇ ਰਹੇ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਦੀ ਕਥਿਤ ਮਿਲੀਭੁਗਤ ਨਾਲ ਅਖੌਤੀ ਸਤਿਕਾਰ ਕਮੇਟੀਆਂ ਦਾ ਸਿੱਖਾਂ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੁਕਣ ਦੇ ਮਾਮਲਿਆਂ ’ਤੇ ਰੋਕ ਲਗਣੀ ਚਾਹੀਦੀ ਹੈ ਅਤੇ ਪੁਲਿਸ ਦਾ ਧਾਰਮਕ ਖੇਤਰ ਵਿਚ ਦਖ਼ਲ ਤੁਰਤ ਰੋਕਣਾ ਚਾਹੀਦਾ ਹੈ। ਸ. ਪਿ੍ਰਤਪਾਲ ਸਿੰਘ, ਸ. ਨਰਿੰਦਰ ਸਿੰਘ, ਸ. ਪਲਵਿੰਦਰ ਸਿੰਘ, ਸ. ਸੁਰਿੰਦਰ ਸਿੰਘ, ਸ. ਪਰਉਪਕਾਰ ਸਿੰਘ, ਸ. ਗੁਰਬਖ਼ਸ਼ ਸਿੰਘ ਬੇਦੀ, ਸ. ਸੁਰਿੰਦਰ ਸਿੰਘ ਕਿਤਾਬਾਂ ਵਾਲੇ, ਸ. ਹਰਸ਼ਰਨ ਸਿੰਘ, ਸ. ਨਰਿੰਦਰਪਾਲ ਸਿੰਘ ਤੇ ਬੀਬੀ ਅਰਸ਼ਦੀਪ ਕੌਰ ਸ਼ਾਮਲ ਸਨ।

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement