ਅਮਨ ਅਰੋੜਾ ਨੇ ਲੋਕ ਸੰਪਰਕ, ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
Published : Jul 7, 2022, 3:26 pm IST
Updated : Jul 7, 2022, 3:26 pm IST
SHARE ARTICLE
Aman Arora took over charge as Cabinet Minister
Aman Arora took over charge as Cabinet Minister

ਕਿਹਾ-ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰਾਜੈਕਟਾਂ ਦੀ ਜਾਣਕਾਰੀ ਆਧੁਨਿਕ ਤਕਨੀਕਾਂ ਰਾਹੀਂ ਲੋਕਾਂ ਤੱਕ ਪੁੱਜਦੀ ਕਰਾਂਗਾ

 

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਕੁਲਵੰਤ ਸਿੰਘ, ਡਾ ਜੀਵਨਜੋਤ ਕੌਰ, ਦਵਿੰਦਰਜੀਤ ਸਿੰਘ ਲਾਡੀ ਤੇ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜ਼ਰ ਸਨ।

Aman Arora took over charge as Cabinet MinisterAman Arora took over charge as Cabinet Minister

ਕੈਬਨਿਟ ਮੰਤਰੀ ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਸਲ ਲਾਭਪਾਤਰੀ ਇਨ੍ਹਾਂ ਦਾ ਤੁਰੰਤ ਫ਼ਾਇਦਾ ਲੈ ਸਕਣ। ਉਨ੍ਹਾਂ ਕਿਹਾ ਕਿ ਮੀਡੀਆ ਨਾਲ ਪਾਰਦਰਸ਼ੀ, ਜਵਾਬਦੇਹ, ਸਕਰਾਤਮਕ ਸਾਂਝ ਨੂੰ ਮਜ਼ਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਉਣਗੇ।

MLA Aman AroraAman Arora

ਇਸ ਮੌਕੇ ਮੌਜੂਦ ਮੰਤਰੀ ਸਾਹਿਬਾਨ ਨੇ ਉਮੀਦ ਜਤਾਈ ਕਿ ਅਮਨ ਅਰੋੜਾ ਇੱਕ ਮਿਹਨਤੀ, ਕੁਸ਼ਲ ਅਤੇ ਦੂਰਅੰਦੇਸ਼ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਵਿਭਾਗ ਦੂਣੀ-ਚੌਣੀ ਤਰੱਕੀ ਕਰੇਗਾ।  ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂੰ ਪ੍ਰਸਾਦ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਸਿਨਹਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ. ਗੁਰਕੀਰਤ ਕ੍ਰਿਪਾਲ ਸਿੰਘ ਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਸੀ.ਏ. ਗਮਾਡਾ ਅਰਸ਼ਦੀਪ ਸਿੰਘ ਥਿੰਦ, ਸੀ.ਈ.ਓ. ਪੇਡਾ ਸੁਮੀਤ ਜਾਰੰਗਲ ਅਤੇ ਪਰਿਵਾਰਕ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਦੇ ਮਾਤਾ ਸ੍ਰੀਮਤੀ ਪ੍ਰਮੇਸ਼ਵਰੀ ਦੇਵੀ, ਪਤਨੀ ਸ੍ਰੀਮਤੀ ਸ਼ਬੀਨਾ ਅਰੋੜਾ, ਪੁੱਤਰ ਭੁਵੀਰ ਅਰੋੜਾ, ਭੈਣ ਸ੍ਰੀਮਤੀ ਨੀਨਾ ਮਲਹੋਤਰਾ, ਸਹੁਰਾ ਸੰਦੀਪ ਗਿਲਹੋਤਰਾ, ਸੱਸ ਸ੍ਰੀਮਤੀ ਰੰਜਨਾ ਅਤੇ ਹੋਰ ਪਰਿਵਾਰਕ ਮੈਂਬਰ ਤੇ ਸਨੇਹੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement