
ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਕਰੀਬੀ ਸੀ ਅਤੇ ਸਿੱਧੂ ਦੇ ਮੈਨਜਰ ਵਜੋਂ ਸਾਰੇ ਸ਼ੋਅ ਦੀ ਡੀਲ ਕਰਦਾ ਸੀ
ਚੰਡੀਗੜ੍ਹ: ਪਿਛਲੇ ਸਾਲ ਮੋਹਾਲੀ ‘ਚ ਹੋਏ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ‘ਚ ਦੋਸ਼ੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀਆਂ ਪਟੀਸ਼ਨਾਂ ਤੇ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ ਸ਼ਗਨਪ੍ਰੀਤ ਨੇ ਹਾਈਕੋਰਟ ‘ਚ ਦੋ ਪਟੀਸ਼ਨਾਂ ਦਾਇਰ ਕਰਕੇ ਆਪਣੀ ਜ਼ਮਾਨਤ ਦੇ ਨਾਲ-ਨਾਲ ਸੁਰੱਖਿਆ ਦੀ ਮੰਗ ਵੀ ਕੀਤੀ ਸੀ, ਜਿਸ ‘ਤੇ ਦੋਵਾਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।
Sidhu moosewala
ਦੱਸ ਦਈਏ ਕਿ ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਕਰੀਬੀ ਸੀ ਅਤੇ ਸਿੱਧੂ ਦੇ ਮੈਨਜਰ ਵਜੋਂ ਸਾਰੇ ਸ਼ੋਅ ਦੀ ਡੀਲ ਕਰਦਾ ਸੀ। ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲਕਾਂਡ ਵਿੱਚ ਸ਼ਗਨਪ੍ਰੀਤ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੌਰਾਨ ਦਿੱਲੀ ਪੁਲਿਸ ਦੀ ਜਾਂਚ ਵਿੱਚ ਕਿਹਾ ਗਿਆ ਸੀ ਕਿ ਉਸ ਦਾ ਸਬੰਧ ਮਿੱਡੂਖੇੜਾ ਕਾਂਡ ਲਈ ਜ਼ਿੰਮੇਵਾਰ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਾਂ ਨਾਲ ਸੀ। ਸ਼ਗਨਪ੍ਰੀਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਜਾਨ ਨੂੰ ਖ਼ਤਰਾ ਦੱਸਦਿਆਂ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ ।