ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਮੁਲਾਜ਼ਮ 10000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Jul 7, 2022, 5:04 pm IST
Updated : Jul 7, 2022, 5:04 pm IST
SHARE ARTICLE
Bribe
Bribe

ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ

 

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪੀ.ਐਸ.ਪੀ.ਸੀ.ਐਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

PSPCL's senior executive engineer suspendedPSPCL

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਾਲੀਆ ਸਹਾਇਕ (ਆਰ.ਏ.) ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਹੈ।  ਸ਼ਿਕਾਇਤਕੲਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਗਿਆ ਕਿ ਮੁਲਜ਼ਮ ਪਰਮਜੀਤ ਸਿੰਘ ਉਸ ਦੇ ਪਿਤਾ ਦੇ ਨਾਂ ’ਤੇ ਦਰਜ ਟਿਊਬਵੈੱਲ ਦੇ ਬਿਜਲੀ ਕੁਨੈਕਸ਼ਨ ਨੂੰ ਉਸ ਦੇ ਨਾਂ ‘ਤੇ ਤਬਦੀਲ ਕਰਨ ਲਈ 50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 30,000 ਰੁਪਏ ਵਿੱਚ ਹੋਇਆ ਸੀ।

BribeBribe

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ (ਆਰਥਿਕ ਅਪਰਾਧ ਸ਼ਾਖਾ), ਪੰਜਾਬ, ਲੁਧਿਆਣਾ ਦੀ ਟੀਮ ਨੇ ਪਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement