ਮੁੱਖ ਮੰਤਰੀ ਭਗਵੰਤ ਮਾਨ ਦੇ ਸਿਰ ਅੱਜ ਸਜੇਗਾ ਸਿਹਰਾ, ਡਾਕਟਰ ਗੁਰਪ੍ਰੀਤ ਕੌਰ ਨਾਲ ਲੈਣਗੇ ਲਾਵਾਂ
Published : Jul 7, 2022, 7:07 am IST
Updated : Jul 7, 2022, 7:07 am IST
SHARE ARTICLE
Punjab CM Bhagwant Mann to marry Gurpreet Kaur
Punjab CM Bhagwant Mann to marry Gurpreet Kaur

ਵਿਆਹ ਦਾ ਪ੍ਰੋਗਰਾਮ ਸਾਦਾ ਰਖਿਆ ਗਿਆ ਹੈ | ਇਸ ਵਿਚ ਦੋਵੇਂ ਪ੍ਰਵਾਰਾਂ ਦੇ ਖ਼ਾਸ ਖ਼ਾਸ ਰਿਸ਼ਤੇਦਾਰ ਅਤੇ 'ਆਪ' ਦੇ ਕੁੱਝ ਖ਼ਾਸ ਆਗੂ ਸ਼ਾਮਲ ਹੋਣਗੇ |

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਅੱਜ (7 ਜੁਲਾਈ) ਹੋ ਰਿਹਾ ਹੈ | ਇਹ ਖ਼ਬਰ ਅਚਾਨਕ ਹੀ ਸਾਹਮਣੇ ਆਉਣ ਬਾਅਦ ਸਭ ਹੈਰਾਨ ਰਹਿ ਗਏ। ਮੁੱਖ ਮੰਤਰੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਇੱਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੀ ਹੈ। ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਭਲਕੇ ਚੰਡੀਗੜ੍ਹ ਦੇ ਗੁਰਦੁਆਰੇ ਵਿੱਚ ‘ਲਾਵਾਂ’ਲੈਣਗੇ।

CM Bhagwant MannCM Bhagwant Mann

ਵਿਆਹ ਦਾ ਪ੍ਰੋਗਰਾਮ ਸਾਦਾ ਰਖਿਆ ਗਿਆ ਹੈ | ਇਸ ਵਿਚ ਦੋਵੇਂ ਪ੍ਰਵਾਰਾਂ ਦੇ ਖ਼ਾਸ ਖ਼ਾਸ ਰਿਸ਼ਤੇਦਾਰ ਅਤੇ 'ਆਪ' ਦੇ ਕੁੱਝ ਖ਼ਾਸ ਆਗੂ ਸ਼ਾਮਲ ਹੋਣਗੇ | ਪਾਰਟੀ ਮੁਖੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪ੍ਰਵਾਰ ਸਮੇਤ ਪੁੱਜਣਗੇ | ਡਾ: ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੀ ਹੈ। ਉਸ ਦੀ ਵੱਡੀ ਭੈਣ ਨੀਰੂ ਅਮਰੀਕਾ ਵਿੱਚ ਵਿਆਹੀ ਹੋਈ ਹੈ ਜਦੋਂਕਿ ਦੂਜੀ ਭੈਣ ਜੱਗੂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਰਹਿੰਦੀ ਹੈ। ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਹੈ, ਜਦਕਿ ਉਸ ਦੀ ਮਾਤਾ ਰਾਜ ਹਰਜਿੰਦਰ ਕੌਰ ਘਰੇਲੂ ਔਰਤ ਹੈ।

Gurpreet Kaur
Gurpreet Kaur

ਡਾਕਟਰ ਗੁਰਪ੍ਰੀਤ ਕੌਰ ਦਾ ਪਿਹੋਵਾ ਦੇ ਵਾਰਡ-5 ਦੀ ਤਿਲਕ ਕਲੋਨੀ ਵਿੱਚ ਮਕਾਨ ਹੈ। ਹਾਲਾਂਕਿ ਉਨ੍ਹਾਂ ਦਾ ਜੱਦੀ ਪਿੰਡ ਪਿਹੋਵਾ ਦਾ ਗੁਮਥਲਾ ਗੱਡੂ ਹੈ। ਉਸ ਦੇ ਪਿਤਾ ਇੰਦਰਜੀਤ ਸਿੰਘ ਖੇਤੀ ਕਰਦੇ ਹਨ। ਗੁਰਪ੍ਰੀਤ ਕੌਰ ਦਾ ਪਰਿਵਾਰ ਵਿਆਹ ਕਾਰਨ ਮੁਹਾਲੀ ਵਿੱਚ ਹੈ। ਜਾਣਕਾਰੀ ਅਨੁਸਾਰ ਸੀਐਮ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਸਾਲ 2013 ਵਿੱਚ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਵਿੱਚ ਦਾਖ਼ਲਾ ਲਿਆ ਸੀ। ਉਸਨੇ ਸਾਲ 2017 ਵਿੱਚ ਇੱਥੇ ਆਪਣੀ ਐਮਬੀਬੀਐਸ ਪੂਰੀ ਕੀਤੀ ਸੀ।

Punjab CM Bhagwant Mann will get married
Punjab CM Bhagwant Mann to marry Gurpreet Kaur

ਸਾਲ 2019 ਵਿੱਚ ਗੁਰਪ੍ਰੀਤ ਕੌਰ ਦੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ ਸੀ। ਉਦੋਂ ਭਗਵੰਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਨ।  ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਗੁਰਪ੍ਰੀਤ ਕੌਰ ਸੀ.ਐਮ ਮਾਨ ਦੇ ਸਹੁੰ ਚੁੱਕ ਸਮਾਗਮ ਸਮੇਤ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਈ। ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ 2015 ਵਿੱਚ ਤਲਾਕ ਹੋਇਆ ਸੀ, ਜਿਸ ਤੋਂ ਬਾਅਦ ਇੰਦਰਪ੍ਰੀਤ ਕੌਰ ਬੇਟੇ ਦਿਲਸ਼ਾਨ ਅਤੇ ਬੇਟੀ ਸੀਰਤ ਨਾਲ ਅਮਰੀਕਾ ਵਿੱਚ ਰਹਿੰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement