ਬੇਅਦਬੀ ਮਾਮਲੇ 'ਚ ਆਏ ਫ਼ੈਸਲੇ ਨੂੰ ਲੈ ਕੇ ਬੋਲੇ ਰਾਘਵ ਚੱਢਾ, ਕਿਹਾ- 'ਆਪ' ਸਰਕਾਰ 'ਚ ਮਿਲੇਗਾ ਇਨਸਾਫ਼
Published : Jul 7, 2022, 7:01 pm IST
Updated : Jul 7, 2022, 7:01 pm IST
SHARE ARTICLE
 Raghav Chadha
Raghav Chadha

ਅਖੀਰ ਬੇਅਦਬੀ ਦੇ ਦੋਸ਼ੀਆਂ ਨੂੰ ਅਕਾਲੀ-ਕਾਂਗਰਸੀਆਂ ਦੀ ਮਿਲਦੀ ਨਾਪਾਕ ਸਰਪ੍ਰਸਤੀ ਦਾ ਹੋਇਆ ਅੰਤ: ਰਾਘਵ ਚੱਢਾ

 

ਚੰਡੀਗੜ੍ਹ: ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਪਹਿਲੇ ਮਾਮਲੇ 'ਚ ਅੱਜ ਮੋਗਾ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਸਜ਼ਾ ਸੁਣਾਈ। ਅਦਾਲਤ ਨੇ ਬੇਅਦਬੀ ਦੇ ਇੱਕ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਮੁਲਜ਼ਮਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

 

Raghav ChadhaRaghav Chadha

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਮਾਲਸਰ ਬੇਅਦਬੀ ਮਾਮਲੇ ਵਿੱਚ ਅੱਜ ਤਿੰਨ ਵਿਅਕਤੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਖੀਰ ਅੱਜ ਅਕਾਲੀ-ਕਾਂਗਰਸ ਦੀ ਦੋਸ਼ੀਆਂ ਨੂੰ ਦਿੱਤੀ ਨਾਪਾਕ ਸਰਪ੍ਰਸਤੀ ਦਾ ਅੰਤ ਹੋ ਗਿਆ ਹੈ ਅਤੇ ਇਨਸਾਫ਼ ਦੀ ਜਿੱਤ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ 'ਚ ਹਰ ਕਿਸੇ ਨੂੰ ਇਨਸਾਫ਼ ਮਿਲੇਗਾ।

 

Raghav ChadhaRaghav Chadha

ਰਾਘਵ ਚੱਢਾ ਨੇ ਅਕਾਲੀ ਦਲ ਅਤੇ ਕਾਂਗਰਸ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ 'ਆਪ' ਸਰਕਾਰ ਯਤਨਾਂ ਸਦਕਾ ਬਹਿਬਲ ਕਲਾਂ ਕਾਂਡ ਕੇਸ 'ਚ ਕੋਰਟ ਦੇ ਅਹਿਮ ਫੈਸਲੇ ਤੋਂ ਬਾਅਦ, ਉਹਨਾਂ ਦੀ ਸਰਕਾਰ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜੇਲ੍ਹ ਜਾਣਾ ਯਕੀਨੀ ਬਣਾਇਆ ਹੈ। ਉਹਨਾਂ ਪੁੱਛਿਆ ਕਿ ਕੀ ਅਪਵਿੱਤਰ ਅਕਾਲੀ-ਕਾਂਗਰਸ ਗਠਜੋੜ ਵੀ ਅਜਿਹੀ ਕਿਸੇ ਕਾਰਵਾਈ ਦਾ ਦਾਅਵਾ ਕਰ ਸਕਦਾ ਹੈ, ਜਿਥੇ ਉਹਨਾਂ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਦਮ ਚੁੱਕਿਆ ਹੋਏ?

ਚੱਢਾ ਨੇ ਕਿਹਾ ਕਿ ਬੇਅਦਬੀ ਦੀ ਘਟਨਾਵਾਂ ਅਕਾਲੀਆਂ ਦੀ ਸਰਕਾਰ ਦੌਰਾਨ ਵਾਪਰੀਆਂ। ਕਾਂਗਰਸ ਨੇ ਵੀ ਦੋਸ਼ੀਆਂ ਨੂੰ ਬਚਾਇਆ। ਹੁਣ ‘ਆਪ’ ਸਰਕਾਰ ਵਿੱਚ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬੇਅਦਬੀ ਅਤੇ ਗੋਲੀ ਕਾਂਡ ਦਾ ਇੱਕ ਵੀ ਦੋਸ਼ੀ ਅਤੇ ਸਾਜ਼ਿਸ਼ਕਰਤਾ ਬਖਸ਼ਿਆ ਨਹੀਂ ਜਾਵੇਗਾ।

ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਮੋਗਾ ਜ਼ਿਲ੍ਹੇ ਦੇ ਸਮਾਲਸਰ ਦੇ ਪਿੰਡ ਮੱਲਕੇ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਸੀ। ਚੱਢਾ ਨੇ ਕਿਹਾ ਕਿ ਅੱਜ ਅਦਾਲਤ ਵਿੱਚ ਇਨਸਾਫ਼ ਦੀ ਜਿੱਤ ਹੋਈ ਹੈ। ਬੇਅਦਬੀ ਦੇ ਦੋਸ਼ੀ ਹੁਣ ਜੇਲ੍ਹ ਜਾਣਗੇ। ਪੰਜਾਬ ਦੇ ਲੋਕਾਂ ਦੀ ਕਚਹਿਰੀ ਵਿੱਚ ਲੋਕ ਖੁਦ ਹੀ ਉਨ੍ਹਾਂ ਸਿਆਸੀ ਸ਼ਖ਼ਸੀਅਤਾਂ ਨੂੰ ਸਜ਼ਾ ਦੇਣਗੇ ਜਿਨ੍ਹਾਂ ਨੇ ਬੇਈਮਾਨੀ ਦਾ ਕੰਮ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement