ਜਨਤਕ ਬੱਸ ਸੇਵਾ ਨੂੰ ਪਾਰਦਰਸ਼ੀ ਬਣਾਉਣ ਦੀ ਮੁਹਿੰਮ ਤਹਿਤ 35 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਕਾਬੂ: ਲਾਲਜੀਤ ਸਿੰਘ ਭੁੱਲਰ
Published : Jul 7, 2023, 5:08 pm IST
Updated : Jul 7, 2023, 6:31 pm IST
SHARE ARTICLE
Laljit Singh Bhullar
Laljit Singh Bhullar

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਹਰਿਆਣਾ ਵਿਖੇ ਕੀਤੀ ਛਾਪੇਮਾਰੀ

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਸਿਆ ਕਿ ਸੂਬੇ ਦੀ ਜਨਤਕ ਬੱਸ ਸੇਵਾ ਵਿਚ ਗ਼ਲਤ ਪ੍ਰਵਿਰਤੀਆਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿਚ 35 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਕਾਬੂ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਦਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਬੀਤੇ ਦਿਨੀਂ ਹਰਿਆਣਾ ਵਿਖੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ। ਉਨ੍ਹਾਂ ਦਸਿਆ ਕਿ ਸਿਰਸਾ ਬੱਸ ਸਟੈਂਡ ਵਿਖੇ ਬੀਤੀ ਰਾਤ 10:30 ਵਜੇ ਕੀਤੀ ਗਈ ਚੈਕਿੰਗ ਦੌਰਾਨ ਪਨਬੱਸ ਡਿਪੂ ਰੂਪਨਗਰ ਦੀ ਬੱਸ ਨੰਬਰ ਪੀ.ਬੀ-12-ਵਾਈ 1540 ਦੇ ਡਰਾਈਵਰ ਰਾਜਪਾਲ ਸਿੰਘ ਨੂੰ ਕਰੀਬ 20 ਲੀਟਰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ ਗਿਆ ।

ਇਹ ਵੀ ਪੜ੍ਹੋ: ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਕੀਤੀ ਗਈ ਅਹਿਮ ਮੀਟਿੰਗ 

ਇਸੇ ਤਰ੍ਹਾਂ ਹਿਸਾਰ (ਹਰਿਆਣਾ) ਦੇ ਬੱਸ ਸਟੈਂਡ ਵਿਖੇ ਰਾਤ ਵੇਲੇ ਚੈਕਿੰਗ ਦੌਰਾਨ ਪਨਬੱਸ ਡਿਪੂ ਸ੍ਰੀ ਮੁਕਤਸਰ ਸਾਹਿਬ ਦੀ ਬੱਸ ਨੰਬਰ ਪੀ.ਬੀ-04-ਏ.ਏ. 7459 ਦੇ ਡਰਾਈਵਰ ਲਖਵਿੰਦਰ ਸਿੰਘ ਨੂੰ ਕਰੀਬ 15 ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿਚ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਸਿਆ ਕਿ ਇਸ ਤੋਂ ਇਲਾਵਾ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਅਣਅਧਿਕਾਰਤ ਰੂਟ 'ਤੇ ਚਲ ਰਹੀ ਇਕ ਬੱਸ ਨੂੰ ਵੀ ਰਿਪੋਰਟ ਕੀਤਾ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐਸ.ਡੀ.ਓ. ਕਾਬੂ 

ਇਸ ਮਾਮਲੇ ਵਿਚ ਮੁੱਲਾਂਪੁਰ ਦਾਖਾ ਵਿਖੇ ਚੈਕਿੰਗ ਦੌਰਾਨ ਡਰਾਈਵਰ ਬਲਦੇਵ ਸਿੰਘ ਅਤੇ ਕੰਡਕਟਰ ਹਰਪਾਲ ਸਿੰਘ ਨੂੰ ਬੱਸ ਨੂੰ ਅਣਅਧਿਕਾਰਤ ਰੂਟ 'ਤੇ ਲਿਜਾਂਦਿਆਂ ਫੜਿਆ ਗਿਆ, ਜੋ ਅਸਲ ਰੂਟ 'ਤੇ ਸਵਾਰੀਆਂ ਨੂੰ ਛੱਡ ਕੇ ਵਿਭਾਗ ਨੂੰ ਵਿੱਤੀ ਨੁਕਸਾਨ ਪਹੁੰਚਾ ਰਹੇ ਸਨ। ਫ਼ਿਰੋਜ਼ਪੁਰ ਡਿਪੂ ਦੀ ਇਹ ਬੱਸ (ਨੰਬਰ ਪੀ.ਬੀ-05-ਏ.ਬੀ. 5350) ਮੁੱਲਾਂਪੁਰ ਬੱਸ ਸਟੈਂਡ ਦੀ ਬਜਾਏ ਪੁੱਲ ਤੋਂ ਲਿਜਾਈ ਜਾ ਰਹੀ ਸੀ।

ਇਹ ਵੀ ਪੜ੍ਹੋ: ਅਫ਼ਰੀਕਾ ’ਚ ਭਾਰਤੀ ਵਿਦੇਸ਼ ਮੰਤਰੀ ਨੇ ਲਾਇਆ ਚੀਨ ’ਤੇ ਨਿਸ਼ਾਨਾ  

ਇਸੇ ਤਰ੍ਹਾਂ ਬਲਾਚੌਰ ਵਿਖੇ ਅੰਮ੍ਰਿਤਸਰ-2 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9376 ਨੂੰ ਅਣਅਧਿਕਾਰਤ ਢਾਬੇ 'ਤੇ ਖੜ੍ਹਾ ਪਾਇਆ ਗਿਆ। ਇਸ ਮਾਮਲੇ ਵਿਚ ਡਰਾਈਵਰ ਰਣਜੀਤ ਸਿੰਘ ਅਤੇ ਕੰਡਕਟਰ ਜਗਜੀਤ ਸਿੰਘ ਨੂੰ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਵਿਚ ਨਾਮਜ਼ਦ ਡਰਾਈਵਰਾਂ ਤੇ ਕੰਡਕਟਰਾਂ ਵਿਰੁਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement