ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲੰਧਰ ’ਚ ਪਹਿਲੀ "ਜਨ ਮਾਲ ਲੋਕ ਅਦਾਲਤ" ਦੀ ਸ਼ੁਰੂਆਤ
Published : Jul 7, 2023, 8:23 pm IST
Updated : Jul 7, 2023, 8:23 pm IST
SHARE ARTICLE
REVENUE MINISTER BRAM SHANKER JIMPA LAUNCHES FIRST JAN MAAL LOK ADALAT IN JALANDHAR
REVENUE MINISTER BRAM SHANKER JIMPA LAUNCHES FIRST JAN MAAL LOK ADALAT IN JALANDHAR

1500 ਤੋਂ ਵੱਧ ਲੋਕਾਂ ਨੇ ਲਿਆ ਭਾਗ, 816 ਇੰਤਕਾਲ ਕੇਸਾਂ ਦਾ ਮੌਕਾ ’ਤੇ ਫੈਸਲਾ

 

ਚੰਡੀਗੜ੍ਹ/ਜਲੰਧਰ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਅੱਜ ਜਲੰਧਰ ਤੋਂ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਕੀਤੀ, ਜਿਸ ਵਿੱਚ 1500 ਤੋਂ ਵੱਧ ਲੋਕਾਂ ਨੇ ਭਾਗ ਲਿਆ। ਇਸ ਜਨ ਮਾਲ ਲੋਕ ਅਦਾਲਤ ਦੌਰਾਨ 816 ਇੰਤਕਾਲ ਕੇਸਾਂ ਦਾ ਮੌਕੇ 'ਤੇ ਫੈਸਲਾ ਕੀਤਾ ਗਿਆ ਅਤੇ 90 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਜਲਦ ਨਬੇੜੇ ਲਈ ਮਾਲ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਹ ਵੀ ਪੜ੍ਹੋ: ‘ਮਾਂ ਦਾ ਦੇਣ ਕੋਈ ਨਹੀਂ ਦੇ ਸਕਦਾ’: ਬੱਚੇ ਨੂੰ ਗੋਦ ’ਚ ਲੈ ਕੇ ਰਿਕਸ਼ਾ ਚਲਾ ਰਹੀ ਮਾਂ ਦੀ ਵੀਡੀਉ ਵਾਇਰਲ

ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਲ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੀ ਹੈ, ਜਿਸ ਤਹਿਤ ਸਰਕਾਰ ਵੱਲੋਂ ਹਰ ਪੱਧਰ 'ਤੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਕਈ ਜ਼ਿਲ੍ਹਿਆਂ ਵਿੱਚ ਕੈਬਨਿਟ ਮੀਟਿੰਗਾਂ ਕਰ ਰਹੇ ਹਨ ਜਦਕਿ ਜ਼ਿਲ੍ਹਾ ਪੱਧਰ 'ਤੇ ਫੀਲਡ ਅਧਿਕਾਰੀਆਂ ਵੱਲੋਂ ਸੂਬਾ ਸਰਕਾਰ ਦੇ ਭਲਾਈ ਪ੍ਰੋਗਰਾਮ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਦੂਰ-ਦੁਰਾਡੇ ਇਲਾਕਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੌਕੇ ਮਾਲ ਮੰਤਰੀ ਦੇ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੂਰਾਲ, ਵਿਧਾਇਕ ਰਮਨ ਅਰੋੜਾ, ਸਪੈਸ਼ਲ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਮੌਜੂਦ ਸਨ।

ਇਹ ਵੀ ਪੜ੍ਹੋ: ਇਕਸਮਾਨ ਨਾਗਰਿਕ ਸੰਹਿਤਾ: ਸਿੱਖ ਅਧਿਕਾਰਾਂ ਦੀ ਰਾਖੀ ਲਈ 11 ਮੈਂਬਰੀ ਕਮੇਟੀ ਕਾਇਮ, ਸਰਕਾਰ ਅੱਗੇ ਰੱਖੇਗੀ ਅਪਣੀ ਗੱਲ  

ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਜਨ ਮਾਲ ਲੋਕ ਅਦਾਲਤ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਜਨ ਮਾਲ ਲੋਕ ਅਦਾਲਤ ਅਧੀਨ ਸਬ ਡਵੀਜ਼ਨ ਵਾਰ ਕਾਊਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਬਿਨੈਕਾਰਾਂ ਨੇ ਆਪਣੀਆਂ ਬਕਾਇਆ ਦਰਖਾਸਤਾਂ ਦੇ ਨਿਪਟਾਰੇ ਲਈ ਪਹੁੰਚ ਕੀਤੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਤਹਿਤ ਸੂਬੇ ਵਿੱਚ ਵਟਸਐਪ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲੋਕ ਹੈਲਪਲਾਈਨ ਨੰਬਰ 'ਤੇ ਮਾਲ ਵਿਭਾਗ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ। ਇਨ੍ਹਾਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਟਸਐਪ ਹੈਲਪਲਾਈਨ ਰਾਹੀਂ 1400 ਦੇ ਕਰੀਬ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 500 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਦਕਿ ਬਾਕੀ ਸ਼ਿਕਾਇਤਾਂ ਪ੍ਰਕਿਰਿਆ ਅਧੀਨ ਹਨ।

ਇਹ ਵੀ ਪੜ੍ਹੋ: ਬਾਲਾਸੋਰ ਰੇਲ ਹਾਦਸਾ: 3 ਰੇਲਵੇ ਅਧਿਕਾਰੀ ਗ੍ਰਿਫ਼ਤਾਰ; ਗ਼ੈਰ ਇਰਾਦਤਨ ਹਤਿਆ ਅਤੇ ਸਬੂਤ ਖ਼ਤਮ ਕਰਨ ਦਾ ਮਾਮਲਾ ਦਰਜ 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਦੀ ਜਨ ਮਾਲ ਲੋਕ ਅਦਾਲਤ ਵਿੱਚ ਮਾਲ ਅਧਿਕਾਰੀਆਂ ਵੱਲੋਂ 816 ਇੰਤਕਾਲ ਕੇਸਾਂ ਦੇ ਫੈਸਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਝਗੜੇ ਵਾਲੇ, ਝਗੜਾ ਰਹਿਤ, ਵਿਰਾਸਤ, ਤਬਾਦਲੇ ਸਬੰਧੀ ਇੰਤਕਾਲ ਸ਼ਾਮਲ ਹਨ ਜਦਕਿ ਕੁੱਲ 90 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੇ ਜਲਦ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਜਨਤਕ ਬੱਸ ਸੇਵਾ ਨੂੰ ਪਾਰਦਰਸ਼ੀ ਬਣਾਉਣ ਦੀ ਮੁਹਿੰਮ ਤਹਿਤ 35 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਕਾਬੂ: ਲਾਲਜੀਤ ਸਿੰਘ ਭੁੱਲਰ

ਇਸ ਤੋਂ ਪਹਿਲਾਂ ਮਾਲ ਮੰਤਰੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ/ਕਰਮਚਾਰੀਆਂ ਨੂੰ ਹਰ ਕਿਸਮ ਦੇ ਕੇਸਾਂ ਖਾਸ ਕਰ ਤਕਸੀਮ ਅਤੇ ਇੰਤਕਾਲ ਦੇ ਕੇਸਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਵਿਭਾਗ ਨੂੰ ਹੋਰ ਜਵਾਬਦੇਹ ਅਤੇ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement