
ਸੋਸ਼ਲ ਮੀਡਿਆ ’ਤੇ ਭੜਕਾਊ ਪੋਸਟ ਪਾਉਣ ’ਤੇ ਹੋਈ ਕਾਰਵਾਈ
ਪਟਿਆਲਾ (ਰਾਜਿੰਦਰ ਸਿੰਘ ਥਿੰਦ): ਪਿਛਲੇ ਦਿਨੀਂ ਹਰੀਸ਼ ਸਿੰਗਲਾ ਵਲੋਂ ਸ਼ੋਸਲ ਮੀਡੀਆ ’ਤੇ ਖਾਲਿਸਤਾਨੀਆਂ ਵਿਰੁਧ ਪੋਸਟ ਪਾ ਕੇ ਭੜਕਾਉ ਬਿਆਨ ਦਿਤਾ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਸਥਾਨਕ ਪੁਲਿਸ ਨੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸ਼ਿਵ ਸੈਨਾ ਬਾਲ ਠਾਕਰੇ (ਸ਼ਿੰਦੇ ਗਰੁੱਪ) ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੂੰ ਸਥਾਨਕ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਜਿਸ ਨੂੰ ਅਦਾਲਤ ’ਚ ਪੇਸ਼ ਕਰਨ ’ਤੇ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜ ਦਿਤਾ ਗਿਆ ਹੈ। ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਨੇ ਉਸ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭੇਜ ਦਿਤਾ ਗਿਆ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ
ਪਟਿਆਲਾ ਪੁਲਿਸ ਵਲੋਂ ਹਰੀਸ਼ ਸਿੰਗਲਾ ਨੂੰ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਹਰੀਸ਼ ਸਿੰਗਲਾ ਨੇ ਆਖਿਆ ਕਿ ਉਸ ਨੂੰ ਸਿਆਸੀ ਰੰਜਿਸ਼ ਕਰ ਕੇ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਸਰਕਾਰ ਹਿੰਦੂਆਂ ਨਾਲ ਧੱਕਾ ਕਰ ਰਹੀ ਹੈ। ਉਸ ਨੇ ਕਿਹਾ, ‘‘ਮੈਂ ਖਾਲਿਸਤਾਨ ਵਿਰੋਧੀ ਸੀ ਤੇ ਹਮੇਸ਼ਾ ਰਹਾਂਗਾ। ਸਾਰੀ ਗੱਲ ਮਹਾਰਾਸ਼ਟਰ ਮੁੱਖ ਮੰਤਰੀ ਸ਼ਿੰਦੇ ਦੇ ਧਿਆਨ ’ਚ ਹੈੇ।’’