9 ਕੇਸਾਂ ਵਿਚ ਦੋਸ਼ੀਆਂ ਨੂੰ ਹੋਈਆਂ ਸਜ਼ਾਵਾਂ
ਲੁਧਿਆਣਾ: ਸਪੈਸ਼ਲ ਟਾਸਕ ਫੋਰਸ ਲੁਧਿਆਣਾ ਨੇ ਨਸ਼ਾ ਤਸਕਰਾਂ ਵਿਰੁਧ ਕਾਰਵਾਈ ਕਰਦਿਆਂ ਵੱਖ-ਵੱਖ ਦੋਸ਼ੀਆਂ ਦੀਆਂ 3 ਕਰੋੜ, 27 ਲੱਖ 3 ਹਜ਼ਾਰ 510 (3,27,03,510) ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ 9 ਕੇਸਾਂ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ: ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲੰਧਰ ’ਚ ਪਹਿਲੀ "ਜਨ ਮਾਲ ਲੋਕ ਅਦਾਲਤ" ਦੀ ਸ਼ੁਰੂਆਤ
ਐਸ.ਟੀ.ਐਫ. ਅਧਿਕਾਰੀਆਂ ਨੇ ਦਸਿਆ ਕਿ ਲੁਧਿਆਣਾ ਰੇਂਜ ਨੇ 6 ਵੱਖ-ਵੱਖ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ 3,27,03,510 ਰੁਪਏ ਦੀ ਜਾਇਦਾਦ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਐਸ.ਟੀ.ਐਫ. ਵਲੋਂ ਦਰਜ ਕੀਤੇ ਗਏ 10 ਕੇਸਾਂ ਵਿਚ ਫ਼ੈਸਲੇ ਲਏ ਗਏ ਹਨ। ਇਨ੍ਹਾਂ ਵਿਚੋਂ 9 ਕੇਸਾਂ ਵਿਚ ਦੋਸ਼ੀ ਕਰਾਰ ਦਿਤੇ ਗਏ ਹਨ, ਜਿਨ੍ਹਾਂ ਵਿਚੋਂ 6 ਕੇਸਾਂ ਵਿਚ 9 ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਇਹ ਵੀ ਪੜ੍ਹੋ: ਬਾਲਾਸੋਰ ਰੇਲ ਹਾਦਸਾ: 3 ਰੇਲਵੇ ਅਧਿਕਾਰੀ ਗ੍ਰਿਫ਼ਤਾਰ; ਗ਼ੈਰ ਇਰਾਦਤਨ ਹਤਿਆ ਅਤੇ ਸਬੂਤ ਖ਼ਤਮ ਕਰਨ ਦਾ ਮਾਮਲਾ ਦਰਜ
ਇਕ ਮਾਮਲੇ ਵਿਚ ਇਕ ਦੋਸ਼ੀ ਨੂੰ 12 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ, ਇਕ ਹੋਰ ਮਾਮਲੇ ਵਿਚ ਦੋ ਦੋਸ਼ੀਆਂ ਨੂੰ 15-15 ਸਾਲ ਦੀ ਕੈਦ ਅਤੇ ਡੇਢ-ਡੇਢ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਇਕ ਨਾਬਾਲਗ ਨੂੰ 2 ਸਾਲ ਦੀ ਕੈਦ ਅਤੇ 500 ਰੁਪਏ ਜੁਰਮਾਨਾ ਲਗਾਇਆ ਗਿਆ ਹੈ।