95 ਲੱਖ 'ਚ ਬਾਘ ਦਾ ਬੱਚਾ ਵੇਚਣ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਖਿਲਾਫ਼ ਮਾਮਲਾ ਕੀਤਾ ਦਰਜ

By : GAGANDEEP

Published : Jul 7, 2023, 11:52 am IST
Updated : Jul 7, 2023, 11:52 am IST
SHARE ARTICLE
photo
photo

ਜੰਗਲਾਤ ਵਿਭਾਗ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ

 

ਜਲੰਧਰ: ਜਲੰਧਰ ਜ਼ਿਲ੍ਹੇ ਦੇ ਕਰਤਾਰਪੁਰ ਥਾਣੇ ਦੀ ਪੁਲਿਸ ਅਤੇ ਜੰਗਲਾਤ ਵਿਭਾਗ ਨੇ ਮਿਲ ਕੇ ਕਾਰਵਾਈ ਕਰਦੇ ਹੋਏ ਪਸ਼ੂ ਤਸਕਰੀ ਕਰਨ ਵਾਲੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਅਤੇ ਜੰਗਲਾਤ ਵਿਭਾਗ ਨੇ ਮਿਲ ਕੇ ਟਾਈਗਰ ਦੇ ਬੱਚੇ ਨੂੰ 95 ਲੱਖ ਰੁਪਏ ਵਿਚ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਦੇ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਅਜੇ ਮੁੱਕਿਆ ਨੀ.. ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦਾ ਡਿਵਾਇਨ ਨਾਲ ਗੀਤ “ਚੋਰਨੀ” ਅੱਜ ਹੋਵੇਗਾ ਰਿਲੀਜ਼

ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਵਾਸੀ ਪਿੰਡ ਨੌਗੱਜਾ, ਅਨਮੋਲ ਕੁਮਾਰ ਵਾਸੀ ਤੇਜ ਮੋਹਨ ਨਗਰ ਅਤੇ ਤੀਜੇ ਮੁਲਜ਼ਮ ਦੀਪਾਂਸ਼ੂ ਅਰੋੜਾ ਵਾਸੀ ਨਿਊ ਦਿਓਲ ਨਗਰ ਵਜੋਂ ਹੋਈ ਹੈ। ਥਾਣਾ ਕਰਤਾਰਪੁਰ ਰਮਨਦੀਪ ਸਿੰਘ ਨੇ ਦਸਿਆ ਕਿ ਵਣ ਰੇਂਜ ਅਫ਼ਸਰ ਜਸਵੰਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨੀਸ਼ ਕੁਮਾਰ ਜੋ ਕਿਸ਼ਨਗੜ੍ਹ ਵਿਚ 'ਦਿ ਪੇਟ ਕਲੱਬ' ਦੇ ਨਾਂ ਨਾਲ ਦੁਕਾਨ ਚਲਾਉਂਦਾ ਹੈ, ਜੰਗਲੀ ਜਾਨਵਰਾਂ ਦੀ ਤਸਕਰੀ ਕਰਦਾ ਹੈ।

ਇਹ ਵੀ ਪੜ੍ਹੋ: ਕਾਰ ਨੂੰ ਸੜਕ ਕਿਨਾਰੇ ਰੋਕ ਕੇ ਬੰਪਰ ਨੂੰ ਬੰਨ੍ਹ ਰਹੇ ਡਰਾਈਵਰ ਨੂੰ ਟੈਂਪੂ ਨੇ ਕੁਚਲਿਆ, ਮੌਤ

ਅਧਿਕਾਰੀ ਨੇ ਦਸਿਆ ਕਿ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਪਹਿਲਾਂ ਵੀ ਆਪਣੇ ਗਿਰੋਹ ਨਾਲ ਮਿਲ ਕੇ ਜੰਗਲੀ ਜਾਨਵਰ ਵੇਚਦਾ ਸੀ ਅਤੇ ਹੁਣ ਉਹ ਆਪਣੇ ਵਟਸਐਪ 'ਤੇ ਗਾਹਕਾਂ ਨੂੰ ਬਾਘ ਦੇ ਬੱਚੇ ਦੀ ਵੀਡੀਓ ਭੇਜ ਕੇ 95 ਲੱਖ ਰੁਪਏ ਦਾ ਸੌਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਥਾਣਾ ਇੰਚਾਰਜ ਨੇ ਦਸਿਆ ਕਿ ਸ਼ਿਕਾਇਤ ਮਿਲਣ 'ਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਮਨੀਸ਼ ਕੁਮਾਰ ਅਨਮੋਲ ਅਤੇ ਦੀਪਾਂਸ਼ੂ ਅਰੋੜਾ ਦੇ ਖਿਲਾਫ਼ ਰਾਸ਼ਟਰੀ ਜੰਗਲੀ ਜੀਵ ਸੁਰੱਖਿਆ ਐਕਟ 1972 ਤਹਿਤ 10 ਧਾਰਾਵਾਂ ਲਗਾ ਕੇ ਮਾਮਲਾ ਦਰਜ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement