Kapurthala News: ਕਪੂਰਥਲਾ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਲੁਟੇਰਿਆਂ ਨੇ ATM ਵਿਚੋਂ 25 ਲੱਖ ਕੀਤੇ ਚੋਰੀ
Published : Jul 7, 2024, 11:29 am IST
Updated : Jul 7, 2024, 11:29 am IST
SHARE ARTICLE
25 lakh stolen from ATM in Kapurthala News
25 lakh stolen from ATM in Kapurthala News

Kapurthala News: ਏਟੀਐਮ ਨੂੰ ਗੈਸ ਕਟਰ ਨਾਲ ਕੱਟ ਕੇ ਵਾਰਦਾਤ ਨੂੰ ਦਿਤਾ ਅੰਜਾਮ

25 lakh stolen from ATM in Kapurthala News: ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਬ-ਡਿਵੀਜ਼ਨ ਵਿਚ ਚੋਰਾਂ ਨੇ ਐਸਬੀਆਈ ਦੇ ਏਟੀਐਮ ਨੂੰ ਨਿਸ਼ਾਨਾ ਬਣਾ ਕੇ 25.27 ਲੱਖ ਰੁਪਏ ਦੀ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਜਦੋਂਕਿ ਐਸਪੀ ਫਗਵਾੜਾ ਰੁਪਿੰਦਰ ਭੱਟੀ ਨੇ ਦਾਅਵਾ ਕੀਤਾ ਹੈ ਕਿ ਚੋਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ: Fazilka News: ਵਿਆਹ ਤੋਂ ਬਾਅਦ ਨੌਜਵਾਨ ਨੂੰ ਕਿਸੇ ਹੋਰ ਕੁੜੀ ਨਾਲ ਹੋਇਆ ਪਿਆਰ, ਫਿਰ ਜੋ ਹੋਇਆ ਉਸ ਬਾਰੇ ਨਹੀਂ ਸੀ ਕਿਸੇ ਨੇ ਸੋਚਿਆ

ਫਗਵਾੜਾ ਸ਼ਹਿਰ ਦੇ ਪਲਾਹੀ ਰੋਡ 'ਤੇ ਸਥਿਤ ਐਸਬੀਆਈ ਦੇ ਏਟੀਐਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਕੋਈ ਅਣਪਛਾਤਾ ਚੋਰ ਨਕਦੀ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਮੌਜੂਦ ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਨੇ ਏਟੀਐਮ ਨੂੰ ਗੈਸ ਕਟਰ ਨਾਲ ਕੱਟ ਕੇ ਇਸ ਵਾਰਦਾਤ ਨੂੰ ਅੰਜਾਮ ਦਿਤਾ ਹੈ। ਦੱਸਿਆ ਜਾ ਰਿਹਾ ਹੈ ਕਿ ਚੋਰਾਂ ਨੇ ਏਟੀਐਮ ਵਿੱਚ ਰੱਖੇ 25.27 ਲੱਖ ਰੁਪਏ ਚੋਰੀ ਕਰ ਲਏ ਹਨ। ਸੂਚਨਾ ਮਿਲਦੇ ਹੀ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਪੁਲੁਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਵਾਲੀ ਥਾਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Amritpal Singh: ਮਾਂ ਦੇ ਬਿਆਨ ਤੋਂ ਬਾਅਦ MP ਅੰਮ੍ਰਿਤਪਾਲ ਸਿੰਘ ਨੇ ਜੇਲ ਤੋਂ ਜਾਰੀ ਕੀਤਾ ਬਿਆਨ 

ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਸ਼ੂਗਰ ਮਿੱਲ ਚੌਕ ਸਥਿਤ ਇੱਕ ਟਾਇਰਾਂ ਦੀ ਦੁਕਾਨ ਦੇ ਮਾਲਕ ਤੋਂ ਤੇਜ਼ਧਾਰ ਹਥਿਆਰਾਂ ਦੀ ਮਦਦ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿਤਾ ਸੀ, ਇਸ ਮਾਮਲੇ ਵਿਚ ਹੁਣ ਤੱਕ ਕੋਈ ਵੀ ਵਿਅਕਤੀ ਪੁਲਿਸ ਦੀ ਗ੍ਰਿਫ਼ਤ ਵਿੱਚ ਨਹੀਂ ਆਇਆ ਹੈ। ਦੂਜੇ ਪਾਸੇ ਏ.ਟੀ.ਐਮ. ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿਚ ਗਸ਼ਤ ਵਧਾਈ ਜਾਵੇ ਤਾਂ ਜੋ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ’ਤੇ ਕਾਬੂ ਪਾਇਆ ਜਾ ਸਕੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from 25 lakh stolen from ATM in Kapurthala News, stay tuned to Rozana Spokesman

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement