Amritpal Singh News : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅੰਮ੍ਰਿਤਪਾਲ ਦੇ ਮਾਪਿਆਂ ਵਲੋਂ ਮੁਲਾਕਾਤ
Published : Jul 7, 2024, 11:39 am IST
Updated : Jul 7, 2024, 11:39 am IST
SHARE ARTICLE
Amritpal Singh News : Jathedar Giani Harpreet Singh met by Amritpal's parents
Amritpal Singh News : Jathedar Giani Harpreet Singh met by Amritpal's parents

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਜੋ ਪਿਛਲੇ ਦਿਨੀ ਅੰਮ੍ਰਿਤਪਾਲ ਦੀ ਮਾਤਾ ਦਾ ਬਿਆਨ ਆਇਆ ਸੀ ਸਾਨੂੰ ਉਸ ਬਿਆਨ ਵੱਲ ਜਿਆਦਾ ਧਿਆਨ ਨਹੀਂ ਦੇਣਾ ਚਾਹੀਦਾ

Amritpal Singh News : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਮੁਲਾਕਾਤ ਕੀਤੀ। 

ਪੜ੍ਹੋ ਇਹ ਖ਼ਬਰ : Jammu-Kashmir: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ, 5 ਅਤਿਵਾਦੀ ਢੇਰ, ਦੋ ਜਵਾਨ ਵੀ ਸ਼ਹੀਦ

ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਜੋ ਪਿਛਲੇ ਦਿਨੀ ਅੰਮ੍ਰਿਤਪਾਲ ਦੀ ਮਾਤਾ ਦਾ ਬਿਆਨ ਆਇਆ ਸੀ ਸਾਨੂੰ ਉਸ ਬਿਆਨ ਵੱਲ ਜਿਆਦਾ ਧਿਆਨ ਨਹੀਂ ਦੇਣਾ ਚਾਹੀਦਾ। ਅਸੀਂ ਸਿੱਖੀ ਲਈ ਕੰਮ ਕਰ ਰਹੇ ਹਾਂ ਤੇ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਹੀ ਕੰਮ ਕਰਦੇ ਰਹਾਂਗੇ। 

ਪੜ੍ਹੋ ਇਹ ਖ਼ਬਰ :  Ukrainian War : ਯੂਕਰੇਨ ਵਿੱਚ ਨਾਟੋ ਸੈਨਿਕਾਂ ਦੀ ਤਾਇਨਾਤੀ 'ਤੇ ਰੂਸੀ ਰਾਸ਼ਟਰਪਤੀ ਨਾਰਾਜ਼, ਪ੍ਰਮਾਣੂ ਹਮਲੇ ਨੂੰ ਲੈ ਕੇ ਦਿੱਤੀ ਇਹ ਚਿਤਾਵਨੀ

ਉਹਨਾਂ ਕਿਹਾ ਕਿ ਅੱਜ ਉਹਨਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ ਅਤੇ ਸਿੱਖੀ ਦੇ ਮੁੱਦਿਆਂ ਦੇ ਉੱਤੇ ਵਿਚਾਰ ਵਟਾਂਦਰਾ ਕੀਤਾ। 

ਪੜ੍ਹੋ ਇਹ ਖ਼ਬਰ :  Harjinder Dhami : ਐਡਵੋਕੇਟ ਧਾਮੀ UK ’ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਦਿਤੀ ਵਧਾਈ

ਦੂਜੇ ਪਾਸੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਾਣ ਬੁਝ ਕੇ ਕੇਂਦਰ ਸਰਕਾਰ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਡੈਮੋਕਰੇਸੀ ਦੇ ਵਿੱਚ ਰਹਿੰਦੇ ਹੋਏ ਵੱਡੀ ਲੀਡ ਦੇ ਨਾਲ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਹਨ ਅਤੇ ਜਿਸ ਤਰੀਕੇ ਉਹਨਾਂ ਨੂੰ ਹਲਫ ਦਵਾਇਆ ਗਿਆ ਹੈ ਉਹ ਲੋਕਤੰਤਰ ਦਾ ਵੀ ਘਾਣ ਹੈ ਕਿ ਪਰਿਵਾਰ ਦੇ ਨਾਲ ਵੀ ਅੰਮ੍ਰਿਤਪਾਲ ਸਿੰਘ ਨੂੰ ਮੁਲਾਕਾਤ ਚੰਗੀ ਤਰੀਕੇ ਨਾਲ ਨਹੀਂ ਕਰਨ ਦਿੱਤੀ ਗਈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Jathedar Giani Harpreet Singh met by Amritpal's parents, stay tuned to Rozana Spokesman)

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement