
ਸਵਿਫਟ ਕਾਰ 'ਚ ਲੈ ਕੇ ਜਾ ਰਿਹਾ ਸੀ ਨਸ਼ਾ
Kapurthala News : ਕਪੂਰਥਲਾ 'ਚ CIA ਸਟਾਫ ਦੀ ਟੀਮ ਨੇ ਗਸ਼ਤ ਦੌਰਾਨ ਪਿੰਡ ਵਿਲਾ ਕੋਠੀ-ਕਾਂਜਲੀ ਰੋਡ 'ਤੇ ਸਵਿਫਟ ਕਾਰ 'ਚ ਹੈਰੋਇਨ ਲੈ ਕੇ ਜਾ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਉਸ ਦੇ ਕਬਜ਼ੇ 'ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਗਸ਼ਤ ਦੌਰਾਨ ਕਾਬੂ ਕੀਤਾ ਤਸਕਰ
ਮਾਮਲੇ ਦੀ ਪੁਸ਼ਟੀ ਕਰਦਿਆਂ ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਰੋਪੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ ਜੇਲ ਭੇਜ ਦਿੱਤਾ ਹੈ। ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ CIA ਸਤਪਾਲ ਸਿੰਘ ਪੁਲਿਸ ਟੀਮ ਨਾਲ ਗਸ਼ਤ ਦੌਰਾਨ ਪਿੰਡ ਵਿਲਾ ਕੋਠੀ ਤੋਂ ਕਾਂਜਲੀ ਵੱਲ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਇੱਕ ਸਵਿਫਟ ਕਾਰ ਆਉਂਦੀ ਦਿਖਾਈ ਦਿੱਤੀ। ਪੁਲੀਸ ਟੀਮ ਵੱਲੋਂ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।
ਦੋਸ਼ੀ ਨੂੰ ਭੇਜ ਦਿੱਤਾ ਗਿਆ ਜੇਲ੍ਹ
ਪੁੱਛਗਿੱਛ ਦੌਰਾਨ ਕਾਰ ਚਾਲਕ ਨੇ ਆਪਣਾ ਨਾਂ ਕਿਸ਼ਨ ਉਰਫ਼ ਅਜੈ ਵਾਸੀ ਬਾਬਾ ਨਾਮਦੇਵ ਕਾਲੋਨੀ, ਕਪੂਰਥਲਾ ਦੱਸਿਆ। ਪੁਲੀਸ ਟੀਮ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਦੋਸ਼ੀ ਨੂੰ ਨਿਆਂਇਕ ਹਿਰਾਸਤ 'ਚ ਜੇਲ ਭੇਜ ਦਿੱਤਾ ਗਿਆ ਹੈ।