ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ
Published : Jul 7, 2024, 4:51 pm IST
Updated : Jul 7, 2024, 4:51 pm IST
SHARE ARTICLE
Aman Arora
Aman Arora

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ ਅਰੋੜਾ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ  ਜਨ-ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ 'ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ।

ਅਮਨ ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ 'ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement