Punjabi youth died in Australia: ਆਸਟ੍ਰੇਲੀਆ ਵਿਚ ਟਰੱਕ ਡਰਾਈਵਰ ਦੀ ਹੋਈ ਮੌਤ, ਸਮਾਨ ਲੋਡ ਕਰਦੇ ਸਮੇਂ ਵਾਪਰਿਆ ਹਾਦਸਾ
Published : Jul 7, 2024, 1:45 pm IST
Updated : Jul 7, 2024, 1:53 pm IST
SHARE ARTICLE
Punjabi youth died in Australia news in punjabi
Punjabi youth died in Australia news in punjabi

Punjabi youth died in Australia: ਡੇਢ ਮਹੀਨਾ ਪਹਿਲਾਂ ਹੀ ਆਇਆ ਸੀ ਪਿੰਡ

Punjabi youth died in Australia news in punjabi : ਵਿਦੇਸ਼ ਵਿਚ ਪੰਜਾਬੀ ਨੌਜਵਾਨ ਹਰ ਰੋਜ਼ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ। ਇਥੇ ਸਿਡਨੀ ਵਿਖੇ ਇੱਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ  ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਅਵਰਿੰਦਰ ਸਿੰਘ (31) ਵਜੋਂ ਹੋਈ ਹੈ।

ਇਹ ਵੀ ਪੜ੍ਹੋ: John Cena Retirement: ਜਾਨ ਸੀਨਾ ਨੇ WWE ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਇਹ ਮੈਚ ਹੋਵੇਗਾ ਆਖਰੀ 

ਮ੍ਰਿਤਕ ਅਜਨਾਲਾ ਦੇ ਪਿੰਡ ਗੱਗੋਮਾਹਲ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਵਰਿੰਦਰ ਸਿੰਘ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਚਲਾ ਗਿਆ ਸੀ। ਇਸ ਤੋਂ ਬਾਅਦ 7 ਸਾਲ ਬਾਅਦ ਉਹ 20 ਫਰਵਰੀ 2024 ਨੂੰ ਆਪਣੇ ਘਰ ਪਰਤਿਆ ਅਤੇ 28 ਅਪ੍ਰੈਲ 2024 ਨੂੰ ਪਰਿਵਾਰ ਸਮੇਤ ਮੈਲਬੌਰਨ ਵਾਪਸ ਚਲਾ ਗਿਆ।

ਇਹ ਵੀ ਪੜ੍ਹੋ: Hoshiarpur News: ਮਧੂ ਮੱਖੀਆਂ ਦੇ ਲੜਨ ਨਾਲ ਬੱਚੀ ਦੀ ਮੌਤ, ਸਰੀਰ 'ਚ ਫੈਲਿਆ ਜ਼ਹਿਰ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਕਿ ਅਵਰਿੰਦਰ ਟਰੱਕ ਲੈ ਕੇ ਸਿਡਨੀ ਗਿਆ ਸੀ, ਜਿੱਥੇ ਟਰੱਕ ਦੀ ਤਰਪਾਲ ਦੀ ਮੁਰੰਮਤ ਕਰਦੇ ਸਮੇਂ ਉਹ ਟਰੱਕ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦਾ ਸਿਰ ਜ਼ਮੀਨ ‘ਤੇ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਉਨ੍ਹਾਂ ਨੇ ਦੱਸਿਆ ਕਿ ਅਵਰਿੰਦਰ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਆਪਣੇ ਪਿੱਛੇ 6 ਸਾਲ 6 ਮਹੀਨੇ ਦੀਆਂ ਦੋ ਧੀਆਂ ਅਤੇ ਪਤਨੀ ਛੱਡ ਗਿਆ ਹੈ। ਅਵਰਿੰਦਰ ਦੀ ਮਾਂ ਅਮਰਜੀਤ ਕੌਰ ਦਾ ਰੋ-ਰੋ ਬੁਰਾ ਹਾਲ ਹੈ ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from John Cena Retirement News in punjabi , stay tuned to Rozana Spokesman

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement