TarnTaran News: ਟਰੈਕਟਰ ਪਿੱਛੇ ਬੰਨ੍ਹ ਕੇ ਮੱਝ ਨੂੰ ਘੜੀਸਣ ਵਾਲੇ ਵਿਅਕਤੀ ਖਿਲਾਫ ਪੁਲਿਸ ਨੇ ਕੀਤੀ ਕਾਰਵਾਈ
Published : Jul 7, 2024, 9:51 am IST
Updated : Jul 7, 2024, 9:51 am IST
SHARE ARTICLE
The buffalo was tied behind the tractor  TarnTaran  News
The buffalo was tied behind the tractor TarnTaran News

TarnTaran News: ਚਾਰਾ ਚਰਨ ਲਈ ਖੇਤ 'ਚ ਵੜੀ ਮੱਝ ਟਰੈਕਟਰ ਪਿੱਛੇ ਬੰਨ੍ਹ ਕੇ ਘੜੀਸੀ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

The buffalo was tied behind the tractor TarnTaran  News: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਭਰਾ 'ਚ ਬੇਹੱਦ ਘਿਨਾਉਣਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਪਿਛਲੇ ਦਿਨੀਂ ਖੇਤ ਵਿਚ ਵੜ ਕੇ ਚਾਰਾ ਚਰਨ ਦੀ ਸਜ਼ਾ ਇਕ ਮੱਝ ਨੂੰ ਟਰੈਕਟਰ ਪਿੱਛੇ ਬੰਨ੍ਹ ਕੇ ਘੜੀਸਕੇ ਦਿੱਤੀ ਗਈ। ਹਾਲਾਂਕਿ ਉਕਤ ਘਟਨਾਕ੍ਰਮ ਦੀ ਵੀਡੀਓ ਜਦੋ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਪਸ਼ੂ ਪ੍ਰੇਮੀਆ ਵੱਲੋਂ ਇਸ ਦੀ ਨਿਖੇਧੀ ਕੀਤੀ ਗਈ।

ਇਹ ਵੀ ਪੜ੍ਹੋ: 'Titanic' Producer Jon Landau: 'ਟਾਈਟੈਨਿਕ' ਤੇ ਅਵਤਾਰ ਵਰਗੀਆਂ ਫਿਲਮਾਂ ਦੇ ਨਿਰਮਾਤਾ ਦਾ ਹੋਇਆ ਦਿਹਾਂਤ 

 ਜਾਣਕਾਰੀ ਅਨੁਸਾਰ ਪਿੰਡ ਸਭਰਾ ਦਾ ਇਕ ਵਿਅਕਤੀ ਮੱਝ ਨੂੰ ਖੇਤ ਤੋਂ ਘਰ ਲਿਜਾ ਰਿਹਾ ਸੀ। ਇਸ ਦੌਰਾਨ ਮੱਝ ਗ਼ਲਤੀ ਨਾਲ ਪਿੰਡ ਸਭਰਾ ਦੇ ਹੀ ਕਿਸੇ ਹੋਰ ਵਿਅਕਤੀ ਦੇ ਖੇਤ ਵਿਚ ਚਰਨ ਲਈ ਚਲੀ ਗਈ। ਜਿਸ ਤੋਂ ਗੁੱਸੇ ਵਿਚ ਆਏ ਖੇਤ ਦੇ ਮਾਲਕ ਨੇ ਮੱਝ ਨੂੰ ਟਰੈਕਟਰ ਪਿੱਛੇ ਬੰਨ੍ਹ ਕੇ ਸੜਕ 'ਤੇ ਇਕ ਕਿਲੋਮੀਟਰ ਦੇ ਕਰੀਬ ਘੜੀਸਿਆ। ਜਿਸ ਦੌਰਾਨ ਬੇਜ਼ੁਬਾਨ ਮੱਝ ਬੇਸੁੱਧ ਹੋ ਗਈ। ਮੱਝ ਦੇ ਮਾਲਕ ਨੇ ਮੌਕੇ 'ਤੇ ਪੁੱਜ ਕੇ ਉਸ ਨੂੰ ਛਡਵਾਇਆ ਅਤੇ ਸਭਰਾ ਚੌਂਕੀ ਵਿਖੇ ਸ਼ਿਕਾਇਤ ਵੀ ਦਿੱਤੀ।

ਇਹ ਵੀ ਪੜ੍ਹੋ: Rebel Akali Faction: ਬਾਗ਼ੀ ਅਕਾਲੀ ਧੜੇ ਦਾ ਪਾਰਟੀ ਲੀਡਰਸ਼ਿਪ ਵਿਚ ਤਬਦੀਲੀ ਤੋਂ ਬਿਨਾਂ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਕਰਨ ਦਾ ਫ਼ੈਸਲਾ

ਪਰ ਕੁਝ ਸਮੇ ਬਾਅਦ ਮੱਝ ਦੇ ਮਾਲਕ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਪਿੰਡ ਵਾਸੀਆਂ ਨੇ ਦੋਹਾਂ ਧਿਰਾਂ ਦਾ ਆਪਸ ਵਿੱਚ ਰਾਜ਼ੀਨਾਮਾ ਕਰਵਾ ਦਿੱਤਾ ।
ਉਸ ਤੋ ਬਾਅਦ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਜਿਸ ਤੋਂ ਬਾਅਦ ਸਮਾਜ ਸੇਵਕਾ ਨੇ ਕਿਹਾ ਕਿ  ਜਾਨਵਰ ਨੂੰ ਟਰੈਕਟਰ ਪਿੱਛੇ ਪਾ ਕੇ ਘੜੀਸਿਆ ਗਿਆ ਹੈ। ਘਟੀਆ ਕਾਰਾ ਕਰਨ ਵਾਲੇ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੱਝ ਦੇ ਮਾਲਕ ਨੇ ਚਾਹੇ ਰਾਜ਼ੀਨਾਮਾ ਕਰ ਲਿਆ ਹੋਵੇ, ਪਰ ਪ੍ਰਸ਼ਾਸਨ ਨੂੰ ਇਸ 'ਤੇ ਆਪ ਕਾਰਵਾਈ ਕਰਦਿਆ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ 'ਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਪੁਲਿਸ ਨੇ ਐਕਸਨ ਲੈਂਦਿਆਂ ਐਫਆਈਆਰ ਨੰਬਰ 66 ਦਰਜ ਕਰਕੇ ਗੁਰਲਾਲ ਸਿੰਘ ਖਿਲਾਫ ਧਾਰਾ 325,324, ਐਨੀਮਲ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

​(For more Punjabi news apart from The buffalo was tied behind the tractor  TarnTaran News, stay tuned to Rozana Spokesman

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement