Fazilka News : ਵਿਅਕਤੀ ਨੇ ਕੈਂਚੀ ਮਾਰ ਕੇ ਆਪਣੀ ਦੂਜੀ ਪਤਨੀ ਦਾ ਵੀ ਕੀਤਾ ਕਤਲ , 4 ਮਹੀਨੇ ਪਹਿਲਾਂ ਕੀਤੀ ਸੀ ਕੋਰਟ ਮੈਰਿਜ
Published : Jul 7, 2024, 6:37 pm IST
Updated : Jul 8, 2024, 7:11 am IST
SHARE ARTICLE
wife Murder
wife Murder

ਪਹਿਲੀ ਪਤਨੀ ਦੇ ਕਤਲ ਮਾਮਲੇ 'ਚ 10 ਸਾਲ ਦੀ ਸਜ਼ਾ ਕੱਟ ਕੇ 6 ਮਹੀਨੇ ਪਹਿਲਾਂ ਹੀ ਆਇਆ ਸੀ ਬਾਹਰ

Fazilka News : ਜਲਾਲਾਬਾਦ ਦੇ ਰਾਜਪੂਤ ਇਲਾਕੇ 'ਚ ਇੱਕ ਵਿਅਕਤੀ ਵੱਲੋਂ ਆਪਣੀ ਦੂਸਰੀ ਪਤਨੀ ਦਾ ਕੈਂਚੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਉਕਤ ਵਿਅਕਤੀ ਆਪਣੀ ਪਹਿਲੀ ਪਤਨੀ ਦੇ ਕਤਲ ਮਾਮਲੇ 'ਚ 10 ਸਾਲ ਦੀ ਜੇਲ੍ਹ ਕੱਟ ਕੇ 6 ਮਹੀਨੇ ਪਹਿਲਾਂ ਹੀ ਬਾਹਰ ਆਇਆ ਸੀ। 

ਦੱਸਿਆ ਜਾ ਰਿਹਾ ਹੈ ਕਿ ਕਰੀਬ 4 ਮਹੀਨੇ ਪਹਿਲਾਂ ਉਕਤ ਔਰਤ ਨੇ ਜੇਲ੍ਹ 'ਚੋਂ ਆਏ ਇਕ ਵਿਅਕਤੀ ਨਾਲ ਕੋਰਟ ਮੈਰਿਜ ਕੀਤੀ ਸੀ। ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਉਕਤ ਵਿਅਕਤੀ ਨੇ ਆਪਣੀ ਦੂਸਰੀ ਪਤਨੀ ਦਾ ਵੀ ਕਤਲ ਕਰ ਦਿੱਤਾ।  

6 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪ੍ਰਕਾਸ਼ ਕੌਰ (50 ਸਾਲ) ਦੇ ਭਤੀਜੇ ਸੰਟੀ ਨੇ ਦੱਸਿਆ ਕਿ ਉਸ ਦੀ ਤਾਈ ਦੇ ਪਤੀ ਦੀ ਮੌਤ ਹੋ ਚੁੱਕੀ ਸੀ। ਜਿਸ ਕਾਰਨ ਉਸਦੀ ਤਾਈ ਨੇ ਕਰੀਬ 4 ਮਹੀਨੇ ਪਹਿਲਾਂ ਰਮਨ ਸ਼ਰਮਾ ਨਾਂ ਦੇ ਵਿਅਕਤੀ ਨਾਲ ਵਿਆਹ ਕਰਵਾਇਆ ਸੀ। ਰਮਨ ਸ਼ਰਮਾ ਆਪਣੀ ਪਹਿਲੀ ਪਤਨੀ ਦੇ ਕਤਲ ਦੇ ਦੋਸ਼ 'ਚ ਕਰੀਬ 10 ਸਾਲ ਦੀ ਸਜ਼ਾ ਕੱਟ ਕੇ 6 ਮਹੀਨੇ ਪਹਿਲਾਂ ਹੀ ਜੇਲ੍ਹ 'ਚੋਂ ਬਾਹਰ ਆਇਆ ਸੀ।ਜਿਸ ਦਾ ਉਨ੍ਹਾਂ ਦੇ ਘਰ ਆਉਣਾ ਜਾਣਾ ਸੀ। 

ਉਸ ਨੇ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਮ੍ਰਿਤਕ ਔਰਤ ਨੂੰ ਬੇਟੇ ਦਾ ਘਰ ਛੱਡ ਕੇ ਆਪਣੇ ਨਾਲ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਸੀ ਪਰ ਔਰਤ ਆਪਣੇ ਬੇਟੇ ਅਤੇ ਨੂੰਹ ਨਾਲ ਰਹਿੰਦੀ ਸੀ, ਜੋ ਘਰ ਛੱਡ ਕੇ ਜਾਣਾ ਨਹੀਂ ਚਾਹੁੰਦੀ ਸੀ। ਇਸ ਨੂੰ ਲੈ ਕੇ ਉਸ ਵਿਅਕਤੀ ਨੇ ਉਕਤ ਮਹਿਲਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਅੱਜ ਉਸ ਨੇ ਔਰਤ ਦੇ ਘਰ ਆ ਕੇ ਉਸ ਦੀ ਕੈਂਚੀ ਮਾਰ ਕੇ ਹੱਤਿਆ ਕਰ ਦਿੱਤੀ, ਫਿਲਹਾਲ ਮਾਮਲਾ ਪੁਲਸ ਤੱਕ ਪਹੁੰਚ ਗਿਆ ਹੈ ਅਤੇ ਪੁਲਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੂਜੇ ਪਾਸੇ ਜਲਾਲਾਬਾਦ ਦੇ ਡੀਐਸਪੀ ਏਆਰ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਮੌਕੇ ’ਤੇ ਪਹੁੰਚ ਗਈ ਹੈ, ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਫਰਾਰ ਮੁਲਜ਼ਮ ਦੀ ਭਾਲ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement