Fazilka News: ਵਿਆਹ ਤੋਂ ਬਾਅਦ ਨੌਜਵਾਨ ਨੂੰ ਕਿਸੇ ਹੋਰ ਕੁੜੀ ਨਾਲ ਹੋਇਆ ਪਿਆਰ, ਫਿਰ ਜੋ ਹੋਇਆ ਉਸ ਬਾਰੇ ਨਹੀਂ ਸੀ ਕਿਸੇ ਨੇ ਸੋਚਿਆ

By : GAGANDEEP

Published : Jul 7, 2024, 10:54 am IST
Updated : Jul 7, 2024, 10:55 am IST
SHARE ARTICLE
The youth committed suicide over love In Fazilka News
The youth committed suicide over love In Fazilka News

Fazilka News: ਮ੍ਰਿਤਕ ਦਾ 2 ਸਾਲ ਪਹਿਲਾਂ ਹੋਇਆ ਸੀ ਵਿਆਹ

The youth committed suicide over love In Fazilka News: ਫਾਜ਼ਿਲਕਾ ਜ਼ਿਲ੍ਹੇ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਵਿਆਹੁਤਾ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਅਤੇ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਅਤੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ।

ਇਹ ਵੀ ਪੜ੍ਹੋ: Amritpal Singh: ਮਾਂ ਦੇ ਬਿਆਨ ਤੋਂ ਬਾਅਦ MP ਅੰਮ੍ਰਿਤਪਾਲ ਸਿੰਘ ਨੇ ਜੇਲ ਤੋਂ ਜਾਰੀ ਕੀਤਾ ਬਿਆਨ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਿੰਕੂ ਸਿੰਘ (22) ਦੇ ਪਿਤਾ ਮਾਹਲਾ ਸਿੰਘ ਨੇ ਦੱਸਿਆ ਕਿ ਉਹ ਪਿੰਡ ਨਵਾਂ ਸਲੇਮਸ਼ਾਹ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਤਿੰਨ ਲੜਕੇ ਹਨ, ਮ੍ਰਿਤਕ ਸਭ ਤੋਂ ਵੱਡਾ ਮੁੰਡਾ ਸੀ ਜੋ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਸੀ। ਮ੍ਰਿਤਕ ਦਾ ਵਿਆਹ ਕਰੀਬ 2 ਸਾਲ ਪਹਿਲਾਂ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੀ ਨੂੰਹ ਕੁਝ ਮਹੀਨਿਆਂ ਬਾਅਦ ਉਸ ਦੇ ਲੜਕੇ  ਨੂੰ ਛੱਡ ਕੇ ਚਲੀ ਗਈ ਸੀ ਅਤੇ ਉਸ ਤੋਂ ਬਾਅਦ ਉਸ ਦਾ ਲੜਕਾ ਕਿਸੇ ਹੋਰ ਲੜਕੀ ਦੇ ਸੰਪਰਕ ਵਿਚ ਆ ਗਿਆ। ਦੋਵਾਂ ਵਿਚਾਲੇ ਕਰੀਬ ਇਕ ਸਾਲ ਤੋਂ ਗੱਲਬਾਤ ਚੱਲ ਰਹੀ ਸੀ।

ਇਹ ਵੀ ਪੜ੍ਹੋ: TarnTaran News: ਟਰੈਕਟਰ ਪਿੱਛੇ ਬੰਨ੍ਹ ਕੇ ਮੱਝ ਨੂੰ ਘੜੀਸਣ ਵਾਲੇ ਵਿਅਕਤੀ ਖਿਲਾਫ ਪੁਲਿਸ ਨੇ ਕੀਤੀ ਕਾਰਵਾਈ 

ਉਸ ਨੇ ਦੋਸ਼ ਲਾਇਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਲੜਕੇ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉਸ ਨੇ 3 ਜੁਲਾਈ ਨੂੰ ਜ਼ਹਿਰੀਲੀ ਚੀਜ਼ ਖਾ ਲਈ। ਪਰ ਅੱਜ ਉਸ ਦੀ ਮੌਤ ਹੋ ਗਈ ਹੈ, ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from The youth committed suicide over love In Fazilka News, stay tuned to Rozana Spokesman

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement