
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆ ਐਸ.ਐਸ.ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਵੱਲੋਂ..............
ਪਟਿਆਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆ ਐਸ.ਐਸ.ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਵੱਲੋਂ ਨਸ਼ਿਆਂ ਦੇ ਕਾਰੋਬਾਰ ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ਾਮਲ ਚਾਰ ਪੁਲਿਸ ਮੁਲਾਜ਼ਮਾਂ ਉਤੇ ਕਾਰਵਾਈ ਕਰਦਿਆਂ ਚਾਰਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਐਸ.ਐਸ.ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਅਤੇ ਰਿਸ਼ਵਤ ਖੋਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਦਿੱਤੇ
ਨਿਰਦੇਸ਼ਾਂ ਤਹਿਤ ਸ਼ਖਤ ਕਾਰਵਾਈ ਕਰਦਿਆ ਚਾਰ ਪੁਲਿਸ ਮੁਲਾਜ਼ਮਾ ਨੂੰ ਵਿਭਾਗੀ ਪੜ੍ਹਤਾਲ ਵਿੱਚ ਨਸ਼ਿਆ ਅਤੇ ਰਿਸ਼ਵਤ ਦੇ ਕੇਸਾਂ ਵਿੱਚ ਦੋਸ਼ੀ ਪਾਇਆ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਸਹਾਇਕ ਥਾਣੇਦਾਰ (ਲੋਕਲ ਰੈਂਕ) ਬਲਵਿੰਦਰ ਸਿੰਘ ਨੂੰ ਅੱਠ ਹਜ਼ਾਰ ਰਿਸ਼ਵਤ ਦੇ ਕੇਸ ਵਿੱਚ ਵਿਭਾਗੀ ਜਾਂਚ ਤੋਂ ਬਾਅਦ ਬਰਖਾਸਤ ਕੀਤਾ ਗਿਆ ਹੈ ਅਤੇ ਹੈਡ ਕਾਸਟੇਬਲ ਰਣਜੀਤ ਸਿੰਘ, ਜੋ ਪੀ.ਸੀ.ਆਰ ਪਟਿਆਲਾ ਵਿਖੇ ਤੈਨਾਤ ਸੀ ਨੂੰ 20 ਕਿੱਲੋ ਭੁੱਕੀ ਨਾਲ ਕਾਬੂ ਕਰਨ ਉਪਰੰਤ ਨੂੰ ਬਰਖ਼ਾਸਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਕਾਸਟੇਬਲ ਸੋਮ ਨਾਥ, ਜੋ ਪੁਲਿਸ ਲਾਈਨ ਪਟਿਆਲਾ ਵਿਖੇ ਤੈਨਾਤ ਸੀ, ਜਿਸ ਨੂੰ 2 ਕਿੱਲੋ 10 ਗਰਾਮ ਅਫ਼ੀਮ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਵੀ ਬਰਖ਼ਾਸਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਾਸਟੇਬਲ ਜਗਵਿੰਦਰ ਸਿੰਘ, ਜੋ ਪੁਲਿਸ ਲਾਈਨ ਪਟਿਆਲਾ ਵਿਖੇ ਤੈਨਾਤ ਸੀ, ਨੂੰ 15 ਗਰਾਮ 60 ਮਿਲੀਗਰਾਮ ਸਮੈਕ ਨਾਲ ਕਾਬੂ ਕੀਤਾ ਗਿਆ ਸੀ, 'ਤੇ ਕਾਰਵਾਈ ਕਰਦਿਆ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।