ਕਿਰਤੀ ਕਰਜ਼ਦਾਰਾਂ ਨੂੰ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਵੰਡੇ
Published : Aug 7, 2018, 9:40 am IST
Updated : Aug 7, 2018, 9:40 am IST
SHARE ARTICLE
While giving the certificate Sadhu Singh Dharamsot
While giving the certificate Sadhu Singh Dharamsot

ਪੰਜਾਬ ਦੇ ਜੰਗਲਾਤ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ............

ਪਟਿਆਲਾ/ਨਾਭਾ : ਪੰਜਾਬ ਦੇ ਜੰਗਲਾਤ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ। ਸ. ਧਰਮਸੋਤ ਅੱਜ ਇਥੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਨਿਗਮ ਅਤੇ ਪੰਜਾਬ ਪੱਛੜੀਆਂ ਸ੍ਰੇਣੀਆਂ ਭੋ ਵਿਕਾਸ ਤੇ ਵਿੱਤ ਨਿਗਮ ਦੇ ਕਰਜ਼ਦਾਰ ਕਿਰਤੀ-ਕਾਮਿਆਂ ਦੇ ਪਟਿਆਲਾ ਜ਼ਿਲ੍ਹੇ 'ਚ ਮੁਆਫ਼ ਹੋਏ ਕਰਜ਼ਿਆਂ ਦੇ ਰਾਹਤ ਸਰਟੀਫਿਕੇਟ ਲਾਭਪਾਤਰੀਆਂ ਨੂੰ ਵੰਡਣ ਦੀ ਸ਼ੁਰੂਆਤ ਨਾਭਾ ਤੋਂ ਕਰਨ ਪੁੱਜੇ ਹੋਏ ਸਨ।

ਇਸ ਮੌਕੇ ਸ. ਧਰਮਸੋਤ ਨੇ ਕਿਹਾ ਕਿ ਕੈਪਟਨ ਸਰਕਾਰ ਕੰਮ ਕਰਨ 'ਚ ਯਕੀਨ ਕਰਦੀ ਹੈ, ਜਿਸ ਲਈ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਕਰਜੇ ਮੁਆਫ਼ ਕਰਨ ਮਗਰੋਂ ਕਿਰਤੀਆਂ-ਕਾਮਿਆਂ ਦੇ 50-50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਵੀ ਮੁਆਫ਼ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 14269 ਕਰਜ਼ਦਾਰਾਂ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਦੀ ਕੁੱਲ ਰਾਸ਼ੀ ਲਗਭੱਗ 46 ਕਰੋੜ ਰੁਪਏ ਬਣਦੀ ਹੈ। ਇਸ ਤੋਂ ਬਿਨ੍ਹਾਂ ਬੈਕਫਿੰਕੋ ਦੇ ਲਾਭਪਾਤਰੀਆਂ ਦੀ ਗਿਣਤੀ 1630 ਅਤੇ ਕੁਲ ਰਾਸ਼ੀ 6.59 ਕਰੋੜ ਬਣਦੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ 'ਚ ਅਜਿਹੇ ਕਰਜ਼ਿਆਂ ਤੋਂ ਰਾਹਤ ਪਾਉਣ ਵਾਲਿਆਂ ਦੀ ਗਿਣਤੀ 928 ਹੈ, ਜ਼ਿਨ੍ਹਾਂ ਨੂੰ 3 ਕਰੋੜ 16 ਲੱਖ ਰੁਪਏ ਦੀ ਮੁਆਫ਼ੀ ਮਿਲੀ ਹੈ ਜਦੋਂ ਕਿ ਅੱਜ ਨਾਭਾ ਹਲਕੇ ਦੇ 83 ਲਾਭਪਾਤਰੀਆਂ ਨੂੰ 22 ਲੱਖ 66 ਹਜ਼ਾਰ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ, ਪੀ.ਏ. ਚਰਨਜੀਤ ਬਾਤਿਸ਼, ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਸ਼ੰਟੀ, ਗੁਰਜੰਟ ਸਿੰਘ ਦੁਲੱਦੀ, ਕਰਨੈਲ ਸਿੰਘ ਸੌਜਾ, ਸਾਬਕਾ ਚੇਅਰਮੈਨ ਹਰਦੇਵ ਸਿੰਘ ਅਗੇਤੀ, ਮੁਸ਼ਤਾਕ ਅਲੀ, ਛੱਜੂ ਸਿੰਘ ਮਾਂਗੇਵਾਲ, ਸਿਰੰਦਰ ਸਿੰਘ ਚੌਹਾਨ, ਚਮਕੌਰ ਸਿੰਘ, ਪੀ.ਏ. ਕਾਬਲ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਪਟਿਆਲਾ ਸ. ਗੁਰਿੰਦਰ ਜੀਤ ਸਿੰਘ ਧਾਲੀਵਾਲ, ਐਸ.ਸੀ. ਨਿਗਮ ਦੇ ਡੀ.ਐਮ. ਸੂਰਿਆ ਮੋਹਨ, ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਭਲਾਈ ਅਫ਼ਸਰ ਅਸ਼ੀਸ਼ ਕਥੂਰੀਆ, ਤਹਿਸੀਲ ਭਲਾਈ ਅਫ਼ਸਰ ਇਨਾਇਤ, ਬੈਕਫਿੰਕੋ ਦੇ ਫ਼ੀਲਡ ਅਫ਼ਸਰ ਗੀਤਾ ਰਾਣੀ ਸਮੇਤ ਹੋਰ ਪਤਵੰਤੇ ਮੌਜੂਦ ਸਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement