ਭਾਰੀ ਵਾਹਨਾਂ ਦੀ ਆਵਾਜਾਈ ਵਧਣ ਕਾਰਨ ਸਮੇਂ ਤੋਂ ਪਹਿਲਾਂ ਦਮ ਤੋੜ ਰਹੀਆਂ ਨੇ ਲਿੰਕ ਸੜਕਾਂ
Published : Aug 7, 2018, 2:01 pm IST
Updated : Aug 7, 2018, 2:01 pm IST
SHARE ARTICLE
Sand-Filled Tipper
Sand-Filled Tipper

ਸਥਾਨਕ ਸ਼ਹਿਰ ਤੋਂ ਜਗਰਾਓੁਂ ਨੂੰ ਜਾਣ ਵਾਲੀ ਮੁੱਖ ਸੜਕ ਦੀ ਖਸਤਾ ਹਾਲਤ ਦੇ ਚੱਲਦਿਆਂ ਇਸ ਸੜਕ ਰਾਂਹੀ ਆਉਣ ਜਾਣ ਵਾਲੇ ਵਾਹਨ ਚਾਲਕ..............

ਰਾਏਕੋਟ : ਸਥਾਨਕ ਸ਼ਹਿਰ ਤੋਂ ਜਗਰਾਓੁਂ ਨੂੰ ਜਾਣ ਵਾਲੀ ਮੁੱਖ ਸੜਕ ਦੀ ਖਸਤਾ ਹਾਲਤ ਦੇ ਚੱਲਦਿਆਂ ਇਸ ਸੜਕ ਰਾਂਹੀ ਆਉਣ ਜਾਣ ਵਾਲੇ ਵਾਹਨ ਚਾਲਕ ਇੰਨ੍ਹੀ ਦਿਨੀ ਇਲਾਕੇ ਦੀਆਂ ਲਿੰਕ ਸੜਕਾਂ ਦੀ ਵਰਤੋਂ ਜ਼ਿਆਦਾ ਕਰ ਰਹੇ ਹਨ, ਜਿਸ ਕਾਰਨ ਜਿੱਥੇ ਇਲਾਕੇ ਦੇ ਪਿੰਡਾਂ ਵਿੱਚ ਟ੍ਰੈਫਿਕ ਦੀ ਸਮੱਸਿਆ ਵਧਦੀ ਜਾ ਰਹੀ ਹੈ ਉੱਥੇ ਦੂਜੇ ਪਾਸੇ ਇੰਨ੍ਹਾਂ ਮਾਰਗਾਂ ਤੇ ਭਾਰੀ ਵਾਹਨਾਂ ਦੀ ਆਵਾਜਾਈ ਵਧਣ ਕਾਰਣ ਇਲਾਕੇ ਦੀਆਂ ਲਿੰਕ ਸੜਕਾਂ ਵੀ ਸਮੇਂ ਤੋਂ ਪਹਿਲਾਂ ਦਮ ਤੋੜਦੀਆਂ ਨਜ਼ਰ ਆ ਰਹੀਆਂ ਹਨ।

ਜਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਰਾਏਕੋਟ ਤੋਂ ਵਾਇਆ ਬੱਸੀਆਂ ਹੋ ਕੇ ਜਗਰਾਉਂ ਜਾਣ ਵਾਲੀ ਮੇਨ ਸੜਕ ਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਹੈ, ਜਿਸ ਕਾਰਨ ਇਸ ਸੜਕ ਤੇ ਵਾਹਨਾਂ ਨੂੰ ਲੈ ਕੇ ਜਾਣਾ ਕਿਸੇ ਖਤਰੇ ਤੋਂ ਘੱਟ ਨਹੀਂ ਹੈ। ਸੜਕ ਟੁੱਟੀ ਹੋਣ ਕਾਰਨ ਜਿੱਥੇ ਸਫ਼ਰ ਵਿੱਚ ਸਮਾਂ ਜ਼ਿਆਦਾ ਲੱਗਦਾ ਹੈ ਉੱਥੇ ਹਰ ਸਮੇਂ ਦੁਰਘਟਨਾ ਦਾ ਖਦਸ਼ਾ ਵੀ ਲਗਾਤਾਰ ਬਣਿਆ ਰਹਿੰਦਾ ਹੈ, ਜਿਸ ਕਾਰਨ ਇਲਾਕੇ ਦਾ ਲੋਕ ਇਸ ਸੜਕ ਤੇ ਸਫ਼ਰ ਕਰਨ ਨਾਲੋਂ ਨੇੜਲੇ ਪਿੰਡਾਂ ਦੀਆਂ ਲਿੰਕ ਸੜਕਾਂ ਤੋਂ ਲੰਘਣਾਂ ਪਸੰਦ ਕਰਦੇ ਹਨ।

ਜਿੰਨ੍ਹਾਂ ਦੀ ਦੇਖਾ ਦੇਖੀ ਹੁਣ ਵੱਡੇ ਅਤੇ ਭਾਰੀ ਵਾਹਨ, ਜਿੰਨ੍ਹਾਂ ਵਿੱਚ ਆਮ ਤੌਰ ਤੇ ਰੇਤਾ ਨਾਲ ਭਰੇ ਟਿੱਪਰ ਵਧੇਰੇ ਹੁੰਦੇ ਹਨ ਵੀ ਇੰਨ੍ਹਾਂ ਪੇਂਡੂ ਲਿੰਕ ਸੜਕਾਂ ਦੀ ਵਰਤੋਂ ਨੂੰ ਤਰਜੀਹ ਦੇਣ ਲੱਗ ਪਏ ਹਨ। ਜਿਸ ਦੇ ਚੱਲਦਿਆਂ ਰਾਏਕੋਟ ਤੋਂ ਪਿੰਡ ਤਲਵੰਡੀ ਰਾਏ ਤੱਕ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਕੁਝ ਸਮਾਂ ਪਹਿਲਾਂ ਬਣੀ ਸੜਕ ਕਈ ਥਾਵਾਂ ਤੋਂ ਟੁੱਟ ਚੁੱਕੀ ਹੈ, ਇਹ ਹਾਲਤ ਪਿੰਡ ਤਲਵੰਡੀ ਰਾਏ ਤੋਂ ਛੱਜਾਵਾਲ ਅਤੇ ਕਮਾਲਪੁਰਾ ਨੂੰ ਜਾਣ ਵਾਲੀ ਸੜਕ ਦੀ ਵੀ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਇੰਨ੍ਹਾਂ ਸੜਕਾਂ ਦੀ ਵਰਤੋਂ ਛੋਟੇ ਵਾਹਨ ਚਾਲਕ ਹੀ ਕਰਦੇ ਸਨ

ਪ੍ਰੰਤੂ ਜਦੋਂ ਤੋਂ ਭਾਰੀ ਵਾਹਨਾਂ ਨੇ ਪੇਂਡੂ ਲਿੰਕ ਸੜਕਾਂ ਦੀ ਵਰਤੋਂ ਜ਼ਿਆਦਾ ਕਰਨੀ ਸ਼ੁਰੂ ਕਰ ਦਿੱਤੀ ਹੈ ਉਸ ਨਾਲ ਇੰਨ੍ਹਾਂ ਤੰਗ ਲਿੰਕ ਸੜਕਾਂ 'ਤੇ ਆਵਾਜਾਈ ਵੀ ਵੱਧ ਰਹਿਣ ਲੱਗ ਪਈ ਹੈ ਅਤੇ ਪਿੰਡਾਂ ਦੀਆਂ ਗਲੀਆਂ ਆਦਿ 'ਚੋਂ ਲੰਘਦੇ ਇੰਨਾਂ ਭਾਰੀ ਵਾਹਨਾਂ ਕਾਰਨ ਹਾਦਸਿਆਂ ਦਾ ਖਤਰਾ ਵੀ ਲਗਾਤਾਰ ਬਣਿਆ ਰਹਿੰਦਾ ਹੈ। ਇਲਾਕਾ ਨਿਵਾਸੀ ਲੋਕਾਂ ਦਾ ਕਹਿਣਾ ਹੈ ਕਿ ਇਕ ਤਾਂ ਪਹਿਲਾਂ ਹੀ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਤਰਸਯੋਗ ਹੁੰਦੀ ਹੈ ਦੂਜਾ ਜੋ ਕੋਈ ਸੜਕਾਂ ਠੀਕ ਵੀ ਹੁੰਦੀ ਹੈ ਤਾਂ ਇੰਨ੍ਹਾਂ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਉਹ ਵੀ ਸਮੇਂ ਤੋਂ ਪਹਿਲਾਂ ਦਮ ਤੋੜ ਦਿੰਦੀ ਹੈ।  

ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਇਸ ਸਮੱਸਿਆ ਵੱਲ੍ਹ ਧਿਆਨ ਦੇਣਾ ਚਾਹੀਦਾ ਹੈ ਅਤੇ ਰਾਏਕੋਟ ਤੋਂ ਜਗਰਾਓਂ ਜਾਣ ਵਾਲੀ ਪ੍ਰਮੁੱਖ ਸੜਕ ਦੀ ਉਸਾਰੀ ਜਾਂ ਮੁਰੰਮਤ ਜਲਦੀ ਕਰਵਾਉਣੀ ਚਾਹੀਦੀ ਹੈ ਅਤੇ ਪ੍ਰਸ਼ਾਸਨ ਨੂੰ ਪਿੰਡਾਂ ਵਿੱਚੋਂ ਲੰਘਦੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਰੋਕ ਲਗਾਉਣੀ ਚਾਹੀਦੀ ਹੈ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਕੁਝ ਰਾਹਤ ਮਿਲ ਸਕੇ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement