ਬੱਸ ਦੀ ਲਪੇਟ 'ਚ ਆਉਣ ਕਾਰਨ 4 ਨੌਜਵਾਨਾਂ ਦੀ ਮੌਤ
Published : Aug 7, 2019, 3:04 pm IST
Updated : Aug 7, 2019, 3:04 pm IST
SHARE ARTICLE
4 youth death in road accident at Sri Mukatsar Sahib
4 youth death in road accident at Sri Mukatsar Sahib

ਟਰੱਕ ਨੂੰ ਓਵਰਟੇਕ ਕਰਨ ਦੇ ਚੱਕਰ 'ਚ ਮੋਟਰਸਾਈਕਲ ਦੀ ਬੱਸ ਨਾਲ ਹੋਈ ਟੱਕਰ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ 'ਤੇ ਅੱਜ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰਿਆ, ਜਦੋਂ ਮੋਟਰਸਾਈਕਲ 'ਤੇ ਸਵਾਰ 4 ਨੌਜਵਾਨਾਂ ਦੀ ਬੱਸ ਹੇਠਾਂ ਆ ਕੇ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਤਕ ਦੱਸੀ ਜਾ ਰਹੀ ਹੈ।

4 youth death in road accident at Sri Mukatsar Sahib4 youth death in road accident at Sri Mukatsar Sahib

ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਸ਼ਨਾਖ਼ਤ ਅਮਨਦੀਪ ਸਿੰਘ ਪੁੱਤਰ ਜਗਸੀਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ, ਜੁਗਰਾਜ ਸਿੰਘ ਪੁੱਤਰ ਮੇਜਰ ਸਿੰਘ ਤੇ ਗੁਰਮੁਖ ਸਿੰਘ ਪੁੱਤਰ ਤਾਰ ਸਿੰਘ ਵਜੋਂ ਹੋਈ ਹੈ। ਸਾਰੇ ਮ੍ਰਿਤਕ ਮੁਕਤਸਰ ਸਾਹਿਬ ਤੋਂ 6 ਕਿਲੋਮੀਟਰ ਦੂਰ ਸਥਿਤ ਪਿੰਡ ਵੜਿੰਗ ਦੇ ਰਹਿਣ ਵਾਲੇ ਸਨ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਮਜ਼ਦੂਰੀ ਕਰਨ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਕੋਟਕਪੂਰਾ ਮੁੱਖ ਸੜਕ 'ਤੇ ਪਹੁੰਚੇ ਅਤੇ ਇਕ ਟਰੱਕ ਨੂੰ ਓਵਰਟੇਕ ਕਰਨ ਦੇ ਚੱਕਰ 'ਚ ਉਨ੍ਹਾਂ ਦਾ ਮੋਟਰਸਾਈਕਲ ਬੱਸ ਦੇ ਹੇਠਾਂ ਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਤੱਕ ਦੱਸੀ ਜਾ ਰਹੀ ਹੈ।

Accident CaseAccident

ਹਾਦਸੇ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਮੁਕਤਸਰ-ਕੋਟਕਪੂਰਾ ਰੋਡ 'ਤੇ ਜਾਮ ਲਗਾ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਖਬਰ ਲਿਖੇ ਜਾਣ ਤਕ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਹੀਂ ਸੀ ਹੋ ਸਕੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement