ਨਵੰਬਰ ਦੇ ਪਹਿਲੇ ਪੰਦਰਵਾੜੇ ਕਰਵਾਇਆ ਜਾਵੇਗਾ 'ਡੇਰਾ ਬਾਬਾ ਨਾਨਕ ਉਤਸਵ'
Published : Aug 7, 2019, 5:17 pm IST
Updated : Aug 7, 2019, 5:17 pm IST
SHARE ARTICLE
Cooperation Minister reviews preparations of 550th Parkash Purb celebrations
Cooperation Minister reviews preparations of 550th Parkash Purb celebrations

ਸਹਿਕਾਰਤਾ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਇਥੇ ਸੈਕਟਰ-35 ਸਥਿਤ ਮਾਰਕਫੈਡ ਦਫ਼ਤਰ ਵਿਖੇ ਮੀਟਿੰਗਾਂ ਕੀਤੀਆਂ। ਮੀਟਿੰਗ ਉਪਰੰਤ ਉਨ੍ਹਾਂ ਫ਼ੈਸਲਾ ਕੀਤਾ ਕਿ ਸਮਾਗਮ ਵਾਲੀ ਥਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੋਲ੍ਹੇ ਜਾ ਰਹੇ ਲਾਂਘੇ ਦੇ ਕੰਮ ਨੂੰ ਦੇਖਣ ਲਈ ਰੰਧਾਵਾ ਵਲੋਂ ਸਬੰਧਤ ਅਧਿਕਾਰੀਆਂ ਦੀ 9 ਅਗਸਤ ਨੂੰ ਡੇਰਾ ਬਾਬਾ ਨਾਨਕ ਵਿਖੇ ਮੀਟਿੰਗ ਸੱਦੀ ਗਈ ਹੈ।

Cooperation Minister reviews preparations of 550th Parkash Purb celebrationsCooperation Minister reviews preparations of 550th Parkash Purb celebrations

ਰੰਧਾਵਾ ਨੇ ਦਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਨਵੰਬਰ ਦੇ ਪਹਿਲੇ ਪੰਦਰਵਾੜੇ 'ਡੇਰਾ ਬਾਬਾ ਨਾਨਕ ਉਤਸਵ' ਹੋਵੇਗਾ। ਸਾਹਿਤ ਤੇ ਕਲਾ ਦੇ ਸੁਮੇਲ ਵਾਲੇ ਇਸ ਉਤਸਵ ਰਾਹੀਂ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਬਾਬਾ ਨਾਨਕ ਦੇ ਜੀਵਨ ਅਤੇ ਉਨ੍ਹਾਂ ਦੇ ਫਲਸਫੇ ਤੋਂ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਜੋ ਕਿ ਸਮੁੱਚੀ ਨਾਨਕ ਨਾਮ ਲੇਵਾ ਲਈ ਇਸ ਸ਼ਤਾਬਦੀ ਸਮਾਗਮ ਦਾ ਵੱਡਾ ਤੋਹਫ਼ਾ ਜਿਸ ਲਈ ਇਸ ਇਤਿਹਾਸਕ ਪਲ ਨੂੰ ਹੋਰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਪੁੱਜਣ ਕਾਰਨ ਡੇਰਾ ਬਾਬਾ ਨਾਨਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਇਆ ਜਾਵੇ।

Nagar Kirtan from Gurdwara Sri Nankana Sahib PakistanNagar Kirtan

ਸੜਕਾਂ ਦਾ ਕੰਮ ਅਤੇ ਸਾਫ਼-ਸਫ਼ਾਈ ਤੋਂ ਇਲਾਵਾ ਪਾਰਕਿੰਗ ਸਥਾਨ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਧਾਲੂ ਨੂੰ ਦਰਸ਼ਨ ਕਰਨ ਅਤੇ ਸਮਾਗਮ ਵਿੱਚ ਸ਼ਿਰਕਤ ਕਰਨ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ ਸਾਰੇ ਪ੍ਰਬੰਧ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧੀ ਉਹ ਖੁਦ 9 ਅਗਸਤ ਨੂੰ ਉਚ ਅਧਿਕਾਰੀਆਂ ਤੇ ਸਥਾਨਕ ਪ੍ਰਸ਼ਾਸਨ ਨਾਲ ਮੀਟਿੰਗ ਕਰ ਕੇ ਤਿਆਰੀਆਂ ਦਾ ਜਾਇਜ਼ਾ ਲੈਣਗੇ।

Cooperation Minister reviews preparations of 550th Parkash Purb celebrationsCooperation Minister reviews preparations of 550th Parkash Purb celebrations

ਮੀਟਿੰਗ 'ਚ ਵਧੀਕ ਮੁੱਖ ਸਕੱਤਰ (ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ) ਵਿਨੀ ਮਹਾਜਨ, ਪ੍ਰਮੁੱਖ ਸਕੱਤਰ (ਸੈਰ ਸਪਾਟਾ ਤੇ ਸੱਭਿਆਚਾਰ) ਵਿਕਾਸ ਪ੍ਰਤਾਪ,  ਸਕੱਤਰ (ਲੋਕ ਨਿਰਮਾਣ ਵਿਭਾਗ) ਹੁਸਨ ਲਾਲ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿਤਰਾ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement