
ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਮੌਤ – ਪਰਿਵਾਰ
ਅੰਮ੍ਰਿਤਸਰ (ਅਮਨ ਅਰੋੜਾ) ਅੰਮ੍ਰਿਤਸਰ ਦੇ ਇਕ ਨਿਜੀ ਹਸਪਤਾਲ 'ਚ ਇਲਾਜ ਦੌਰਾਨ ਰਾਮ ਕਾਲੌਨੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਰੋਸ ਮੁਜਾਹਰਾ ਕੀਤਾ। ਪਰਿਵਾਰਕ ਮੈਂਬਰਾਂ ਨੇ ਦੇਵ ਸ਼ਾਗਰ ਨਾਮ ਦੇ ਵਿਅਕਤੀ ਦੀ ਮੌਤ ਦਾ ਕਾਰਨ ਡਾਕਟਰਾਂ ਦੀ ਲਾਪਰਵਾਹੀ ਦੱਸਿਆ ਹੈ।
ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਉਧਰ ਜਦੋਂ ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਪਰਿਵਾਰਕ ਮੈਂਬਰਾਂ ਵੱਲੋਂ ਡਾਕਟਰਾਂ ‘ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ ਜਾ ਰਹੇ ਨੇ ਪਰ ਮੌਤ ਦਾ ਅਸਲ ਕਾਰਨ ਕੀ ਹੈ ਇਹ ਜਾਂਚ ਤੋਂ ਬਾਅਦ ਹੀ ਸਾਫ਼ ਹੋ ਪਾਏਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।