
ਪੁਲਿਸ ਕਰ ਰਹੀ ਹੈ ਮਾਮਲੇ ਦੀ ਗੰਭੀਰਤਾ ਨਾਲ ਜਾਂਚ
ਗੁਰਦਾਸਪੁਰ- ਗੁਰਦਾਸਪੁਰ ਦੇ ਪਿੰਡ ਨੁਰੂਵਾਲ ‘ਚੋਂ ਇਕ 8 ਸਾਲਾ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੀੜਤ ਪਰਿਵਾਰ ਮੁਤਾਬਕ ਕਿਸਾਨ ਦੀ ਲਾਪਰਵਾਹੀ ਨੇ ਮਾਸੂਮ ਦੀ ਜਾਨ ਲੈ ਲਈ। ਦਰਅਸਲ ਕਿਸਾਨ ਵੱਲੋਂ ਖੇਤਾਂ ਵਿਚ ਟੋਏ ਪੁੱਟੇ ਗਏ ਸਨ। ਜਿਸ ਦੌਰਾਨ ਖੇਡ ਰਿਹਾ ਬੱਚਾ ਅਚਾਨਕ ਟੋਏ ਵਿਚ ਡਿੱਗ ਗਿਆ ਅਤੇ ਪਾਣੀ ਖੜ੍ਹਾ ਹੋਣ ਕਾਰਨ ਬੱਚੇ ਦੀ ਡੁੱਬਣ ਨਾਲ ਮੌਤ ਹੋ ਗਈ।
ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਕਿਸਾਨ 'ਤੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮਾਮਲੇ ਸਬੰਧੀ ਮੌਕੇ ‘ਤੇ ਮੌਜੂਦ ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਗਿਆ ਤਾਂ ਗੁਰਦਾਸਪੁਰ ਰੋਡ ‘ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਇਸ ਪਰਿਵਾਰ ਨੂੰ ਇਨਸਾਫ਼ ਕਦੋ ਤੱਕ ਮਿਲਦਾ ਹੈ।