
ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ...
ਚੰਡੀਗੜ੍ਹ: ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਸੋਗ ਪ੍ਰਗਟਾਉਂਦਿਆ ਕਿਹਾ ਕਿ ਭਾਰਤ ਨੇ ਇਕ ਮਹਾਨ ਨੇਤਾ ਨੂੰ ਖੋਹ ਦਿੱਤਾ ਹੈ। ਹਰਸਿਮਰਤ ਨੇ ਆਪਣੇ ਟਵੀਟਰ ਅਕਾਊਂਟ 'ਤੇ ਟਵੀਟ ਕਰਦੇ ਲਿਖਿਆ ਕਿ ਅੱਜ ਭਾਰਤ ਨੇ ਇਕ ਮਹਾਨ ਨੇਤਾ ਨੂੰ ਖੋਹ ਦਿੱਤਾ ਹੈ ਤੇ ਮੈਂ ਇਕ ਵੱਡੀ ਭੈਣ ਨੂੰ ਗੁਆ ਦਿੱਤਾ ਹੈ।
Today, India lost a great leader, the world lost an exemplary human being and I lost an elder sister. The void left by the passing of former external affairs minister Sushma Swaraj ji can never be filled. May Waheguru grant peace and shelter to the dearly departed. pic.twitter.com/BAcGCQT9zw
— Harsimrat Kaur Badal (@HarsimratBadal_) August 6, 2019
ਸਾਬਕਾ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਨਾਲ ਜੋ ਘਾਟਾ ਪਿਆ ਉਹ ਕਦੇ ਪੂਰਾ ਨਹੀਂ ਹੋ ਸਕਦਾ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਤੇ ਆਪਣੇ ਚਰਨਾਂ 'ਚ ਥਾਂ ਬਖਸ਼ਣ।
Harsimrat with Sushma
ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਰਾਤ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।