ਭਾਈ ਜਗਤਾਰ ਸਿੰਘ ਹਵਾਰਾ ਦੀ ਅੱਖ ਦਾ ਆਪ੍ਰੇਸ਼ਨ ਹੋਇਆ ਸਫ਼ਲਤਾ ਪੂਰਵਕ 
Published : Aug 7, 2020, 11:24 am IST
Updated : Aug 7, 2020, 11:24 am IST
SHARE ARTICLE
 Bhai Jagtar Singh Hawara
Bhai Jagtar Singh Hawara

ਇਥੋਂ ਦੀ ਤਿਹਾੜ ਜੇਲ ਵਿਚ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੀ ਸੱਜੀ ਅੱਖ ਦਾ ਆਪ੍ਰੇਸ਼ਨ ਗੁਰੂ ਨਾਨਕ

ਨਵੀਂ ਦਿੱਲੀ, 6 ਅਗੱਸਤ (ਸੁਖਰਾਜ ਸਿੰਘ): ਇਥੋਂ ਦੀ ਤਿਹਾੜ ਜੇਲ ਵਿਚ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੀ ਸੱਜੀ ਅੱਖ ਦਾ ਆਪ੍ਰੇਸ਼ਨ ਗੁਰੂ ਨਾਨਕ ਆਈ ਹਸਪਤਾਲ ਵਿਖੇ ਅੱਜ ਡਾਕਟਰ ਸ਼ਰੂਤੀ ਨੇ ਸਫ਼ਲਤਾ ਪੂਰਵਕ  ਕਰ ਦਿਤਾ ਹੈ। ਦਸਣਯੋਗ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਸੱਜੀ ਅੱਖ ਵਿਚ ਬੀਤੇ ਕੁੱਝ ਸਮੇਂ ਤੋਂ ਮੋਤੀਆ ਬਿੰਦ ਹੋ ਗਿਆ ਸੀ ਅਤੇ ਜੇਲ ਪ੍ਰਸ਼ਾਸਨ ਵਲੋਂ ਇਲਾਜ ਕਰਵਾਉਣ ਲਈ ਟਾਲਮਟੋਲ ਕੀਤਾ ਜਾ ਰਿਹਾ ਸੀ ਅਤੇ ਢਿੱਲ ਵਰਤੀ ਜਾ ਰਹੀ ਸੀ ਜਿਸ ਵਿਰੁਧ ਭਾਈ ਹਵਾਰਾ ਦੇ ਵਕੀਲ ਪਰਮਜੀਤ ਸਿੰਘ ਵਲੋਂ ਅਦਾਲਤ ਵਿਚ ਅਪੀਲ ਲਗਾਈ ਗਈ ਸੀ

ਤੇ ਇਸ ਅਪੀਲ ’ਤੇ ਸੁਣਵਾਈ ਕਰਦਿਆਂ ਜੱਜ ਸਾਹਿਬ ਨੇ 4 ਅਗੱਸਤ ਨੂੰ ਆਪ੍ਰੇਸ਼ਨ ਕਰਵਾਉਣ ਦੇ ਆਦੇਸ਼ ਜਾਰੀ ਕਰ ਦਿਤੇ ਸਨ ਜਿਸ ਦੀ ਪਾਲਣਾ ਕਰਦਿਆਂ ਹੋਇਆਂ ਅੱਜ ਜੇਲ ਪ੍ਰਸ਼ਾਸਨ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਆਪ੍ਰੇਸ਼ਨ ਕਰਵਾਇਆ ਗਿਆ ਹੈ। ਭੇਜੀ ਗਈ ਜਾਣਕਾਰੀ ਮੁਤਾਬਕ ਡਾਕਟਰ ਸ਼ਰੂਤੀ ਨੇ ਕਿਹਾ ਕਿ ਕੱੁਝ ਹਫ਼ਤਿਆਂ ਦੀ ਦੇਖਭਾਲ ਤੋਂ ਬਾਅਦ ਭਾਈ ਹਵਾਰਾ ਦੀ ਅੱਖ ਦੀ ਰੋਸ਼ਨੀ ਬਿਲਕੁਲ ਠੀਕ ਹੋ ਜਾਵੇਗੀ ਤੇ ਪਹਿਲਾਂ ਦੀ ਤਰ੍ਹਾਂ ਸੱਭ ਕੱੁਝ ਠੀਕ ਤਰੀਕੇ ਨਾਲ ਵੇਖ ਅਤੇ ਪੜ੍ਹ-ਲਿਖ ਸਕਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement