ਖ਼ਬਰਾਂ |

ਤਾਜ਼ਾ |

ਨਕਲੀ ਸ਼ਰਾਬ ਦੇ ਦੁਖਾਂਤ ’ਤੇ ਅਪਣੀ ਪਾਰਟੀ ’ਤੇ ਹਮਲਾ ਬੋਲਣ ਦਾ ਮਾਮਲਾ
Published : Aug 7, 2020, 10:49 am IST
Updated : Aug 7, 2020, 10:49 am IST
SHARE ARTICLE
Alcohal
Alcohal

ਕੈਬਨਿਟ ਮੰਤਰੀਆਂ ਵਲੋਂ ਬਾਜਵਾ ਤੇ ਦੂਲੋ ਨੂੰ ਕਾਂਗਰਸ ’ਚੋਂ ਬਾਹਰ ਕੱਢਣ ਦੀ ਮੰਗ

ਚੰਡੀਗੜ੍ਹ, 6 ਅਗੱਸਤ (ਨੀਲ ਭÇਲੰਦਰ ਸਿੰਘ) :Êਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪਾਰਟੀ ਦੇ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋਂ ਵਿਰੁਧ ਸਖ਼ਤ ਕਰਵਾਈ ਕਰਨ ਦੀ ਕੀਤੀ ਮੰਗ ਤੋਂ ਦੋ ਦਿਨ ਬਾਅਦ ਪੰਜਾਬ ਦੇ ਸਮੁੱਚੀ ਕੈਬਨਿਟ ਨੇ ਇਨ੍ਹਾਂ ਦੋਵਾਂ ਨੇਤਾਵਾਂ ਦੀਆਂ ਪਾਰਟੀ ਤੇ ਸਰਕਾਰ ਵਿਰੋਧੀ ਗਤੀਵਿਧੀਆਂ ਨੂੰ ਘੋਰ ਅਨੁਸ਼ਾਸਨਹੀਣਤਾ ਦਸਦਿਆਂ ਪਾਰਟੀ ’ਚੋਂ ਬਾਹਰ ਦਾ ਰਸਤਾ ਵਿਖਾਉਣ ਦੀ ਮੰਗ ਕੀਤੀ ਹੈ। ਨਕਲੀ ਸ਼ਰਾਬ ਦੇ ਦੁਖਾਂਤ ’ਤੇ ਸੂਬੇ ਵਿਚ ਅਪਣੀ ਪਾਰਟੀ ਦੀ ਸਰਕਾਰ ’ਤੇ ਹਮਲਾ ਬੋਲਣ ਲਈ ਬਾਜਵਾ ਤੇ ਦੂਲੋ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੋਵੇਂ ਰਾਜ ਸਭਾ ਮੈਂਬਰਾਂ ਦੀਆਂ ਕਾਰਵਾਈਆਂ ਲਈ ਪਾਰਟੀ ਹਾਈ ਕਮਾਨ ਨੂੰ ਤੁਰਤ ਤੇ ਸਖ਼ਤ ਕਦਮ ਚੁੱਕਣਾ ਚਾਹੀਦਾ ਹੈ। 

ਮੰਤਰੀਆਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਬਿਨਾਂ ਕਿਸੇ ਢਿੱਲ ਅਤੇ ਦੇਰੀ ਕੀਤਿਆਂ ਦੋਵਾਂ ਮੰਤਰੀਆਂ ’ਤੇ ਤੁਰਤ ਕਾਰਵਾਈ ਨੂੰ ਅੰਜ਼ਾਮ ਦੇਣ ਲਈ ਕਾਰਵਾਈ ਦੀ ਮੰਗ ਕੀਤੀ। ਇਨ੍ਹਾਂ ਸੰਸਦ ਮੈਂਬਰਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸੂਬਾ ਸਰਕਾਰ ’ਤੇ ਵਾਰ-ਵਾਰ ਹਮਲੇ ਕਰਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਦੋ ਸਾਲ ਤੋਂ ਵੀ ਘੱਟ ਰਹਿੰਦਾ ਹੋਵੇ ਤਾਂ ਅਜਿਹੇ ਸਮੇਂ ਅਨੁਸ਼ਾਸਨਹੀਣਤਾ ਨੂੰ ਬਿਲਕੁਲ ਵੀ ਸਹਿਣ ਨਹੀਂ ਕੀਤਾ ਜਾ ਸਕਦਾ।

ਇਨ੍ਹਾਂ ਦੋਵਾਂ ਨੇਤਾਵਾਂ ਵਲੋਂ ਨਕਲੀ ਸ਼ਰਾਬ ਦੀ ਤਰਾਸਦੀ ’ਤੇ ਚਿੰਤਾਵਾਂ ਜ਼ਾਹਰ ਕਰਨ ਦੇ ਫ਼ੈਸਲੇ ’ਤੇ ਸਵਾਲ ਚੁੱਕਦਿਆਂ ਮੰਤਰੀਆਂ ਨੇ ਕਿਹਾ ਕਿ ਦੋਵੇਂ ਸੰਸਦ ਮੈਂਬਰਾਂ ਨੇ ਆਪਣੇ ਰਾਜ ਸਭਾ ਦੇ ਸਮੇਂ ਦੌਰਾਨ ਕਦੇ ਵੀ ਪੰਜਾਬ ਦੇ ਹਿੱਤਾਂ ਦਾ ਮਸਲਾ ਨਹੀਂ ਉਠਾਇਆ ਜਦਕਿ ਉਹ ਨੁਮਾਇੰਦਗੀ ਸੂਬੇ ਦੀ ਕਰਦੇ ਹਨ। ਮੰਤਰੀਆਂ ਨੇ ਕਿਹਾ, ‘‘ਦੋਵਾਂ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਵਿਰੁਧ ਸੰਸਦ ਵਿਚ ਆਵਾਜ਼ ਕਿਉਂ ਨਹੀਂ ਉਠਾਈ?’’ ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਵਿਚ ਸੀ.ਬੀ.ਆਈ ਦੀ ਨਾਕਾਮੀ ’ਤੇ ਦੋਵਾਂ ਨੇ ਚੁੱਪ ਕਿਉਂ ਨਹੀਂ ਤੋੜੀ?

File Photo File Photo

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਨਕਲੀ ਸ਼ਰਾਬ ਦੀ ਘਟਨਾ ਨਾਲ ਨਿਪਟਣ ਵਿਚ ਸਰਕਾਰ ਵਿਰੁਧ ਰੋਸ ਜ਼ਾਹਰ ਲਈ ਪਾਰਟੀ ਅਤੇ ਸਰਕਾਰ ਦੇ ਮੰਚ ਨੂੰ ਦਰਕਿਨਾਰ ਕਰਨ ਅਤੇ ਇਸ ਮਾਮਲੇ ਦੀ ਸੀ.ਬੀ.ਆਈ ਅਤੇ ਈ.ਡੀ ਪਾਸੋਂ ਜਾਂਚ ਕਰਵਾਉਣ ਲਈ ਰਾਜਪਾਲ ਤਕ ਪਹੁੰਚ ਕਰ ਕੇ ਦੋਵਾਂ ਸੰਸਦ ਮੈਂਬਰਾਂ ਨੇ ਨਾ ਸਿਰਫ ਜਮਹੂਰੀ ਸਾਸ਼ਨ ਦੀ ਬੁਨਿਆਦ ਨੂੰ ਸੱਟ ਮਾਰੀ ਹੈ ਸਗੋਂ ਪੁਲਿਸ ਫ਼ੋਰਸ ਦੇ ਵਕਾਰ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਜਦਕਿ ਸੂਬੇ ਦੀ ਪੁਲਿਸ ਕੋਵਿਡ ਦੀ ਮਹਾਂਮਾਰੀ ਦੇ ਦਬਾਅ ਦੇ ਬਾਵਜੂਦ ਸ਼ਰਾਬ ਮਾਫੀਏ ’ਤੇ ਸ਼ਿਕੰਜਾ ਕੱਸ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement