ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ 'ਤੇ ਸਖ਼ਤੀ- ਸਰਕਾਰੀਆ
Published : Aug 7, 2020, 5:16 pm IST
Updated : Aug 7, 2020, 5:16 pm IST
SHARE ARTICLE
sukhbinder singh sarkaria
sukhbinder singh sarkaria

3 ਮਹੀਨਿਆਂ 'ਚ 201 ਮਾਮਲੇ ਦਰਜ, 189 ਵਿਅਕਤੀ ਖਿਲਾਫ ਕੀਤੀ ਕਾਰਵਾਈ

ਚੰਡੀਗੜ੍ਹ 7 ਅਗਸਤ: ਪੰਜਾਬ ਸਰਕਾਰ ਨੇ ਗੈਰ ਕਾਨੂੰਨੀ ਮਾਈਨਿੰਗ ਵਾਲਿਆਂ 'ਤੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ।ਖਣਨ ਵਿਭਾਗ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਪਿਛਲੇ 3 ਮਹੀਨਿਆਂ ਵਿਚ 201 ਮੁਕੱਦਮੇ ਦਰਜ ਕਰਵਾ ਕੇ 189 ਵਿਅਕਤੀਆਂ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਨਾਜਾਇਜ਼ ਰੇਤ-ਬੱਜਰੀ ਢੋਹਣ ਵਾਲੇ 148 ਟਰੈਕਟਰ-ਟਰਾਲੀਆਂ, 119 ਟਿੱਪਰ/ਟਰੱਕ ਅਤੇ 27 ਜੇਸੀਬੀ ਮਸ਼ੀਨਾਂ ਤੋਂ ਇਲਾਵਾ ਹੋਰ ਮਸ਼ੀਨਰੀ ਜ਼ਬਤ ਕੀਤੀ ਗਈ ਹੈ।

Captain Amrinder Singh Captain Amrinder Singh

ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆਂ ਨਹੀਂ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜੋ ਵਿਅਕਤੀ ਵੀ ਕਾਨੂੰਨ ਦੇ ਦਾਇਰੇ ਤੋਂ ਬਾਹਰ ਖਣਨ ਕਰਦਾ ਫੜਿਆ ਜਾਂਦਾ ਹੈ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦੀ ਮਸ਼ੀਨਰੀ ਜ਼ਬਤ ਕੀਤੀ ਜਾ ਰਹੀ ਹੈ।

ਰੇਤ-ਬੱਜਰੀ ਢੋਹਣ ਵਾਲੇ ਵਾਹਨਾਂ, ਜਿਨ੍ਹਾਂ ਕੋਲ ਮਾਈਨਿੰਗ ਵਿਭਾਗ ਦੀ ਪਰਚੀ ਨਹੀਂ ਹੁੰਦੀ ਉਸਨੂੰ ਵੀ ਜ਼ਬਤ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਦੱਸਣਯੋਗ ਹੈ ਕਿ ਮਾਈਨਿੰਗ ਵਿਭਾਗ ਵੱਲੋਂ ਮਨਜ਼ੂਰਸ਼ੁਦਾ ਖੱਡਾਂ ਵਿੱਚੋਂ ਖਣਨ ਪਦਾਰਥਾਂ ਦੀ ਢੋਆ-ਢੁਆਈ ਲਈ ਪਰਚੀ ਜਾਰੀ ਕੀਤੀ ਜਾਂਦੀ ਹੈ।

Punjab Government Punjab Government

ਖਣਨ ਮੰਤਰੀ ਨੇ ਚੇਤਾਵਨੀ ਦਿੱਤੀ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਤੁਰੰਤ ਬਾਜ਼ ਆ ਜਾਣ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸਰਕਾਰੀਆ ਨੇ ਕਿਹਾ ਕਿ ਸੂਬੇ ਦੀਆਂ ਖੱਡਾਂ ਦੀ ਪਾਰਦਰਸ਼ੀ ਢੰਗ ਨਾਲ ਈ-ਨਿਲਾਮੀ ਕੀਤੀ ਗਈ ਹੈ ਅਤੇ ਪੰਜਾਬ ਵਾਸੀਆਂ ਨੂੰ ਸਸਤੀਆਂ ਦਰਾਂ ਉੱਤੇ ਰੇਤ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ ਪਰ ਫਿਰ ਵੀ ਜੇਕਰ ਕੋਈ ਵਿਅਕਤੀ ਗ਼ੈਰ-ਕਾਨੂੰਨੀ ਮਾਈਨਿੰਗ ਕਰੇਗਾ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਇੰਜੀਨੀਅਰ ਖਣਨ ਸੰਜੀਵ ਗੁਪਤਾ ਨੇ ਦੱਸਿਆ ਕਿ ਗ਼ੈਰ-ਕਾਨੂੰਨੀ ਰੇਤ ਤੇ ਬੱਜਰੀ ਢੋਹਣ ਵਾਲੇ ਟਰੈਕਟਰ-ਟਰਾਲੀਆਂ, ਟਰੱਕਾਂ ਜਾਂ ਅਜਿਹੇ ਹੋਰ ਵਾਹਨਾਂ ਨੂੰ ਜ਼ਬਤ ਕਰਕੇ ਕੇਸ ਦਰਜ ਕਰਨ ਤੋਂ ਇਲਾਵਾ ਜਿਸ ਖੱਡ ਵਿੱਚੋਂ ਅਜਿਹਾ ਮਟੀਰੀਅਲ ਲਿਆਂਦਾ ਜਾ ਰਿਹਾ ਹੁੰਦਾ ਹੈ, ਉਸ ਜ਼ਮੀਨ ਦੇ ਮਾਲਕ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Sukhbinder Singh SarkariaSukhbinder Singh Sarkaria

ਉਨ੍ਹਾਂ  ਕਿਹਾ ਕਿ ਨਾਜਾਇਜ਼ ਖਣਨ ਕਰਨ ਵਾਲੇ ਅਤੇ ਜ਼ਮੀਨ ਮਾਲਕ ਦੋਵੇਂ ਬਰਾਬਰ ਦੇ ਜ਼ਿੰਮੇਵਾਰ ਹਨ। ਜ਼ਿਆਦਾ ਵੇਰਵੇ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਈ, ਜੂਨ ਅਤੇ ਜੁਲਾਈ ਮਹੀਨਿਆਂ ਵਿਚ ਗੈਰ ਕਾਨੂੰਨੀ ਖਣਨ ਦੇ ਕੁੱਲ 201 ਮਾਮਲੇ ਦਰਜ ਕਰਵਾਏ ਗਏ ਜਿਨ੍ਹਾਂ ਵਿਚੋਂ ਮੁੱਖ ਰੂਪ 'ਚ ਲੁਧਿਆਣਾ ਜ਼ਿਲ੍ਹੇ ਵਿਚ 37, ਹੁਸ਼ਿਆਰਪੁਰ ਵਿਚ 29, ਐਸਬੀਐਸ ਨਗਰ ਵਿਚ 37 ਅਤੇ ਰੋਪੜ ਵਿਚ 25 ਮਾਮਲੇ ਦਰਜ ਕਰਵਾਏ ਗਏ ਹਨ।

ਇਸੇ ਤਰ੍ਹਾਂ ਜ਼ਿਲ੍ਹਾਂ ਲੁਧਿਆਣਾ ਵਿਚ 22 ਟਰੈਕਟਰ-ਟਰਾਲੀਆਂ, 6 ਟਿੱਪਰ ਅਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਜਦਕਿ ਐਸਬੀਐਸ ਨਗਰ ਵਿਚ 29 ਟਰੈਕਟਰ-ਟਰਾਲੀਆਂ, 40 ਟਿੱਪਰ ਅਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿਚ 30 ਟਰੈਕਟਰ-ਟਰਾਲੀਆਂ, 7 ਟਿੱਪਰ/ਟਰੱਕ ਅਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 3 ਮਹੀਨਿਆਂ ਵਿਚ ਗੈਰ ਕਾਨੂੰਨੀ ਮਾਈਨਿੰਗ ਵਾਲੇ ਕੁੱਲ 189 ਵਿਅਕਤੀਆਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਇਹ ਅੱਗੋਂ ਵੀ ਜਾਰੀ ਰਹੇਗੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement