
ਖੱਡਾਂ ਦੀ ਪਾਰਦਰਸ਼ੀ ਢੰਗ ਨਾਲ ਈ-ਨਿਲਾਮੀ ਦਾ ਦਾਅਵਾ
ਚੰਡੀਗੜ੍ਹ : : ਪੰਜਾਬ ਸਰਕਾਰ ਨੇ ਗ਼ੈਰ ਕਾਨੂੰਨੀ ਮਾਈਨਿੰਗ ਵਾਲਿਆਂ 'ਤੇ ਸ਼ਿਕੰਜਾ ਹੋਰ ਕਸ ਦਿਤਾ ਹੈ। ਖਣਨ ਵਿਭਾਗ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁਧ ਪਿਛਲੇ 3 ਮਹੀਨਿਆਂ ਵਿਚ 201 ਮੁਕੱਦਮੇ ਦਰਜ ਕਰਵਾ ਕੇ 189 ਵਿਅਕਤੀਆਂ ਵਿਰੁਧ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਨਾਜਾਇਜ਼ ਰੇਤ-ਬਜਰੀ ਢੋਹਣ ਵਾਲੇ 148 ਟਰੈਕਟਰ-ਟਰਾਲੀਆਂ, 119 ਟਿੱਪਰ/ਟਰੱਕ ਅਤੇ 27 ਜੇਸੀਬੀ ਮਸ਼ੀਨਾਂ ਤੋਂ ਇਲਾਵਾ ਹੋਰ ਮਸ਼ੀਨਰੀ ਜ਼ਬਤ ਕੀਤੀ ਗਈ ਹੈ।
Illegal Mining
ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਹਦਾਇਤਾਂ ਅਨੁਸਾਰ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆਂ ਨਹੀਂ ਜਾ ਰਿਹਾ।
sukhbinder singh sarkaria
ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜੋ ਵਿਅਕਤੀ ਵੀ ਕਾਨੂੰਨ ਦੇ ਦਾਇਰੇ ਤੋਂ ਬਾਹਰ ਖਣਨ ਕਰਦਾ ਫੜ੍ਹਿਆ ਜਾਂਦਾ ਹੈ ਉਸ ਵਿਰੁਧ ਮੁਕੱਦਮਾ ਦਰਜ ਕਰ ਕੇ ਉਸ ਦੀ ਮਸ਼ੀਨਰੀ ਜ਼ਬਤ ਕੀਤੀ ਜਾ ਰਹੀ ਹੈ। ਰੇਤ-ਬਜਰੀ ਢੋਹਣ ਵਾਲੇ ਵਾਹਨਾਂ, ਜਿਨ੍ਹਾਂ ਕੋਲ ਮਾਈਨਿੰਗ ਵਿਭਾਗ ਦੀ ਪਰਚੀ ਨਹੀਂ ਹੁੰਦੀ ਉਸਨੂੰ ਵੀ ਜ਼ਬਤ ਕਰ ਕੇ ਤੁਰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Sukhbinder Singh Sarkaria
ਦਸਣਯੋਗ ਹੈ ਕਿ ਮਾਈਨਿੰਗ ਵਿਭਾਗ ਵਲੋਂ ਮਨਜ਼ੂਰਸ਼ੁਦਾ ਖੱਡਾਂ ਵਿਚੋਂ ਖਣਨ ਪਦਾਰਥਾਂ ਦੀ ਢੋਆ-ਢੁਆਈ ਲਈ ਪਰਚੀ ਜਾਰੀ ਕੀਤੀ ਜਾਂਦੀ ਹੈ। ਖਣਨ ਮੰਤਰੀ ਨੇ ਚੇਤਾਵਨੀ ਦਿਤੀ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਤੁਰਤ ਬਾਜ਼ ਆ ਜਾਣ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
Sukhbinder Singh Sarkaria
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖੱਡਾਂ ਦੀ ਪਾਰਦਰਸ਼ੀ ਢੰਗ ਨਾਲ ਈ-ਨਿਲਾਮੀ ਕੀਤੀ ਗਈ ਹੈ ਅਤੇ ਪੰਜਾਬ ਵਾਸੀਆਂ ਨੂੰ ਸਸਤੀਆਂ ਦਰਾਂ ਉੱਤੇ ਰੇਤ ਮੁਹਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਪਰ ਫਿਰ ਵੀ ਜੇਕਰ ਕੋਈ ਵਿਅਕਤੀ ਗ਼ੈਰ-ਕਾਨੂੰਨੀ ਮਾਈਨਿੰਗ ਕਰੇਗਾ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।