
ਪੰਜਾਬ ਦੀਆਂ 13 ਕੌਮੀ ਪੁਰਸਕਾਰ ਜੇਤੂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਲਿਆ ਹਿੱਸਾ
ਚੰਡੀਗੜ: ਭਾਰਤ ਸਰਕਾਰ ਵਲੋਂ ਹਰ ਸਾਲ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਦੀਆਂ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਪਰ ਕੋਰੋਨਾ ਮਹਾਂਮਾਰੀ ਪ੍ਰਕੋਪ ਦੇ ਮੱਦੇਨਜ਼ਰ ਪੰਚਾਇਤੀ ਰਾਜ ਮੰਤਰਾਲੇ ਵਲੋਂ ਇਹ ਸਮਾਰੋਹ ਇਸ ਸਾਲ 24 ਅਪ੍ਰੈਲ ਪੰਚਾਇਤੀ ਰਾਜ ਦਿਵਸ ਮੌਕੇ ਆਯੋਜਿਤ ਨਹੀਂ ਹੋ ਸਕਿਆ ਸੀ।
Tripat Rajinder Singh Bajwa
ਅੱਜ ਕੇਂਦਰੀ ਪੇਂਡੂ ਵਿਕਾਸ ਵਿਭਾਗ ਵਲੋਂ ਵੀਡਿਓ ਕਾਨਫਰੰਸ ਰਾਹੀਂ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਸਨਮਾਨ ਕੀਤਾ। ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੇ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਅਤੇ ਪਿੰਡਾਂ ਦੀ ਦਿੱਖ ਸਵਾਰਨ ਲਈ ਹੋਰ ਉਪਰਾਲੇ ਕਰਨ ਲਈ ਰਾਸ਼ਟਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।
Narinder Singh Tomar
ਕੇਂਦਰੀ ਮੰਤਰੀ ਨੇ ਕਿਹਾ ਕਿ ਪੰਚਾਇਤੀ ਰਾਜ ਕੌਮੀ ਪੁਰਸਕਾਰ ਮੁਕਾਬਲਾ ਕਾਫੀ ਸਖਤ ਹੁੰਦਾ ਹੈ, ਜਿਸ ਨੂੰ ਹਾਸਲ ਕਰਨ ਲਈ ਵਿਭਾਗ ਵਲੋਂ ਤੈਅ ਕੀਤੇ ਵੱਖ ਵੱਖ ਮਾਪਦੰਡਾਂ ਨੂੰ ਸਰ ਕਰ ਕੇ ਹੀ ਇਨਾਮ ਹਾਸਲ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਇਸ ਸਾਲ ਪੁਰਸਕਾਰਾਂ ਦੀਆਂ ਵੱਖ ਵੱਖ ਸ੍ਰੇਣੀਆਂ ਵਿਚ 55000 ਪੰਚਾਇਤੀ ਰਾਜ ਸੰਸਥਾਵਾਂ ਨੇ ਮੁਕਾਬਲੇ ਵਿਚ ਭਾਗ ਲਿਆ ਅਤੇ ਕੁੱਲ 306 ਕੌਮੀ ਪੁਰਸਕਾਰ ਪ੍ਰਦਾਨ ਕੀਤੇ ਗਏ ਹਨ।
Corona virus
ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੀਆਂ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਸੂਬੇ ਦੀਆਂ ਪੰਚਾਇਤਾਂ ਪਿਛਲੇ ਕਈ ਸਾਲਾਂ ਤੋਂ ਕੌਮੀ ਮੁਕਾਬਲਿਆਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਉਨਾਂ ਨਾਲ ਹੀ ਦੱਸਿਆ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ, ਜਿਸ ਨੇ ਪੰਚਾਇਤੀ ਰਾਜ ਸੰਸਥਵਾਂ ਵਿਚ ਔਰਤਾਂ ਨੂੰ 50 ਫੀਸਦੀ ਹਿੱਸੇਦਾਰੀ ਦਿੱਤੀ ਹੈ।
Corona Virus
ਇਸ ਤੋਂ ਇਲਾਵਾ ਉਨਾਂ ਇਹ ਵੀ ਕਿਹਾ ਕਿ ਸੂਬੇ ਵਿਚ ਪੜੇ ਲਿਖੇ ਨੌਜਵਾਨ ਪਿੰਡਾਂ ਦੀ ਅਗਵਾਈ ਕਰਨ ਲਈ ਅੱਗੇ ਆ ਰਹੇ ਹਨ, ਜਿਸ ਕਾਰਨ ਹੁਣ ਪਿੰਡਾਂ ਦੀਆਂ ਪੰਚਾਇਤਾਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਉਠਾ ਕੇ ਪਿੰਡਾਂ ਦੀ ਦਿੱਖ ਸਵਾਰ ਰਹੀਆਂ ਹਨ। ਸ੍ਰੀਮਤੀ ਸੀਮਾ ਜੈਨ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਵਿਭਾਗ, ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਾਲ ਵਿੱਚ ਪੰਜਾਬ ਰਾਜ ਦੀਆਂ 13 ਪੰਚਾਇਤੀ ਰਾਜ ਸੰਸਥਾਵਾਂ ਨੂੰ ਕੌਮੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।
Corona Virus
ਇਸ ਵਿੱਚ ਦੀਨ ਦਿਆਲ ਉਪਾਧਿਆਏ, ਪੰਚਾਇਤ ਸਸ਼ਤੀਕਰਨ ਪੁਰਸਕਾਰ ਅਧੀਨ ਇੱਕ ਜ਼ਿਲਾ ਪਰੀਸ਼ਦ, ਦੋ ਬਲਾਕ ਸੰਮਤੀ ਅਤੇ 7 ਗ੍ਰਾਮ ਪੰਚਾਇਤਾਂ, ਨਾਨਾ ਜੀ ਦੀ ਦੇਸ਼ਮੁੱਖ ਰਾਸ਼ਟਰੀ ਗੌਰਵ ਗ੍ਰਾਮ ਸਭਾ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ, ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀਪੀਡੀਪੀ)ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਅਤੇ ਚਾਈਲਡ ਫਰੈਂਡਲੀ ਗ੍ਰਾਮ ਪੰਚਾਇਤ ਅਵਾਰਡ ਅਧੀਨ 1 ਗ੍ਰਾਮ ਪੰਚਾਇਤ ਨੂੰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।