ਜ਼ਹਿਰੀਲੀ ਸ਼ਰਾਬ ਮਾਮਲਾ : ਗਵਰਨਰ ਹਾਊਸ ਦਾ ਘਿਰਾਓ ਕਰਨ ਜਾਂਦੇ ਅਕਾਲੀ ਆਗੂ ਗ੍ਰਿਫ਼ਤਾਰ!
Published : Aug 7, 2020, 6:21 pm IST
Updated : Aug 7, 2020, 6:21 pm IST
SHARE ARTICLE
 Bikram Singh Majithia
Bikram Singh Majithia

ਕੈਪਟਨ ਦੀ ਤਰਨ ਤਾਰਨ ਫੇਰੀ ਨੂੰ ਦਸਿਆ ਮਹਿਜ ਖ਼ਾਨਾਪੂਰਤੀ

ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੰਜਾਬ ਸਰਕਾਰ 'ਤੇ ਚੌਤਰਫ਼ਾ ਹਮਲੇ ਜਾਰੀ ਹਨ। ਇਸੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵੱਲ ਕੂਚ ਕੀਤੀ ਗਈ। ਅਕਾਲੀ ਦਲ ਵਲੋਂ ਅੱਜ ਗਵਰਨਰ ਹਾਊਸ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ। ਇਸੇ ਦੌਰਾਨ ਜਦੋਂ ਬਿਕਰਮ ਮਜੀਠੀਆ ਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਅਕਾਲੀ ਵਰਕਰ ਗਵਰਨਰ ਹਾਊਸ ਵੱਲ ਰਵਾਨਾ ਹੋਏ ਤਾਂ ਰਸਤੇ 'ਚ ਹੀ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਨੂੰ ਰੋਕ ਲਿਆ। ਇਸੇ ਦੌਰਾਨ ਪੁਲਿਸ ਨੇ ਬਿਕਰਮ ਮਜੀਠੀਆ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਅਕਾਲੀ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ।

 Bikram Singh MajithiaBikram Singh Majithia

ਅਕਾਲੀ ਵਰਕਰਾਂ ਦੇ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਪਹਿਲਾਂ ਹੀ ਰਾਜ ਭਵਨ ਨੂੰ ਆਉਣ ਵਾਲੇ ਰਸਤਿਆਂ 'ਤੇ ਚੌਕਸੀ ਰੱਖੀ ਜਾ ਰਹੀ ਸੀ। ਪੁਲਿਸ ਨੇ ਰਸਤੇ ਬਲਾਕ ਕਰਕੇ ਸਾਰੀ ਆਵਾਜਾਈ ਨੂੰ ਦੂਜੇ ਰਸਤਿਆਂ ਵੱਲ ਮੋੜ ਦਿਤਾ ਸੀ।  ਅਕਾਲੀ ਦਲ ਦੇ ਵਰਕਰਾਂ ਨੂੰ 300 ਮੀਟਰ ਦੀ ਦੂਰੀ 'ਤੇ ਹੀ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਾ ਕੇ ਰੋਕ ਲਿਆ। ਲਗਾਤਾਰ ਵਧ ਰਹੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਵਲੋਂ ਸਾਰੇ ਹੀ ਅਕਾਲੀ ਦਲ ਦੇ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ।

 Bikram Singh MajithiaBikram Singh Majithia

ਇਸ ਮੌਕੇ ਬਿਕਰਮ ਮਜੀਠੀਆ ਨੇ ਕੈਪਟਨ ਦੀ ਤਰਨ ਤਾਰਨ ਫੇਰੀ ਨੂੰ ਮਹਿਜ਼ ਫ਼ੋਟੋ ਸੈਕਸ਼ਨ ਦਸਦਿਆਂ ਕਿਹਾ ਕਿ ਕੈਪਟਨ ਨੇ ਤਰਨ ਤਾਰਨ ਜਾ ਕੇ ਸਿਰਫ਼ ਖਾਨਾਪੂਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਾਰਵਾਈ ਤਾਂ ਕੀ ਕਰਨੀ ਸੀ, ਉਲਟਾ ਦੋਸ਼ੀਆਂ ਨੂੰ ਤਰਨ ਤਾਰਨ ਆਪਣੇ ਨਾਲ ਹੀ ਘੁਮਾਉਂਦੇ ਰਹੇ।

 Bikram Singh MajithiaBikram Singh Majithia

ਅਕਾਲੀ ਦਲ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਈਡੀ ਨੂੰ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰਨ ਮੰਗ ਵੀ ਰੱਖੀ। ਬਿਕਰਮ ਮਜੀਠੀਆ ਨੇ ਕਿਹਾ ਕਿ ਜਾਅਲੀ ਸ਼ਰਾਬ ਵਿਕਣ ਨਾਲ ਪੰਜਾਬ ਦੇ ਰੈਵੇਨਿਊ ਨੂੰ ਨੁਕਸਾਨ ਪਹੁੰਚਿਆ ਤੇ ਦੋਸ਼ੀਆਂ ਨੇ ਸ਼ਰਾਬ ਵੇਚ ਕੇ ਮੋਟੀ ਕਮਾਈ ਕੀਤੀ ਹੈ। ਇਸ ਲਈ ਈਡੀ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਦਿਆਂ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਕਰਨੀ ਚਾਹੀਦੀ ਹੈ।

 Bikram Singh MajithiaBikram Singh Majithia

ਕਾਬਲੇਗੌਰ ਹੈ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਅੱਜ ਪੰਜਾਬ ਅੰਦਰ ਵੀ ਕਈ ਥਾਈ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਰਿਹਾ। ਭਾਵੇਂ ਸਰਕਾਰ ਵਲੋਂ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ  ਹੈ, ਪਰ ਵਿਰੋਧੀ ਧਿਰਾਂ ਇਸ ਮਾਮਲੇ 'ਚ ਸਰਕਾਰ ਨੂੰ ਕੋਈ ਵੀ ਰਿਆਇਤ ਦੇਣ ਦੇ ਮੂੜ 'ਚ ਨਹੀਂ ਹਨ। ਸਰਕਾਰ ਨੂੰ ਲਗਾਤਾਰ ਘੇਰਨ ਲਈ ਲਾਮਬੰਦੀ ਜਾਰੀ ਹੈ। ਇਸ ਦੇ ਮੱਦੇਨਜ਼ਰ ਆਉਂਦੇ ਦਿਨਾਂ ਦੌਰਾਨ ਇਸ ਮਾਮਲੇ ਦੇ ਹੋਰ ਤੁਲ ਫੜਣ ਦੇ ਅਸਾਰ ਬਣਦੇ ਜਾ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement