ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ
Published : Aug 7, 2020, 4:54 pm IST
Updated : Aug 7, 2020, 4:54 pm IST
SHARE ARTICLE
Sadhu Singh Dharmsot
Sadhu Singh Dharmsot

ਸਾਰੇ ਵਿਭਾਗ ਸਾਂਝੇ ਤੌਰ ’ਤੇ ਜ਼ਿਲਾਵਾਰ ਕੈਂਪ ਲਾ ਕੇ ਦੇਣਗੇ ਮਨਜ਼ੂਰੀਆਂ: ਧਰਮਸੋਤ

ਚੰਡੀਗੜ, 7 ਅਗਸਤ: ਕੋਵਿਡ ਮਹਾਂਮਾਰੀ ਦੇ ਦੌਰ ’ਚ ਜਦੋਂ ਬੇਰੋਜ਼ਗਾਰੀ ਭਾਰੂ ਹੈ, ਅਜਿਹੇ ਮੌਕੇ ਜੰਗਲਾਤ ਵਿਭਾਗ ਪੰਜਾਬ ਨੇ ਨਿਵੇਸ਼ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਨਵੇਂ ਨਿਵੇਸ਼ ਪ੍ਰਾਜੈਕਟਾਂ ਲਈ ਵਿਭਾਗੀ ਮਨਜ਼ੂਰੀਆਂ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆ ਨੂੰ ਆਨਲਾਈਨ ਕਰਨ ਦਾ ਫੈਸਲਾ ਕੀਤਾ ਹੈ।

Corona virusCorona virus

ਵਿਭਾਗੀ ਕੰਮਕਾਜ ਵਿੱਚੋਂ ਲਾਲ ਫੀਤਾਸ਼ਾਹੀ ਤੇ ਬੇਲੋੜੀਆਂ ਦੇਰੀਆਂ ਖ਼ਤਮ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ’ਚ ਨਿਵੇਸ਼ ਨੂੰ ਵਧਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ, ਇਸੇ ਦਿਸ਼ਾ ’ਚ ਹੁਣ ਜੰਗਲਾਤ ਵਿਭਾਗ ਵੱਖ-ਵੱਖ ਨਵੇਂ ਨਿਵੇਸ਼ ਪ੍ਰਾਜੈਕਟਾਂ ਦੀਆਂ ਮਨਜ਼ੂਰੀਆਂ ਆਨਲਾਈਨ ਦੇਵੇਗਾ। ਉਨਾਂ ਕਿਹਾ ਕਿ ਇਸ ਕਦਮ ਨਾਲ ਜਿੱਥੇ ਵੱਖ-ਵੱਖ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਹੋਣੇ ਯਕੀਨੀ ਬਣਨਗੇ, ਉੱਥੇ ਹੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

 Sadhu Singh DharamsotSadhu Singh Dharamsot

ਸ. ਧਰਮਸੋਤ ਨੇ ਦੱਸਿਆ ਕਿ ਕਿ ਸਾਰੇ ਵਿਭਾਗ ਸਾਂਝੇ ਤੌਰ ’ਤੇ ਜ਼ਿਲ੍ਹੇਵਾਰ ਕੈਂਪ ਲਾ ਕੇ ਮਨਜ਼ੂਰੀਆਂ ਦੇਣਗੇ। ਉਨਾਂ ਦੱਸਿਆ ਕਿ ਪੰਜਾਬ ਦੇ ਹਰ ਜਿਲੇ ਵਿੱਚ ਐਫ.ਸੀ.ਏ. ਕੇਸਾਂ ਸਬੰਧੀ ਜੰਗਲਾਤ ਵਿਭਾਗ ਵੱਲੋੋਂ ਕੈਂਪਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿੱਚ ਸਬੰਧਤ ਜਿਲੇ ਦੇ ਡਿਪਟੀ ਕਮਿਸ਼ਨਰ, ਵਣ ਮੰਡਲ ਅਫਸਰ, ਪੀ.ਡਬਲਿਯੂ.ਡੀ./ ਐਨ.ਐਚ.ਏ.ਆਈ., ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਮੰਡੀ ਬੋਰਡ, ਇਰੀਗੇਸ਼ਨ ਅਤੇ ਯੂਜ਼ਰ ਏਜੰਸੀਆਂ ਆਦਿ ਦੇ ਨੁਮਾਇੰਦੇ ਹਾਜ਼ਰ ਹੋਣਗੇ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ’ਚ ਵੱਖ-ਵੱਖ ਮਸਲਿਆਂ ਮੌਕੇ ’ਤੇ ਨਜਿੱਠਿਆ ਜਾਵੇਗਾ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਦੇ ਪ੍ਰਚਾਰ ਲਈ ਰੇਡੀਓ ਅਤੇ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਜਾਣਗੇ।

InvestmentInvestment

ਜੰਗਲਾਤ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਫਾਰੈਸਟ ਕਲੀਅਰੈਂਸ ਦੇ ਕੇਸਾਂ ਨੂੰ ਪੇਪਰ ਲੈਸ ਕਰ ਦਿੱਤਾ ਗਿਆ ਹੈ ਅਤੇ ਹੁਣ ਹਰ ਕੇਸ ਨੂੰ ਈ-ਆਫਿਸ ਰਾਹੀਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਿਸਟਮ ਨੂੰ ਹੋਰ ਅਸਰਦਾਰ ਬਣਾਉਣ ਲਈ ਐਫ.ਸੀ.ਏ. ਕੇਸ ਇੱਕ ਦਫ਼ਤਰ ਤੋਂ ਦੂਜੇ ਦਫ਼ਤਰ ਭੇਜਣ ਲਈ ਸਿੰਗਲ ਫਾਇਲ ਪ੍ਰੋਸੈਸ ਅਪਣਾਇਆ ਜਾਵੇਗਾ, ਜਿਸ ਨਾਲ ਫਾਰੈਸਟ ਕਲੀਅਰੈਂਸ ਦੇ ਕੇਸਾਂ ਦੀ ਪ੍ਰਵਾਨਗੀ ਵਿੱਚ ਘੱਟ ਤੋਂ ਘੱਟ ਸਮਾਂ ਲੱਗੇਗਾ, ਜਿਸ ਨਾਲ ਸਬੰਧਤਾਂ ਨੂੰ ਨਿੱਜੀ ਤੌਰ ’ਤੇ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।

Sadhu Singh DharamsotSadhu Singh Dharamsot

ਸ. ਧਰਮਸੋਤ ਨੇ ਦੱਸਿਆ ਕਿ ਇਹ ਫੈਸਲਾ ਵੀ ਲਿਆ ਗਿਆ ਕਿ ਫਾਰੈਸਟ ਕਲੀਅਰੈਂਸ ਦੇ ਕੇਸਾਂ ਵਿੱਚ ਸਿਧਾਂਤਕ ਪ੍ਰਵਾਨਗੀ ਤੋਂ ਬਾਅਦ ਵਿਭਾਗ ਦੇ ਨੋਡਲ ਅਫਸਰ (ਐਫ.ਸੀ.ਏ.), ਸਮੁੱਚੀਆਂ ਸ਼ਰਤਾਂ ਵਾਚਣ ਮਗਰੋਂ ਅੰਤਿਮ ਪ੍ਰਵਾਨਗੀ ਜਾਰੀ ਕਰਨਗੇ। ਉਨਾਂ ਕਿਹਾ ਕਿ ਸੂਬੇ ’ਚ ਜਿਹੜੇ ਜੰਗਲ ਅਬਾਦੀ ਦੇ ਨਾਲ ਲਗਦੇ ਹਨ, ਉਨਾਂ ਨੂੰ ਨਗਰ ਵਣ ਦੇ ਤੌਰ ਤੇ ਵਿਕਸਿਤ ਕੀਤੇ ਜਾਣ ਦੀ ਤਜਵੀਜ਼ ਤਿਆਰ ਕਰਕੇ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement