ਸਿਹਤ ਵਿਭਾਗ ’ਚ 2984 ਅਸਾਮੀਆਂ ਲਈ 31 ਤਕ ਅਰਜ਼ੀਆਂ ਲਈਆਂ ਜਾਣਗੀਆਂ : ਬਲਬੀਰ ਸਿੰਘ ਸਿੱਧੂ
Published : Aug 7, 2020, 11:02 am IST
Updated : Aug 7, 2020, 11:02 am IST
SHARE ARTICLE
Balbir Sidhu
Balbir Sidhu

ਪੰਜਾਬ ਸਰਕਾਰ ਕੋਵਿਡ-19 ਨਾਲ ਨਿਪਟਣ ਲਈ ਪੂਰੀ ਤ੍ਹਰਾਂ ਤਿਆਰ

ਚੰਡੀਗੜ, 6 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਮੰਤਵ ਨਾਲ ਸਿਹਤ ਤੇ ਪਰਵਾਰ ਭਲਾਈ ਵਿਭਾਗ ਵਿਚ 2984 ਅਸਾਮੀਆਂ ਲਈ 31 ਅਗੱਸਤ ਤਕ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਸ. ਸਿੱਧੂ ਨੇ ਦਸਿਆ ਕਿ ਕਰੋਨਾ ਵਾਇਰਸ ਦੇ ਫ਼ੈਲਾਅ ਕਾਰਨ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਰ ਕੇ ਸਥਿਤੀ ਨਾਲ ਹੋਰ ਪ੍ਰਭਾਵੀ ਢੰਗ ਰਾਹੀਂ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਹ ਭਰਤੀਆਂ ਇਸ ਟੀਚੇ ਨੂੰ ਹਾਸਲ ਕਰਨ ਲਈ ਮੀਲ ਪੱਥਰ ਸਾਬਤ ਹੋਣਗੀਆਂ। ਉਨ੍ਹਾਂ ਦਸਿਆ ਕਿ ਇਸ ਵੱਡੇ ਪੱਧਰ ’ਤੇ ਹੋ ਰਹੀ ਭਰਤੀ ਤਹਿਤ ਮੈਡੀਕਲ ਅਫ਼ਸਰ ਜਨਰਲ 500, ਮੈਡੀਕਲ ਅਫ਼ਸਰ ਡੈਂਟਲ 35, ਰੇਡੀਉ ਗਰਾਫ਼ਰ 139, ਮਲਟੀਪਰਪਜ਼ ਹੈਲਥ ਵਰਕਰ (ਮੇਲ) 200, ਮਲਟੀਪਰਪਜ਼ ਹੈਲਥ ਵਰਕਰ (ਫ਼ੀਮੇਲ) 600, ਈ.ਸੀ.ਜੀ. ਟੈਕਨੀਸ਼ਅੀਨ 14, ਮੈਡੀਕਲ ਲਬਾਰਟਰੀ ਟੈਕਨੀਸ਼ਅੀਨ ਗਰੇਡ-2 98, ਫ਼ਾਰਮਾਸਿਸਟ (ਫ਼ਾਰਮੇਸੀ ਅਫ਼ਸਰ) 482, ਓਪਰੇਸ਼ਨ ਥੀਏਟਰ ਸਹਾਇਕ 116 ਅਤੇ ਵਾਰਡ ਅਟੈਂਡੈਟ ਦੀਆਂ 800 ਅਸਾਮੀਆਂ ਸ਼ਾਮਲ ਹਨ। ਇਨ੍ਹਾਂ ਅਸਾਮੀਆਂ ਸਬੰਧੀ ਹੋਰ ਜਾਣਕਾਰੀ  www.bfuhs.ac.in ਵੈਬਸਾਈਟ ਤੋਂ ਲਈ ਜਾ ਸਕਦੀ ਹੈ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement