ਬੰਬੀਹਾ ਗੈਂਗ ਦੇ ਦੋ ਗੈਂਗਸਟਰ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ 'ਤੇ ਹਮਲੇ ਦੀ ਫਿਰਾਕ ਸਨ ਆਰੋਪੀ
Published : Aug 7, 2021, 2:43 pm IST
Updated : Aug 7, 2021, 2:53 pm IST
SHARE ARTICLE
 2 Gangsters of bambiha Gang Arrested
2 Gangsters of bambiha Gang Arrested

ਲਾਰੈਂਸ ਬਿਸ਼ਨੋਈ ਗੈਂਗ ‘ਤੇ ਹਮਲਾ ਕਰਨ ਦੀ ਫਿਰਾਕ ਵਿਚ ਸਨ ਆਰੋਪੀ

ਪੰਚਕੂਲਾ: ਪੰਚਕੂਲਾ ਵਿਚ ਕ੍ਰਾਈਮ ਬ੍ਰਾਂਚ 26 ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦਵਿੰਦਰ ਬੰਬੀਹਾ ਗਿਰੋਹ ਦੇ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਪਿੰਜੌਰ ਤੋਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੌਰਵ ਉਰਫ਼ ਮਾਓ ਅਤੇ ਅਰਜੁਨ ਉਰਫ਼ ਅਜੂ ਵਜੋਂ ਹੋਈ ਹੈ।

Photo
 

ਦੱਸ ਦਈਏ ਕਿ ਇਨ੍ਹਾਂ ਗੈਂਗਸਟਰਾਂ ਨੇ ਹਾਲ ਹੀ ਵਿਚ ਅੰਬਾਲਾ ਵਿਚ ਗੋਲੀਆਂ ਚਲਾ ਕੇ ਇੱਕ ਨੌਜਵਾਨ ਦੀ ਹੱਤਿਆ ਕੀਤੀ ਸੀ। ਇਹ ਦੋਸ਼ੀ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਲਈ ਕੰਮ ਕਰਦੇ ਸਨ ਪਰ ਫਿਰ ਉਹਨਾਂ ਲਾਰੈਂਸ ਬਿਸ਼ਨੋਈ ਗੈਂਗ ਨੂੰ ਛੱਡ ਦਿੱਤਾ ਅਤੇ ਵਿਦੇਸ਼ ਵਿਚ ਬੈਠੇ ਦਲਜੀਤ ਉਰਫ਼ ਬਾਬੂ ਦੇ ਕਹਿਣ ‘ਤੇ ਭੂਪੀ ਰਾਣਾ ਅਤੇ ਦਵੇਂਦਰ ਬੰਬੀਹਾ ਗਰੁੱਪ ਦੇ ਲਈ ਕੰਮ ਕਰਨ ਲੱਗੇ।

Lawrence BishnoiLawrence Bishnoi

ਆਰੋਪੀਆਂ ‘ਤੇ ਮੋਹਾਲੀ ਸਮੇਤ ਹੋਰ ਜ਼ਿਲ੍ਹਿਆ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਲਾਰੈਂਸ ਬਿਸ਼ਨੋਈ ਗੈਂਗ ‘ਤੇ ਹਮਲਾ ਕਰਨ ਦੀ ਫਿਰਾਕ ਵਿਚ ਸਨ। ਪੰਚਕੂਲਾ ਦੇ ਏਸੀਪੀ ਰਾਜਕੁਮਾਰ ਕੌਸ਼ਿਕ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੈਕਟਰ 26 ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਨਾਂ ਨੂੰ ਪਿੰਜੌਰ ਤੋਂ ਗ੍ਰਿਫ਼ਤਾਰ ਕੀਤਾ ਹੈ ਤੇ ਪੁਲਿਸ ਵੱਲੋਂ ਇਹਨਾਂ ਨੂੰ ਜਲਦ ਹੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ ਤੇ ਰਿਮਾਂਡ ‘ਤੇ ਲਿਆ ਜਾਵੇਗਾ। ਪੁੱਛਗਿੱਛ ਦੌਰਾਨ ਦੋਨਾਂ ਆਰੋਪੀਆਂ ਤੋਂ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।  

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement