ਗੰਨਾ ਕਾਸ਼ਤਕਾਰਾਂ ਨੂੰ  45 ਕਰੋੜ ਰੁਪਏ ਦੀ ਅਦਾਇਗੀ ਦਿਤੀ : ਸੁਖਜਿੰਦਰ ਸਿੰਘ ਰੰਧਾਵਾ
Published : Aug 7, 2021, 12:33 am IST
Updated : Aug 7, 2021, 12:33 am IST
SHARE ARTICLE
image
image

ਗੰਨਾ ਕਾਸ਼ਤਕਾਰਾਂ ਨੂੰ  45 ਕਰੋੜ ਰੁਪਏ ਦੀ ਅਦਾਇਗੀ ਦਿਤੀ : ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 6 ਅਗੱਸਤ (ਭੁੱਲਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ  ਜਾਰੀ ਕਰ ਦਿਤੀ ਗਈ ਹੈ | ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਦਿਤੀ |
ਸ. ਰੰਧਾਵਾ ਨੇ ਦਸਿਆ ਕਿ ਸਹਿਕਾਰੀ ਖੰਡ ਮਿੱਲਾਂ ਵਲੋੋਂ ਗੰਨਾ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵਲੋੋਂ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਤਬਦੀਲ ਕਰ ਦਿਤੀ ਜਾਵੇਗੀ | ਉਨ੍ਹਾਂ ਇਹ ਵੀ ਦਸਿਆ ਕਿ ਕੇਂਦਰ ਸਰਕਾਰ ਵਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋੋਰਟ ਸਬਸਿਡੀ ਅਤੇ ਬਫ਼ਰ ਸਟਾਕ ਸਬਸਿਡੀ ਦੀ ਕਰੀਬ 10.56 ਕਰੋੋੜ ਰੁਪਏ ਦੀ ਅਦਾਇਗੀ ਅਜੇ ਤਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵਲੋੋਂ ਅਪਣੇ ਪੱਧਰ 'ਤੇ 45 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਸਹਿਕਾਰਤਾ ਮੰਤਰੀ ਨੇ ਦਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵਲੋੋਂ ਸਾਲ 2021-22 ਦੇ ਬਜਟ ਵਿਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ | ਸ. ਰੰਧਾਵਾ ਵਲੋੋਂ ਇਹ ਵੀ ਜਾਣਕਾਰੀ ਦਿਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਕਰੀਬ 10.56 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ | ਰੰਧਾਵਾ ਨੇ ਦਸਿਆ ਕਿ ਪੰਜਾਬ ਸਰਕਾਰ ਵਲੋੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਕਰਨਾਲ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 20 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰ ਕੇ ਗੰਨਾਂ ਕਾਸ਼ਤਕਾਰਾਂ ਨੂੰ  ਅੱਸੂ-ਕੱਤਕ ਦੀ ਬਿਜਾਈ ਦੌੌਰਾਨ ਬੀਜ ਵਜੋੋਂ ਦਿਤੇ ਜਾਣਗੇ | ਇਸ ਨਾਲ ਨਾ ਸਿਰਫ਼ ਗੰਨੇ ਦੇ ਪ੍ਰਤੀ ਏਕੜ ਝਾੜ ਵਿਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿਚ ਵੀ ਵਾਧਾ ਹੋੋਵੇਗਾ | 
 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement