ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ ‘ਚ ਗੋਲੀਆਂ ਮਾਰ ਕਤਲ
Published : Aug 7, 2021, 2:11 pm IST
Updated : Aug 7, 2021, 2:11 pm IST
SHARE ARTICLE
 Youth Akali Dal leader Vicky Middukhera shot dead in Mohali
Youth Akali Dal leader Vicky Middukhera shot dead in Mohali

ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ

ਮੋਹਾਲੀ : ਸੈਕਟਰ- 71 ਵਿਖੇ ਉਸ ਸਮੇਂ ਹਲਚਲ ਮਚ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਉਹ ਜ਼ਮੀਨ ’ਤੇ ਡਿੱਗ ਪਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

Photo

ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਹ ਵੀ ਸੂਚਨਾ ਮਿਲੀ ਹੈ ਕਿ ਪੁਲਿਸ ਨੇ ਇਕ ਗੱਡੀ ਵੀ ਕਬਜ਼ੇ ਵਿਚ ਲਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹਮਲਾਵਰ ਇਸੇ ਗੱਡੀ ਵਿਚ ਬੈਠ ਕੇ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਵਿਕੀ ਮਿੱਡੂਖੇੜਾ ਉੱਘਾ ਯੂਥ ਅਕਾਲੀ ਆਗੂ ਸੀ ਅਤੇ ਬਾਦਲ ਪਰਿਵਾਰ ਦੇ ਨੇੜੇ ਸੀ।

Photo
 

ਉਧਰ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹਾ ਪੁਲਸ ਮੁਖੀ ਮੌਕੇ ’ਤੇ ਪਹੁੰਚੇ ਅਤੇ ਆਸ ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ। ਮ੍ਰਿਤਕ ਅਕਾਲੀ ਦਲ ਨਾਲ ਸਬੰਧਿਤ ਐੱਸ.ਓ.ਆਈ. ਦਾ ਸਾਬਕਾ ਪ੍ਰਧਾਨ ਵੀ ਰਹਿ ਚੁੱਕਾ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement