ਪਟਿਆਲਾ ਕੇਂਦਰੀ ਜੇਲ੍ਹ 'ਚੋਂ 19 ਮੋਬਾਈਲ ਬਰਾਮਦ, ਫਰਸ਼ ਤੇ ਕੰਧਾਂ ਵਿਚ ਛੇਕ ਕਰਕੇ ਲੁਕਾਏ ਸਨ ਮੋਬਾਈਲ 
Published : Aug 7, 2022, 3:56 pm IST
Updated : Aug 7, 2022, 4:31 pm IST
SHARE ARTICLE
 19 mobile phones were recovered from Patiala Central Jail
19 mobile phones were recovered from Patiala Central Jail

ਇਨ੍ਹਾਂ ਮੋਬਾਈਲਾਂ ਦੀ ਵਰਤੋਂ ਕੌਣ ਕਰ ਰਿਹਾ ਸੀ, ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

 

ਪਟਿਆਲਾ - ਪਟਿਆਲਾ ਕੇਂਦਰੀ ਜੇਲ੍ਹ ਵਿੱਚੋਂ 19 ਮੋਬਾਈਲ ਬਰਾਮਦ ਹੋਏ ਹਨ। ਇਨ੍ਹਾਂ ਮੋਬਾਈਲਾਂ ਨੂੰ ਜੇਲ੍ਹ ਦੀ ਬੈਰਕ ਵਿਚ ਫਰਸ਼ ਅਤੇ ਕੰਧ ਵਿਚ ਮੋਰੀਆਂ ਬਣਾ ਕੇ ਲੁਕਾਇਆ ਗਿਆ ਸੀ। ਜੇਲ੍ਹ ਅਧਿਕਾਰੀਆਂ ਨੇ ਵਿਸ਼ੇਸ਼ ਚੈਕਿੰਗ ਕੀਤੀ, ਜਿਸ ਵਿਚ ਇਹ ਫ਼ੋਨ ਬਰਾਮਦ ਹੋਏ ਹਨ। ਖ਼ਾਸ ਗੱਲ ਇਹ ਹੈ ਕਿ ਸਾਰੇ ਮੋਬਾਈਲ ਕੀਪੈਡ ਵਾਲੇ ਸਨ। ਹੁਣ ਇਨ੍ਹਾਂ ਮੋਬਾਈਲਾਂ ਦੀ ਵਰਤੋਂ ਕੌਣ ਕਰ ਰਿਹਾ ਸੀ, ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਿੱਥੇ ਅਤੇ ਕਿਸ ਨਾਲ ਗੱਲ ਕੀਤੀ ਗਈ ਸੀ ਇਹ ਸਭ ਜਾਂਚ ਸ਼ੁਰੂ ਹੋ ਗਈ ਹੈ। 

file photo 

ਇਸ ਦੀ ਪੁਸ਼ਟੀ ਕਰਦਿਆਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ। ਜੇਲ੍ਹ ਮੰਤਰੀ ਨੇ ਇਸ ਬਾਰੇ ਟਵੀਟ ਵੀ ਕੀਤਾ ਹੈ ਤੇ ਲਿਖਿਆ ਹੈ ਕਿ ''ਇਕ ਸਪੈਸ਼ਲ ਸਰਚ ਦੌਰਾਨ ਪਟਿਆਲਾ ਕੇਂਦਰੀ ਜੇਲ੍ਹ ਵਿਚੋਂ ਅੱਜ 19 ਮੋਬਾਈਲ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਕੰਧਾਂ ਅਤੇ ਫਰਸ਼ ਪੁੱਟ ਕੇ ਛੁਪਾਇਆ ਗਿਆ ਸੀ। ਅਸੀਂ ਆਪਣੀਆਂ ਜੇਲ੍ਹਾਂ ਨੂੰ ਨਸ਼ਾ ਮੁਕਤ ਅਤੇ ਮੋਬਾਈਲ ਮੁਕਤ ਬਣਾਉਣ ਲਈ ਵਚਨਬੱਧ ਹਾਂ।''

file photo 

ਦੱਸ ਦਈਏ ਕਿ ਜੇਲ੍ਹ ਪ੍ਰਸ਼ਾਸਨ ਨੇ ਫ਼ਰੀਦਕੋਟ ਜੇਲ੍ਹ ਦੀ ਸਹਾਇਕ ਸੁਪਰਡੈਂਟ ਵਿਨੀ ਟਾਂਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ 78 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਸ ਨੇ ਇਹ ਹੈਰੋਇਨ 8 ਪੈਕੇਟਾਂ ਵਿਚ ਇੱਕ ਫਾਈਲ ਵਿਚ ਛੁਪਾ ਕੇ ਰੱਖੀ ਸੀ। ਜਦੋਂ ਉਸ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ 67 ਹਜ਼ਾਰ ਦੀ ਨਕਦੀ ਅਤੇ 4 ਮੋਬਾਈਲ ਵੀ ਬਰਾਮਦ ਹੋਏ ਸਨ। 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement