ਮੈਂ ਲੋਕਾਂ ਦੇ ਹਰ ਮਸਲੇ ਦਾ ਹੱਲ ਕਰਦਾ ਰਹਾਂਗਾ, ਹਰ ਸੁਝਾਅ ਨੂੰ ਆਪਣੇ ਏਜੰਡੇ ਵਿਚ ਸ਼ਾਮਲ ਕਰਾਂਗਾ: ਰਾਘਵ ਚੱਢਾ
Published : Aug 7, 2022, 5:01 pm IST
Updated : Aug 7, 2022, 5:01 pm IST
SHARE ARTICLE
Raghav Chadha
Raghav Chadha

ਪੰਜਾਬ ਦੇ ਮੁੱਦਿਆਂ 'ਤੇ ਸੁਝਾਅ ਦੇਣ ਲਈ ਮੈਨੂੰ 9910944444 'ਤੇ ਕਰੋ ਕਾਲ: ਰਾਘਵ ਚੱਢਾ

 

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ​​ਕਰਨ ਲਈ ਵਖਰੀ ਕਿਸਮ ਦੀ ਇੱਕ ਪਹਿਲ ਕਰਦਿਆਂ ਇੱਕ ਫੋਨ ਨੰਬਰ ਜਾਰੀ ਕੀਤਾ ਹੈ, ਜਿਸ 'ਤੇ ਲੋਕ ਕਾਲ ਕਰਕੇ ਆਪਣੇ ਸੁਝਾਅ ਦੇ ਸਕਦੇ ਹਨ। ਨੰਬਰ 'ਤੇ ਫੋਨ ਕਰਕੇ ਲੋਕ ਰਾਘਵ ਚੱਢਾ ਨੂੰ ਦੱਸ ਸਕਦੇ ਹਨ ਕਿ ਉਹ ਕਿਹੜੇ ਮਸਲੇ ਨੂੰ ਸੰਸਦ 'ਚ ਪਹਿਲ ਦੇ ਅਧਾਰ 'ਤੇ ਉਠਾਉਣ।

ਚੱਢਾ ਨੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਪ੍ਰਤੀ ਉਹਨਾਂ ਦੀ ਨਿਸ਼ਠਾ ਤੋਂ ਪ੍ਰੇਰਿਤ ਹਨ। ਇਸ ਲਈ ਉਹ ਇਹ ਨੰਬਰ 9910944444 ਜਾਰੀ ਕਰ ਰਹੇ ਹਨ ਜਿਸਤੇ ਕੋਈ ਵੀ ਵਿਅਕਤੀ ਕਾਲ ਕਰਕੇ ਆਪਣਾ ਸੁਝਾਅ ਦਰਜ ਕਰਵਾ ਸਕਦਾ ਹੈ।

Raghav ChadhaRaghav Chadha

ਉਨ੍ਹਾਂ ਕਿਹਾ ਕਿ ਇਸ ਨੰਬਰ ਰਾਹੀਂ ਪੰਜਾਬ ਦੇ ਲੋਕ ਸੰਸਦ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਆਪਣੇ ਸੁਝਾਅ ਅਤੇ ਫੀਡਬੈਕ ਭੇਜ ਸਕਦੇ ਹਨ। ਲੋਕ ਇਸ ਨੰਬਰ 'ਤੇ ਵਟਸਐਪ ਰਾਹੀਂ ਵੀਡੀਓ ਜਾਂ ਦਸਤਾਵੇਜ਼ ਵੀ ਸ਼ੇਅਰ ਕਰ ਸਕਦੇ ਹਨ। ਰਾਘਵ ਚੱਢਾ ਨੇ ਕਿਹਾ, "ਇਸ ਕਦਮ ਨਾਲ ਪੰਜਾਬ ਦੇ ਲੋਕ ਰਾਜ ਸਭਾ ਵਿੱਚ ਆਪਣੀ ਆਵਾਜ਼ ਪਹੁੰਚਾ ਸਕਣਗੇ।  ਮੈਂ ਸਿਰਫ ਉਸ ਆਵਾਜ਼ ਦਾ ਜਰਿਆ ਬਣਾਂਗਾ।"

ਰਾਘਵ ਚੱਢਾ ਨੇ ਕਿਹਾ, "ਇਸ ਪਹਿਲਕਦਮੀ ਦਾ ਉਦੇਸ਼ 3 ਕਰੋੜ ਲੋਕਾਂ ਤੋਂ ਸੁਝਾਅ ਲੈਣਾ ਅਤੇ ਉਹਨਾਂ ਦੀਆਂ ਪ੍ਰੇਸ਼ਾਨੀਆਂ ਦਾ ਹੱਲ ਕਰਨਾ ਹੈ। ਇਸ ਰਾਹੀਂ ਲੋਕ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਮੈਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਉਨ੍ਹਾਂ ਦੇ ਮਸਲੇ ਹੱਲ ਕਰਨਾ ਜਾਰੀ ਰੱਖਾਂਗਾ ਅਤੇ ਇਸ ਨੰਬਰ 'ਤੇ ਮਿਲੇ ਹਰ ਸੁਝਾਅ ਨੂੰ ਆਪਣੇ ਏਜੰਡੇ ਵਿੱਚ ਸ਼ਾਮਿਲ ਕਰਾਂਗਾ।"

Raghav ChadhaRaghav Chadha

ਇਸ ਤੋਂ ਪਹਿਲਾਂ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਦੇਸ਼ ਅੰਦਰ ਵੱਧ ਰਹੀਆਂ ਤੇਲ ਦੀਆਂ ਕੀਮਤਾਂ, ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਪੰਜਾਬ ਦੀ ਭਲਾਈ ਲਈ ਕਈ ਹੋਰ ਲੋਕ ਹਿੱਤ ਮੁੱਦਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ। ਚੱਢਾ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਂਦੇ ਰਹਿਣਗੇ ਅਤੇ ਪੂਰੀ ਤਨਦੇਹੀ ਨਾਲ ਸੰਸਦ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਗੇ।

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement