ਸਿੱਧੂ ਮੂਸੇਵਾਲਾ ਕਤਲ ਮਾਮਲਾ : ਫੋਰੈਂਸਿਕ ਜਾਂਚ 'ਚ ਹੋਇਆ ਵੱਡਾ ਖ਼ੁਲਾਸਾ
Published : Aug 7, 2022, 12:10 pm IST
Updated : Aug 7, 2022, 12:10 pm IST
SHARE ARTICLE
Sidhu Mossewala Case
Sidhu Mossewala Case

>ਸ਼ਾਰਪਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦੇ ਐਨਕਾਊਂਟਰ ਵਾਲੀ ਜਗ੍ਹਾ ਤੋਂ ਹੋਈ ਬਰਾਮਦਗੀ 

>ਕਤਲ ਲਈ ਵਰਤੇ ਗਏ ਹਥਿਆਰ ਬਰਾਮਦ
>ਕਤਲ ਲਈ ਵਰਤੀ ਗਈ ਸੀ AK-47 ਤੇ 9MM ਪਿਸਤੌਲ 
ਚੰਡੀਗੜ੍ਹ : ਪੰਜਾਬ ਪੁਲਿਸ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਮਿਲਿਆ ਹੈ। ਕਤਲ ਵਿੱਚ ਉਹੀ ਹਥਿਆਰ ਵਰਤੇ ਗਏ ਸਨ, ਜੋ ਸ਼ਾਰਪਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਕੋਲੋਂ ਬਰਾਮਦ ਕੀਤੇ ਗਏ ਸਨ। ਇਨ੍ਹਾਂ ਦੋਵਾਂ ਦਾ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਨੇੜੇ ਪੰਜਾਬ ਪੁਲਿਸ ਨਾਲ ਮੁਕਾਬਲਾ ਹੋਇਆ ਸੀ। ਉਨ੍ਹਾਂ ਕੋਲੋਂ ਬਰਾਮਦ ਕੀਤੇ ਗਏ AK47 ਅਤੇ 9MM ਪਿਸਤੌਲ ਹੀ ਕਤਲ ਵਿੱਚ ਵਰਤੇ ਗਏ ਸਨ। ਪੁਲਿਸ ਨੇ ਇਨ੍ਹਾਂ ਹਥਿਆਰਾਂ ਅਤੇ ਮੂਸੇਵਾਲਾ ਦੀ ਉਸ ਥਾਂ ਦੇ ਖੋਲ ਦੀ ਫੋਰੈਂਸਿਕ ਜਾਂਚ ਕਰਵਾਈ। ਜਿਸ ਵਿੱਚ ਇਸ ਦੀ ਪੁਸ਼ਟੀ ਹੋਈ ਹੈ।

Sidhu Moosewala CaseSidhu Moosewala Case

ਸਿੱਧੂ ਮੂਸੇਵਾਲਾ ਦੇ ਕਤਲ ਲਈ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਸਾਰਿਆਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਜਿਨ੍ਹਾਂ ਹਥਿਆਰਾਂ ਨਾਲ ਮੂਸੇਵਾਲਾ ਨੂੰ ਮਾਰਿਆ ਗਿਆ ਸੀ, ਉਹ ਫ਼ੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਤੋਂ ਵਾਪਸ ਲੈ ਲਏ ਗਏ ਸਨ। ਜਿਸ ਨੂੰ ਜਗਰੂਪ ਰੂਪਾ ਅਤੇ ਮਨਪ੍ਰੀਤ ਨੇ ਮੰਨੂ ਲੈ ਗਏ ਸਨ ਮੰਨੂ ਨੇ AK 47 ਨਾਲ ਫਾਇਰਿੰਗ ਕੀਤੀ ਸੀ। ਕਸ਼ਿਸ਼, ਫੌਜੀ ਅਤੇ ਸੇਰਸਾ ਨੂੰ ਬੈਕਅੱਪ ਵਿੱਚ ਵੱਖਰੇ ਹਥਿਆਰ ਦਿੱਤੇ ਗਏ ਸਨ। ਜਿਸ ਨੂੰ ਉਨ੍ਹਾਂ ਨੇ ਹਿਸਾਰ ਦੇ ਪਿੰਡ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ। ਦਿੱਲੀ ਪੁਲਿਸ ਵਲੋਂ ਇਨ੍ਹਾਂ ਨੂੰ ਬਰਾਮਦ ਕਰ ਲਿਆ ਹੈ।

photo photo

ਮੂਸੇਵਾਲਾ ਕਤਲ ਕਾਂਡ 'ਚ 6 ਸ਼ਾਰਪ ਸ਼ੂਟਰ ਸ਼ਾਮਲ ਸਨ। ਇਨ੍ਹਾਂ 'ਚ ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੀਪਕ ਮੁੰਡੀ ਫਰਾਰ ਹੈ। ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਅੰਮ੍ਰਿਤਸਰ ਦੇ ਅਟਾਰੀ ਨੇੜੇ ਪਿੰਡ ਭਕਨਾ ਚੀਚਾ ਵਿਖੇ ਪੁਲਿਸ ਨੇ ਘੇਰ ਲਿਆ। ਮੁਕਾਬਲੇ ਦੌਰਾਨ ਰੂਪਾ ਅਤੇ ਮੰਨੂ ਨੇ ਇੱਕੋ ਏਕੇ 47 ਅਤੇ 9 ਐਮਐਮ ਪਿਸਤੌਲ ਨਾਲ ਗੋਲੀਬਾਰੀ ਕੀਤੀ। ਹਾਲਾਂਕਿ ਪੁਲਿਸ ਨੇ ਦੋਵਾਂ ਨੂੰ ਮਾਰ ਮੁਕਾਇਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement