ਹੁਸ਼ਿਆਰਪੁਰ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਸਵਾਰੀਆਂ ਦੇ ਲੱਗੀਆਂ ਸੱਟਾਂ

By : GAGANDEEP

Published : Aug 7, 2023, 1:47 pm IST
Updated : Aug 7, 2023, 2:30 pm IST
SHARE ARTICLE
photo
photo

ਧਰਮਸ਼ਾਲਾ ਤੋਂ ਹੁਸ਼ਿਆਰਪੁਰ ਆ ਰਹੀ ਸੀ ਬੱਸ

 

ਹੁਸ਼ਿਆਰਪੁਰ: ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੀਆਰਟੀਸੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਚਿੰਤਪੁਰਨੀ ਰੋਡ ’ਤੇ ਪਿੰਡ ਮੰਗੂਵਾਲ ਤੋਂ ਥੋੜ੍ਹਾ ਅੱਗੇ ਧਰਮਸ਼ਾਲਾ ਤੋਂ ਹੁਸ਼ਿਆਰਪੁਰ ਜਾ ਰਹੀ ਬੱਸ ਅਚਾਨਕ ਪਲਟ ਗਈ, ਜਿਸ ਕਾਰਨ ਹਾਹਾਕਾਰ ਮੱਚ ਗਈ। ਰਾਹਗੀਰਾਂ ਨੇ ਤੁਰੰਤ ਬਚਾਅ ਕਾਰਜ ਚਲਾਉਂਦੇ ਹੋਏ ਸਵਾਰੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ। ਰਾਹਤ ਦੀ ਗੱਲ ਕਿ ਹਾਦਸੇ ਵਿੱਚ 4 ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ: ਅੰਮ੍ਰਿਤਸਰ ਅਤੇ ਤਰਨਤਾਰਨ ਸਰਹੱਦ ਨੇੜਿਉਂ ਮਿਲੇ 2 ਪਾਕਿਸਤਾਨੀ ਡਰੋਨ; ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ 

ਪ੍ਰਾਪਤ ਜਾਣਕਾਰੀ ਅਨੁਸਾਰ ਪੀਆਰਟੀਸੀ ਦੀ ਬੱਸ ਪੀਬੀ09-ਐਕਸ 3614 ਧਰਮਸ਼ਾਲਾ ਤੋਂ ਹੁਸ਼ਿਆਰਪੁਰ ਜਾ ਰਹੀ ਸੀ। ਜਦੋਂ ਬੱਸ ਮੰਗੂਵਾਲ ਤੋਂ ਥੋੜੀ ਉੱਚੀ ਪਹਾੜੀ ਤੋਂ ਲੰਘ ਰਹੀ ਸੀ ਤਾਂ ਅਚਾਨਕ ਮੀਂਹ ਸ਼ੁਰੂ ਹੋ ਗਿਆ। ਮੋੜ ਲੈਂਦੇ ਸਮੇਂ ਡਰਾਈਵਰ ਰਾਜਵੰਤ ਸਿੰਘ ਦੀ ਲੱਤ ਪੈਡਲ ਤੋਂ ਤਿਲਕ ਗਈ ਅਤੇ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਸੁਰੱਖਿਆ ਕੰਧ ਨਾਲ ਜਾ ਟਕਰਾਈ। ਡਰਾਈਵਰ ਨੇ ਤੁਰੰਤ ਬੱਸ ਨੂੰ ਪਹਾੜੀ ਵੱਲ ਮੋੜ ਦਿਤਾ।

ਇਹ ਵੀ ਪੜ੍ਹੋ: ਸੰਗਰੂਰ 'ਚ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਧਿਆਨ ਨਾਲ ਮੋੜ ਲੈਂਦਿਆਂ ਬੱਸ ਟੋਏ ਵਿਚ ਡਿੱਗਣ ਦੀ ਬਜਾਏ ਪਹਾੜੀ ਨਾਲ ਜਾ ਟਕਰਾਈ ਅਤੇ ਸੜਕ ਵੱਲ ਨੂੰ ਪਲਟ ਗਈ। ਬੱਸ ਵਿੱਚ 30 ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ ਨੂੰ ਲੰਘ ਰਹੇ ਲੋਕਾਂ ਨੇ ਤੁਰੰਤ ਬਾਹਰ ਕੱਢ ਲਿਆ। ਡਰਾਈਵਰ ਰਾਜਵੰਤ ਸਿੰਘ ਅਤੇ ਕੰਡਕਟਰ ਅਜੈਪਾਲ ਸਮੇਤ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement