5 ਧੀਆਂ ਦੇ ਸਰ ਤੋਂ ਉਠਿਆ ਪਿਉ ਦਾ ਸਾਇਆ
ਨੰਗਲ : ਨੰਗਲ ਨੇੜਲੇ ਪਿੰਡ ਕਲੀਤਰਾ ਵਿਖੇ ਅੱਛਰ ਸਿੰਘ ਪੁੱਤਰ ਪ੍ਰੀਤਮ ਸਿੰਘ ਨਾਮਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ: ਚੰਦਰਮਾ ਦੇ ਪੰਧ ਤੋਂ ਚੰਦਰਯਾਨ-3 ਵਲੋਂ ਭੇਜੀ ਗਈ ਪਹਿਲੀ ਵੀਡੀਉ
ਮ੍ਰਿਤਕ ਕਿਸਾਨ ਝੋਨੇ ਨੂੰ ਪਾਣੀ ਲਾਉਣ ਗਿਆ ਸੀ ਅਤੇ ਜਿਵੇਂ ਹੀ ਉਹ ਮੋਟਰ ਬੰਦ ਕਰ ਲੱਗਾ, ਉਸ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗਾ, ਜਿਸ ਨੂੰ ਤੁਰਤ ਸਿਵਲ ਹਸਪਤਾਲ ਨੰਗਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿਤਾ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ।
ਇਹ ਵੀ ਪੜ੍ਹੋ: ਉਤਰੀ ਅਫ਼ਰੀਕੀ ਦੇਸ਼ ਮੋਰੱਕੋ 'ਚ ਵਾਪਰਿਆ ਵੱਡਾ ਹਾਦਸਾ, 24 ਲੋਕਾਂ ਦੀ ਮੌਤ
ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਨੇ ਠੇਕਾ ’ਤੇ ਜ਼ਮੀਨ ਲੈ ਕੇ ਖੇਤੀ ਕਰਦਾ ਸੀ ਅਤੇ ਉਸ ਦੀਆਂ ਪੰਜ ਧੀਆਂ ਅਤੇ ਇਕ ਪੁੱਤਰ ਹੈ। ਇਸ ਘਟਨਾ ਤੋਂ ਬਾਅਦ ਪ੍ਰਵਾਰ ਅਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ।