ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿਚ 16.5 ਅਤੇ ਆਬਕਾਰੀ ਵਿਚ 20.87 ਫ਼ੀ ਸਦੀ ਵਾਧਾ ਦਰਜ
Published : Aug 7, 2023, 7:06 pm IST
Updated : Aug 7, 2023, 7:06 pm IST
SHARE ARTICLE
Harpal Singh Cheema
Harpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ, ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀ.ਐਸ.ਟੀ ਵਿਚ ਲਗਾਤਰ ਹੋ ਰਿਹਾ ਵਾਧਾ

 

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀ.ਐਸ.ਟੀ.) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿਚ ਕ੍ਰਮਵਾਰ 16.5 ਫ਼ੀ ਸਦੀ ਅਤੇ 20.87 ਫ਼ੀ ਸਦੀ ਦਾ ਵਾਧਾ ਦਰਜ਼ ਕੀਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀ.ਐਸ.ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤਕ ਇਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ।

ਇਹ ਵੀ ਪੜ੍ਹੋ: ਮਨੀਪੁਰ ਹਿੰਸਾ : ਰਾਹਤ ਅਤੇ ਮੁੜਵਸੇਬੇ ਦੀ ਨਿਗਰਾਨੀ ਲਈ ਸਾਬਕਾ ਔਰਤ ਜੱਜਾਂ ਦੀ ਤਿੰਨ ਮੈਂਬਰੀ ਕਮੇਟੀ ਗਠਤ 

ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫ਼ੀ ਸਦੀ ਵੱਧ ਹੈ।

ਇਹ ਵੀ ਪੜ੍ਹੋ: ਗੁਜਰਾਤ ਵਿਚ AAP-ਕਾਂਗਰਸ ਦਾ ਗਠਜੋੜ! ਸੂਬਾ ਪ੍ਰਧਾਨ ਨੇ ਕਿਹਾ, "ਮਿਲ ਕੇ ਲੜਾਂਗੇ ਲੋਕ ਸਭਾ ਚੋਣਾਂ"

ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀਐਸਟੀ ਵਿਚ ਲਗਾਤਰ ਹੋ ਰਹੇ ਵਾਧੇ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀਐਸਟੀ ਵਿਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤਕ ਕੁੱਲ 16.5 ਫ਼ੀ ਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿਚ 36.07 ਫ਼ੀ ਸਦੀ ਦਾ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬੇਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿਚ ਜਲਦੀ ਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਨਵੀਂ ਮੁਬਾਈਲ ਐਪ ਵੀ ਜਾਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵਿਸ਼ਵ ਪੁਲਿਸ ਖੇਡਾਂ: ਕਰਤਾਰਪੁਰ ਦੇ ਸੰਦੀਪ ਸਿੰਘ ਨੇ 400 ਮੀਟਰ ਅੜਿੱਕਾ ਦੌੜ ਵਿਚ ਜਿੱਤਿਆ ਸੋਨ ਤਮਗ਼ਾ 

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਸਿਰਫ ਜੀ.ਐਸ.ਟੀ ਮੁਆਵਜੇ ‘ਤੇ ਨਿਰਭਰ ਰਹੀ ਅਤੇ ਇਸ ਵੱਲੋਂ ਮਾਲੀਏ ਨੂੰ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਪੁੱਟੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਕ ਪੱਖੋਂ ਆਤਮਨਿਰਭਰ ਬਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement