ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਇਕ ਗ਼ੈਰ-ਸਿੱਖ ਪ੍ਰਬੰਧਕ ਵਿਰੁੱਧ SGPC ਨੇ ਮਹਾਰਾਸਟਰ ਸਰਕਾਰ ਨੂੰ ਲਿਖਿਆ ਪੱਤਰ

By : GAGANDEEP

Published : Aug 7, 2023, 4:30 pm IST
Updated : Aug 7, 2023, 4:31 pm IST
SHARE ARTICLE
photo
photo

ਕਿਹਾ- ਸਿੱਖ ਭਾਵਨਾਵਾਂ ਤੇ ਮਰਿਆਦਾ ਦਾ ਉਲੰਘਣਾ

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗ਼ੈਰ-ਸਿੱਖ ਦੀ ਨਿਯੁਕਤੀ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਧਾਮੀ ਨੇ ਕਿਹਾ ਕਿ ਇਕ ਗ਼ੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਤੇ ਮਰਿਆਦਾ  ਦਾ ਉਲੰਘਣਾ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਸਿੱਖ ਸੰਗਤ ਵਿਚ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਤਖ਼ਤ ਸਾਹਿਬਾਨ ਦੀ ਭੂਮਿਕਾ ਸਿੱਖ ਮਰਿਆਦਾ ਲਾਗੂ ਕਰਨ ਵਾਸਤੇ ਅਗਵਾਈ ਕਰਨਾ ਤੇ ਸਮੇਂ-ਸਮੇਂ ਨਿਰਦੇਸ਼ ਦੇਣਾ ਹੈ, ਇਸ ਲਈ ਕਿਸੇ ਗ਼ੈਰ-ਸਿੱਖ ਵਿਅਕਤੀ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਬੰਧਕ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਭੇਜ ਕੇ ਦਰਜ ਕਰਵਾਇਆ ਹੈ। ਉਹਨਾਂ ਕਿਹਾ ਕਿ ਅੱਜ ਸਾਰੇ ਮੀਡੀਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੁਆਲੇ ਕਿਉਂ ਹੁੰਦੇ ਹਨ? ਅੱਜ ਮੈਨੂੰ ਮਹਿਸੂਸ ਹੁੰਦਾ ਹੈ ਕਿ ਜਿਸ ਵੇਲੇ ਖਾੜਕੂ ਲਹਿਰ ਚੱਲਦੀ ਸੀ ਉਸ ਵੇਲੇ ਇਸ ਤਰ੍ਹਾਂ ਦੇ ਪ੍ਰਸ਼ਾਸ਼ਕਾਂ ਨੇ ਘੁਸਪੈਠ ਕਰਵਾ ਕੇ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਕਰਵਾਇਆ ਸੀ। ਜਿਨ੍ਹਾਂ ਨੇ ਪੰਜਾਬ ਦੀ ਅਗਵਾਈ ਕਰਨੀ ਸੀ ਉਹ ਸ਼ਹੀਦੀਆਂ ਪਾ ਗਏ ਸਨ। ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਇਹ ਸਿੱਖ ਵਿਰੋਧੀ ਫੈਸਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੀ ਚੋਣ ਕਰਵਾਉਣ ਦੀ ਵੀ ਮੰਗ ਕੀਤੀ ਹੈ। 

ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਕਾਰਜਕਾਲ ਮਾਰਚ 2022 ’ਚ ਪੂਰਾ ਹੋ ਚੁੱਕਾ ਹੈ। ਇਹ ਚੋਣ ਪਿਛਲੇ ਇਕ ਸਾਲ ਦੇ ਸਮੇਂ ਤੋਂ ਲੰਬਿਤ ਚਲੀਆ ਰਹੀ ਹੈ। ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੁੰਦੀਆਂ ਸ਼੍ਰੋਮਣੀ ਕਮੇਟੀ ਇਸ ਬਾਰੇ ਪਹਿਲਾਂ ਵੀ ਕਈ ਵਾਰ ਮੰਗ ਕਰ ਚੁੱਕੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਿੱਖਾਂ ਦੇ ਮਾਮਲਿਆਂ ’ਚ ਮਨਮਰਜ਼ੀ ਦੇ ਫੈਸਲੇ ਨਾ ਲਵੇ ਤੇ ਚੋਣ ਤਕ ਕਿਸੇ ਪੂਰਨ ਗੁਰਸਿੱਖ ਵਿਅਕਤੀ ਨੂੰ ਹੀ ਤਖ਼ਤ ਸਾਹਿਬ ਬੋਰਡ ਦਾ ਪ੍ਰਬੰਧਕ ਲਗਾਇਆ ਜਾਵੇ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement