
ਸਨਮ ਦੀਪ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
ਤਰਨਤਾਰਨ: ਤਰਨਤਾਰਨ 'ਚ ਪੰਜਾਬ ਪੁਲਿਸ 'ਚ ਤਾਇਨਾਤ ਏਐਸਆਈ ਭੁਪਿੰਦਰ ਸਿੰਘ ਦੀ ਸਰਵਿਸ ਰਿਵਾਲਵਰ ਤੋਂ ਅਚਾਨਕ ਗੋਲੀ ਚੱਲਣ ਕਾਰਨ ਉਸ ਦੇ ਜਵਾਨ ਪੁੱਤ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਖੰਭੇ 'ਚ ਕਰੰਟ ਨਾਲ ਵਿਦਿਆਰਥਣ ਦੀ ਮੌਤ
ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਭੁਪਿੰਦਰ ਸਿੰਘ ਡਿਊਟੀ 'ਤੇ ਜਾਣ ਲਈ ਤਿਆਰ ਹੋ ਰਿਹਾ ਸੀ, ਇਸ ਦੌਰਾਨ ਉਸ ਦਾ ਰਿਵਾਲਵਰ ਹੇਠਾਂ ਡਿੱਗ ਗਿਆ ਅਤੇ ਅਚਾਨਕ ਗੋਲੀ ਚੱਲ ਗਈ।
ਇਹ ਵੀ ਪੜ੍ਹੋ: ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਇਕ ਗ਼ੈਰ-ਸਿੱਖ ਪ੍ਰਬੰਧਕ ਵਿਰੁੱਧ SGPC ਨੇ ਮਹਾਰਾਸਟਰ ਸਰਕਾਰ ਨੂੰ ਲਿਖਿਆ ਪੱਤਰ
ਗੋਲੀ ਉਸੇ ਕਮਰੇ ਵਿਚ ਬੈੱਡ ਉਤੇ ਬੈਠੇ ਉਸ ਦੇ ਪੁੱਤਰ ਦੇ ਵੱਜ ਗਈ। ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਦੱਸ ਦਈਏ ਕਿ 22 ਸਾਲਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸਨਮਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।