Punjab News: ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਪਿਓ-ਧੀ ਦੀ ਮੌਤ
Published : Aug 7, 2024, 1:10 pm IST
Updated : Aug 7, 2024, 1:10 pm IST
SHARE ARTICLE
A speeding car hit a motorcyclist, father and daughter died
A speeding car hit a motorcyclist, father and daughter died

Punjab News: ਪਤਨੀ ਗਗਨ ਅਤੇ 10 ਸਾਲਾ ਬੇਟੀ ਅਰਲੀਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।

 

Punjab News:  ਪੰਜਾਬ ਦੇ ਸੁਲਤਾਨਪੁਰ ਅੰਮ੍ਰਿਤਸਰ ਹਾਈਵੇ 'ਤੇ ਹੋਏ ਸੜਕ ਹਾਦਸੇ 'ਚ ਪਿਓ-ਧੀ ਦੀ ਮੌਤ ਹੋ ਗਈ। ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਬਾਈਕ ਕਰੀਬ 15 ਫੁੱਟ ਦੂਰ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਹ ਹਾਦਸਾ 7 ਵਜੇ ਦੇ ਕਰੀਬ ਵਾਪਰਿਆ।

4 ਘੰਟੇ ਤੱਕ ਜ਼ਖਮੀ ਦੇ ਪਰਿਵਾਰਕ ਮੈਂਬਰ ਅਤੇ ਲੋਕ ਵੱਖ-ਵੱਖ ਹਸਪਤਾਲਾਂ ਵਿੱਚ ਗੇੜੇ ਮਾਰਦੇ ਰਹੇ ਪਰ ਕਿਸੇ ਨੇ ਵੀ ਜ਼ਖਮੀਆਂ ਦਾ ਸਹੀ ਇਲਾਜ ਨਹੀਂ ਕੀਤਾ। ਜਦੋਂ ਤੱਕ ਜ਼ਖਮੀਆਂ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਆਂਦਾ ਗਿਆ, ਉਦੋਂ ਤੱਕ 6 ਸਾਲਾ ਬੱਚੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਵਿਅਕਤੀ ਦਾ ਨਾਮ ਸੰਦੀਪ ਹੈ। ਉਸਦੀ ਧੀ 6 ਸਾਲ ਦੀ ਕੋਹਿਨੂਰ ਹੈ। ਕੋਹਿਨੂਰ ਪਹਿਲੀ UKG ਕਲਾਸ ਵਿੱਚ ਪੜ੍ਹਦੀ ਹੈ। ਪਤਨੀ ਗਗਨ ਅਤੇ 10 ਸਾਲਾ ਬੇਟੀ ਅਰਲੀਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।

ਮ੍ਰਿਤਕ ਸੰਦੀਪ ਪਿੰਡ ਲੋਹਾਰਾ ਦਾ ਰਹਿਣ ਵਾਲਾ ਸੀ। ਉਹ ਸੰਦੀਪ ਪਰਿਵਾਰ ਦਾ ਇੱਕੋ ਇੱਕ ਸਹਾਰਾ ਸੀ। ਮ੍ਰਿਤਕ ਸੰਦੀਪ ਸਿੰਘ ਬੋਨ ਬਰੈੱਡ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ।

ਜਾਣਕਾਰੀ ਅਨੁਸਾਰ ਸੰਦੀਪ ਆਪਣੀ ਪਤਨੀ ਅਤੇ ਦੋ ਬੇਟੀਆਂ ਸਮੇਤ ਪਿਛਲੇ ਦੋ-ਤਿੰਨ ਦਿਨਾਂ ਤੋਂ ਨਕੋਦਰ ਵਿਖੇ ਆਪਣੀ ਭੈਣ ਕੋਲ ਰਹਿ ਰਿਹਾ ਸੀ। ਅੱਜ ਉਹ ਭੈਣ ਦੇ ਘਰ ਤੋਂ ਭਾਬੀ ਦਾ ਮੋਟਰਸਾਈਕਲ ਸੁਲਤਾਨਪੁਰ ਲੋਧੀ ਨਾਨਕੇ ਘਰ ਲੈ ਗਿਆ। ਉਥੋਂ ਉਹ ਅੰਮ੍ਰਿਤਸਰ ਜਾ ਰਿਹਾ ਸੀ। ਸੁਲਤਾਨਪੁਰ ਅੰਮ੍ਰਿਤਸਰ ਹਾਈਵੇ 'ਤੇ ਇਕ ਤੇਜ਼ ਰਫਤਾਰ ਈਟੀਓਸ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਖੂਨ ਨਾਲ ਲੱਥਪੱਥ ਸੰਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੋਕਾਂ ਦੀ ਭੀੜ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਕਾਰ ਚਾਲਕ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਮਾਜ ਸੇਵੀ ਜਸਮੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਉਹ ਸੁਲਤਾਨਪੁਰ ਲੋਧੀ ਦੇ ਹਸਪਤਾਲ ਪੁੱਜੇ। ਜਿੱਥੋਂ ਡਾਕਟਰਾਂ ਨੇ ਤਿੰਨਾਂ ਦੀ ਹਾਲਤ ਗੰਭੀਰ ਦੱਸ ਕੇ ਦੂਜੇ ਹਸਪਤਾਲ ਭੇਜ ਦਿੱਤਾ। ਪਰਿਵਾਰ ਵਾਲੇ ਉਸ ਨੂੰ ਸੁਲਤਾਨਪੁਰ ਦੇ ਇਕ ਵੱਡੇ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਕਿਸੇ ਹੋਰ ਪ੍ਰਾਈਵੇਟ ਹਸਪਤਾਲ ਵਿਚ ਭੇਜ ਦਿੱਤਾ ਗਿਆ। ਜਿੱਥੇ ਡਾਕਟਰਾਂ ਨੇ ਜ਼ਖ਼ਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਪੁਲਸ ਦੇ ਦਖਲ ਤੋਂ ਬਾਅਦ ਜ਼ਖਮੀਆਂ ਨੂੰ ਦਾਖਲ ਕਰਵਾਇਆ ਗਿਆ।

ਦੇਰ ਰਾਤ ਉਕਤ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਬੱਚੀਆਂ ਦੀ ਹਾਲਤ ਨਾਜ਼ੁਕ ਦੱਸਦਿਆਂ ਉਨ੍ਹਾਂ ਨੂੰ ਕਿਸੇ ਹੋਰ ਵੱਡੇ ਹਸਪਤਾਲ 'ਚ ਲਿਜਾਣ ਲਈ ਕਿਹਾ, ਜਿਸ 'ਤੇ ਪਰਿਵਾਰ ਵਾਲਿਆਂ ਨੇ 108 ਦੀ ਮਦਦ ਨਾਲ ਉਨ੍ਹਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚਾਇਆ | ਐਂਬੂਲੈਂਸ ਜਿੱਥੇ ਛੋਟੀ ਬੇਟੀ ਕੋਹਿਨੂਰ ਦੀ ਰਸਤੇ 'ਚ ਹੀ ਮੌਤ ਹੋ ਗਈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਜੇਕਰ ਉਨ੍ਹਾਂ ਦੀਆਂ ਬੇਟੀਆਂ ਦਾ ਸਮੇਂ ਸਿਰ ਇਲਾਜ ਹੁੰਦਾ ਤਾਂ ਛੋਟੀ ਬੱਚੀ ਕੋਹਿਨੂਰ ਦੀ ਮੌਤ ਨਾ ਹੁੰਦੀ।

ਇਸ ਸਬੰਧੀ ਸਿਵਲ ਹਸਪਤਾਲ ਲੁਧਿਆਣਾ ਪੁੱਜੇ ਥਾਣਾ ਸੁਲਤਾਨਪੁਰ ਲੋਧੀ ਦੇ ਸਬ-ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚੇ। ਜਿੱਥੋਂ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਲਿਜਾਇਆ ਗਿਆ। ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement