
ਮੋਗਾ-ਲੁਧਿਆਣਾ ਰੋਡ 'ਤੇ ਅਣਪਛਾਤੇ ਵਾਹਨ ਨੇ ਮਾਰੀ ਟੱਕਰ
Punjab News : ਪੰਜਾਬ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਅਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜੀਵ ਰਾਜਾ ਦੇ ਗੰਨਮੈਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਗੰਨਮੈਨ ਹਾਦਸੇ ਤੋਂ ਇਕ ਦਿਨ ਪਹਿਲਾਂ ਰਾਜੀਵ ਰਾਜਾ ਦੇ ਨਾਲ ਡਿਊਟੀ 'ਤੇ ਤੈਨਾਤ ਸੀ। ਉਸ ਨੂੰ ਜਗਰਾਉਂ ਪੁਲੀਸ ਲਾਈਨ ਤੋਂ ਤਾਇਨਾਤ ਕੀਤਾ ਗਿਆ ਸੀ।
ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮ੍ਰਿਤਕ ਪੁਲੀਸ ਮੁਲਾਜ਼ਮ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਗਾ-ਲੁਧਿਆਣਾ ਜੀ.ਟੀ.ਰੋਡ 'ਤੇ ਦੇਰ ਰਾਤ ਪਿੰਡ ਨੱਥੂਵਾਲਾ ਦੇ ਕੋਠੇ ਨੇੜੇ ਤੇਜ਼ ਰਫਤਾਰ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਕਾਰਨ ਇਹ ਹਾਦਸਾ ਵਾਪਰਿਆ।
ਇਸ ਸਬੰਧੀ ਰਾਜੀਵ ਰਾਜਾ ਨੇ ਦੱਸਿਆ ਕਿ ਉਹ ਅੱਜ ਬਾਹਰ ਗਏ ਹੋਏ ਹਨ। ਉਨ੍ਹਾਂ ਨੂੰ ਇਕ ਦਿਨ ਪਹਿਲਾਂ ਹੀ ਗੰਨਮੈਨ ਮਿਲਿਆ ਸੀ। ਉਹ ਅਜੇ ਤੱਕ ਉਸ ਨੂੰ ਠੀਕ ਤਰ੍ਹਾਂ ਨਾਲ ਮਿਲਿਆ ਵੀ ਨਹੀਂ। ਇਹ ਖ਼ਬਰ ਬਹੁਤ ਦੁਖਦਾਈ ਹੈ।
ਮ੍ਰਿਤਕ ਦੀ ਭੈਣ ਦੀ ਸ਼ਿਕਾਇਤ 'ਤੇ FIR ਦਰਜ
ਮ੍ਰਿਤਕ ਦੀ ਭੈਣ ਕਮਲਪ੍ਰੀਤ ਕੌਰ ਵਾਸੀ ਪਿੰਡ ਰਾਮੂਵਾਲਾ ਨਵਾਂ ਨਿਵਾਸੀ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਮਲਪ੍ਰੀਤ ਕੌਰ ਨੇ ਸ਼ਿਕਾਇਤ ਦਿੱਤੀ ਹੈ। ਜਿਸ ਵਿੱਚ ਉਸਨੇ ਦੱਸਿਆ ਕਿ ਉਸ ਦਾ ਭਰਾ ਹਰਮਨਦੀਪ ਸਿੰਘ ਪੰਜਾਬ ਪੁਲਿਸ ਵਿੱਚ ਨੌਕਰੀ ਕਰਦਾ ਸੀ ਅਤੇ ਉਹ ਰਾਜੀਵ ਰਾਜਾ ਕੋਲ ਗੰਨਮੈਨ ਵਜੋਂ ਤਾਇਨਾਤ ਸੀ।
ਆਪਣੀ ਭੈਣ ਨੂੰ ਮਿਲਣ ਤੋਂ ਬਾਅਦ ਸਕੂਟਰੀ 'ਤੇ ਵਾਪਸ ਪਰਤ ਰਿਹਾ ਸੀ
ਮ੍ਰਿਤਕ ਗੰਨਮੈਨ ਆਪਣੀ ਭੈਣ ਨੂੰ ਮਿਲਣ ਲਈ ਸਕੂਟੀ 'ਤੇ ਪਿੰਡ ਰਾਮੂਵਾਲਾ ਗਿਆ ਸੀ। ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਜਦੋਂ ਉਹ ਆਪਣੀ ਡਿਊਟੀ ’ਤੇ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਭਰਾ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲੀਸ ਮੁਲਾਜ਼ਮ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਹੈ। ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।